Sukhjinder Randhawa News: ਨਰਵੀਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਦੀ ਵੀਡੀਓ ਕੀਤੀ ਨਸ਼ਰ; ਸੁਖਜਿੰਦਰ ਰੰਧਾਵਾ ਦੇ ਪੁੱਤਰ 'ਤੇ ਲਗਾਏ ਦੋਸ਼
Advertisement
Article Detail0/zeephh/zeephh1848330

Sukhjinder Randhawa News: ਨਰਵੀਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਦੀ ਵੀਡੀਓ ਕੀਤੀ ਨਸ਼ਰ; ਸੁਖਜਿੰਦਰ ਰੰਧਾਵਾ ਦੇ ਪੁੱਤਰ 'ਤੇ ਲਗਾਏ ਦੋਸ਼

Sukhjinder Randhawa News:  ਨਰਵੀਰ ਸਿੰਘ ਗਿੱਲ ਨੇ ਅੱਜ ਪ੍ਰੈਸ ਕਾਨਫਰੰਸ ਉਸ ਨਾਲ ਹੋਈ ਕੁੱਟਮਾਰ ਦੀ ਇੱਕ ਵੀਡੀਓ ਨਸ਼ਰ ਕੀਤੀ।

Sukhjinder Randhawa News: ਨਰਵੀਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਦੀ ਵੀਡੀਓ ਕੀਤੀ ਨਸ਼ਰ; ਸੁਖਜਿੰਦਰ ਰੰਧਾਵਾ ਦੇ ਪੁੱਤਰ 'ਤੇ ਲਗਾਏ ਦੋਸ਼

Sukhjinder Randhawa News: ਕਾਂਗਰਸ ਦੇ ਸਾਬਕਾ ਉਪ ਮੰਤਰੀ ਸੁਖਜਿੰਦਰ ਰੰਧਾਵਾ ਦੇ ਬੇਟੇ ਉਦੈਵੀਰ ਰੰਧਾਵਾ ਤੇ ਉਨ੍ਹਾਂ ਦੇ ਗੰਨਮੈਨਾਂ ਉਤੇ ਕੁੱਟਮਾਰ ਦੇ ਇਲਜ਼ਾਮ ਲਗਾਉਣ ਵਾਲੇ ਨਰਵੀਰ ਸਿੰਘ ਗਿੱਲ ਨੇ ਅੱਜ ਪ੍ਰੈਸ ਕਾਨਫਰੰਸ ਕਰ ਇੱਕ ਵੀਡੀਓ ਨਸ਼ਰ ਕੀਤੀ ਜਿਸ ਵਿੱਚ ਉਸ ਨਾਲ ਸ਼ਰੇਆਮ ਕੁੱਟਮਾਰ ਕੀਤੀ ਜਾ ਰਹੀ ਹੈ।

ਇਸ ਤੋਂ ਉਪਰ ਇਹ ਵੀਡੀਓ ਮੈਨੂੰ ਜ਼ਲੀਲ ਕਰਨ ਲਈ ਉਦੈਵੀਰ ਸਿੰਘ ਨੇ ਵਾਇਰਲ ਕੀਤੀ ਹੈ। ਹੁਣ ਪੁਲਿਸ ਸਾਹਮਣੇ ਸਭ ਕੁਝ ਹੈ ਹੁਣ ਉਸ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਨਸਾਫ਼ ਲਈ ਨਰਵੀਰ ਸਿੰਘ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਨਸਾਫ਼ ਲਈ ਗੁਹਾਰ ਲਗਾਈ ਹੈ।

ਵੀਡੀਓ 'ਚ ਪੁਲਿਸ ਦੇ ਦੋ ਮੁਲਾਜ਼ਮ ਨਰਵੀਰ ਸਿੰਘ ਨੂੰ ਜ਼ਮੀਨ 'ਤੇ ਸੁੱਟ ਕੇ ਕੁੱਟਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਨਰਵੀਰ ਸਿੰਘ ਨੇ ਖੁਦ ਪ੍ਰੈੱਸ ਕਾਨਫਰੰਸ ਦੌਰਾਨ ਜਾਰੀ ਕੀਤੀ ਹੈ। ਨਰਵੀਰ ਨੇ ਦੋਸ਼ ਲਗਾਏ ਕਿ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਵੀਰ ਨੂੰ ਬਚਾਉਣ ਲਈ ਪੁਲਿਸ ’ਤੇ ਦਬਾਅ ਪਾ ਕੇ ਕਾਰਵਾਈ ਰੋਕ ਦਿੱਤੀ ਗਈ ਹੈ ਪਰ ਉਹ ਇਸ ਮਾਮਲੇ ਵਿੱਚ ਪਿੱਛੇ ਨਹੀਂ ਹਟਣਗੇ। ਇਸ ਵੀਡੀਓ ਤੋਂ ਬਾਅਦ ਪੁਲਿਸ ਨੂੰ ਇਸ ਮਾਮਲੇ ਵਿੱਚ ਅਗਵਾ ਦੀ ਧਾਰਾ ਵੀ ਜੋੜਨੀ ਚਾਹੀਦੀ ਹੈ।

