Naresh Yadav: ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ।
Trending Photos
Naresh Yadav: ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। 2016 ਵਿੱਚ ਨਰੇਸ਼ ਯਾਦਵ ਉਤੇ ਬੇਅਦਬੀ ਉਤੇ ਦੋਸ਼ ਲੱਗੇ ਸਨ ਅਤੇ ਪਿਛਲੇ ਹਫ਼ਤੇ ਮਲੇਰਕੋਟਲਾ ਜ਼ਿਲ੍ਹਾ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ।
ਹਾਈ ਕੋਰਟ ਨੇ ਅੱਜ ਦੋ ਸਾਲ ਦੀ ਸਜ਼ਾ ਨੂੰ ਮੁਲਤਵੀ ਕਰ ਦਿੱਤਾ ਹੈ। ਸ਼ਨਿੱਚਰਵਾਰ ਨੂੰ ਨਰੇਸ਼ ਯਾਦਵ ਨੂੰ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਨਰੇਸ਼ ਯਾਦਵ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਸੀ। ਹਾਈ ਕੋਰਟ ਨੇ ਸਜ਼ਾ ਨੂੰ ਮੁਲਤਵੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਮਲੇਰਕੋਟਲਾ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਸਾਲ 2016 ਦੇ ਕੁਰਾਨ ਦੀ ਬੇਅਦਬੀ ਦੇ ਇੱਕ ਮਾਮਲੇ ਵਿੱਚ ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਯਾਦਵ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਯਾਦਵ ਨੂੰ ਦੋਸ਼ੀ ਕਰਾਰ ਦਿੰਦਿਆਂ ਫ਼ੈਸਲਾ ਸੁਣਾਇਆ। ਸਜ਼ਾ ਸੁਣਾਏ ਜਾਣ ਸਮੇਂ ਅਦਾਲਤ ਵਿੱਚ ਮੌਜੂਦ ਯਾਦਵ ਨੂੰ 11,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ : CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ; ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
ਅਦਾਲਤ ਨੇ ਦੋ ਹੋਰ ਵਿਅਕਤੀਆਂ (ਵਿਜੇ ਕੁਮਾਰ ਅਤੇ ਗੌਰਵ ਕੁਮਾਰ) ਦੀ ਦੋ ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਇਕ ਹੋਰ ਦੋਸ਼ੀ ਨੰਦ ਕਿਸ਼ੋਰ ਨੂੰ ਅਧੀਨ ਅਦਾਲਤ ਨੇ ਬਰੀ ਕਰ ਦਿੱਤਾ ਸੀ।
ਯਾਦਵ ਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 295ਏ (ਕਿਸੇ ਵੀ ਵਰਗ ਦੇ ਧਰਮ ਜਾਂ ਧਾਰਮਿਕ ਵਿਸ਼ਵਾਸ ਦਾ ਅਪਮਾਨ ਕਰਕੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਕੀਤਾ ਗਿਆ ਖਤਰਨਾਕ ਕੰਮ), 153ਏ (ਧਰਮ ਦੇ ਆਧਾਰ 'ਤੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ ਦੇਣਾ) ਅਤੇ ਧਾਰਾ 120ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।
ਇਹ ਵੀ ਪੜ੍ਹੋ : Ravneet Bittu News: ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ, ਨਰਾਇਣ ਸਿੰਘ ਮੈਨੂੰ ਵੀ ਮਾਰਨਾ ਚਾਹੁੰਦਾ ਸੀ