ਨਰਵੀਰ ਸਿੰਘ ਨੇ ਇਹ ਵੀ ਕਿਹਾ ਕਿ ਹਾਲ ਹੀ ਵਿਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਟੇਜ ਤੋਂ ਉਦੈਵੀਰ ਸਿੰਘ ਦੇ ਸਮਰਥਨ ਵਿਚ ਬਿਆਨ ਦਿੱਤਾ ਸੀ ਅਤੇ ਇਸ ਨੂੰ ਵਿਦਿਆਰਥੀਆਂ ਦੀ ਲੜਾਈ ਕਿਹਾ ਸੀ ਪਰ ਇਸ ਵੀਡੀਓ ਤੋਂ ਬਾਅਦ ਕੀ ਉਹ ਹੁਣ ਆਪਣਾ ਸਟੈਂਡ ਬਦਲਣਗੇ? ਉਸ ਨੇ ਵੀਡੀਓ 'ਚ ਦਿਖਾਈ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ।

ਦਰਅਸਲ, 23 ਅਗਸਤ ਨੂੰ ਚੰਡੀਗੜ੍ਹ 'ਚ ਪੰਜਾਬ ਯੂਨੀਵਰਸਿਟੀ (ਪੀ.ਯੂ.) ਦੇ ਵਿਦਿਆਰਥੀ ਨਰਵੀਰ ਸਿੰਘ 'ਤੇ ਹਮਲਾ ਕਰਕੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਸਨ। ਇਸ ਵਿੱਚ ਵਿਦਿਆਰਥੀ ਦੇ ਸਿਰ ਵਿੱਚ ਸੱਟ ਲੱਗੀ ਸੀ। ਨਰਵੀਰ ਨੇ ਦੋਸ਼ ਲਗਾਏ ਸਨ ਕਿ ਇਹ ਘਟਨਾ ਸੈਕਟਰ-17 ਦੀ ਹੈ। ਜਦੋਂ ਵਿਦਿਆਰਥੀ ਨੇ ਰੌਲਾ ਪਾਇਆ ਤਾਂ ਦੋਸ਼ੀ ਉਸ ਨੂੰ ਸੈਕਟਰ-17 ਥਾਣੇ ਲੈ ਗਏ।

ਇਹ ਵੀ ਪੜ੍ਹੋ : Tarntaran Encounter: ਮੁਕਾਬਲੇ ਮਗਰੋਂ ਪੁਲਿਸ ਨੇ ਦੋ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਲੁਟੇਰਾ ਹੋਇਆ ਜ਼ਖ਼ਮੀ

ਬੁੱਧਵਾਰ ਦੇਰ ਸ਼ਾਮ ਉਹ ਸੈਕਟਰ-17 ਵਿਚ ਖਾਣਾ ਖਾਣ ਗਿਆ ਸੀ। ਉਸੇ ਸਮੇਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦਾ ਪੁੱਤਰ ਉਦੈਵੀਰ ਸਿੰਘ ਰੰਧਾਵਾ ਕੁਝ ਗੰਨਮੈਨਾਂ ਨਾਲ ਉੱਥੇ ਪਹੁੰਚ ਗਿਆ। ਉਹ ਸਾਰੇ ਸ਼ਰਾਬੀ ਸਨ ਅਤੇ ਆਉਂਦੇ ਹੀ ਉਸ ਦੀ ਕੁੱਟਮਾਰ ਕਰਨ ਲੱਗੇ। ਇਸ 'ਚ ਉਸ ਦੇ ਸਿਰ 'ਤੇ ਸੱਟ ਲੱਗੀ ਹੈ।

ਇਹ ਵੀ ਪੜ੍ਹੋ : Raksha Bandhan 2023: ਅੱਜ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ, PM ਨਰਿੰਦਰ ਮੋਦੀ ਨੇ ਦਿੱਤੀ ਵਧਾਈ

Trending news