NHAI Toll tax News: ਐਕਸਪ੍ਰੈਸਵੇਅ ਅਤੇ ਨੈਸ਼ਨਲ ਹਾਈਵੇਅ 'ਤੇ ਸਫ਼ਰ ਹੁਣ ਤੁਹਾਨੂੰ ਮਹਿੰਗਾ ਪੈ ਸਕਦਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਵੱਲੋਂ ਆਉਣ ਵਾਲੀ 1 ਅਪ੍ਰੈਲ ਤੋਂ ਟੋਲ ਦਰਾਂ ਵਿੱਚ ਵਾਧਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
Trending Photos
NHAI Toll tax News: ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੀ ਪ੍ਰੋਜੈਕਟ ਇੰਪਲੀਮੈਂਟੇਸ਼ਨ ਯੂਨਿਟ (ਪੀਆਈਯੂ) ਐਕਸਪ੍ਰੈਸਵੇਅ ਅਤੇ ਨੈਸ਼ਨਲ ਹਾਈਵੇਅ 'ਤੇ ਟੋਲ ਟੈਕਸ ਵਧਾਉਣ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ 1 ਅਪ੍ਰੈਲ ਤੋਂ NHAI ਟੋਲ ਦਰਾਂ 'ਚ 5 ਤੋਂ 10 ਫੀਸਦੀ ਤੱਕ ਦਾ ਵਾਧਾ ਕਰ ਸਕਦੀ ਹੈ। ਫਿਲਹਾਲ ਐਕਸਪ੍ਰੈਸ ਵੇਅ 'ਤੇ 2.19 ਰੁਪਏ ਪ੍ਰਤੀ (NHAI Toll tax) ਕਿਲੋਮੀਟਰ ਦੇ ਹਿਸਾਬ ਨਾਲ ਟੋਲ ਟੈਕਸ ਵਸੂਲਿਆ ਜਾ ਰਿਹਾ ਹੈ। ਹੁਣ ਇਸ 'ਚ 10 ਫੀਸਦੀ ਦਾ ਵਾਧਾ ਕੀਤਾ ਜਾਵੇਗਾ।
ਸੋਧੀਆਂ ਟੋਲ ਦਰਾਂ ਦਾ ਪ੍ਰਸਤਾਵ 25 ਮਾਰਚ ਤੱਕ ਸਾਰੇ ਪੀਆਈਯੂ (PIUs) ਨੂੰ (NHAI Toll tax)ਭੇਜਿਆ ਜਾਵੇਗਾ। ਸੜਕ ਅਤੇ ਆਵਾਜਾਈ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ ਇਨ੍ਹਾਂ ਨੂੰ 1 ਅਪ੍ਰੈਲ ਤੋਂ ਲਾਗੂ ਕੀਤੇ ਜਾਣ ਦੀ ਸੰਭਾਵਨਾ ਹੈ। ਕਾਰਾਂ ਅਤੇ ਹਲਕੇ ਵਾਹਨਾਂ ਲਈ ਟੋਲ ਦਰਾਂ 5 ਫੀਸਦੀ ਵਧਣਗੀਆਂ, ਭਾਰੀ ਵਾਹਨਾਂ ਲਈ ਟੋਲ ਟੈਕਸ 10 ਫੀਸਦੀ ਵੱਧ ਸਕਦਾ ਹੈ।
ਇਹ ਵੀ ਪੜ੍ਹੋ: ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ 'ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, 7 ਜੇਲ੍ਹ ਅਧਿਕਾਰੀ ਸਸਪੈਂਡ ਤੇ 5 ਗ੍ਰਿਫ਼ਤਾਰ
ਦੱਸ ਦੇਈਏ ਕਿ ਇਸ ਸਮੇਂ ਐਕਸਪ੍ਰੈਸ ਵੇਅ 'ਤੇ ਰੋਜ਼ਾਨਾ ਕਰੀਬ 20 ਹਜ਼ਾਰ (NHAI Toll tax) ਵਾਹਨਾਂ ਦੀ ਆਵਾਜਾਈ ਹੋ ਰਹੀ ਹੈ। ਐਕਸਪ੍ਰੈੱਸ ਵੇਅ 'ਤੇ ਵਾਹਨਾਂ ਦੀ ਗਿਣਤੀ ਹਰ ਰੋਜ਼ ਵਧਦੀ ਜਾ ਰਹੀ ਹੈ। ਇੱਕ ਅੰਦਾਜ਼ੇ ਮੁਤਾਬਿਕ ਆਉਣ ਵਾਲੇ ਸਮੇਂ 'ਚ ਐਕਸਪ੍ਰੈੱਸ ਵੇਅ 'ਤੇ ਰੋਜ਼ਾਨਾ ਕਰੀਬ 50 ਤੋਂ 60 ਹਜ਼ਾਰ ਵਾਹਨ ਚੱਲਣ ਦਾ ਅਨੁਮਾਨ ਹੈ।
ਮੀਡੀਆ ਰਿਪੋਰਟ ਦੇ ਮੁਤਾਬਿਕ ਈਸਟਰਨ ਪੈਰੀਫੇਰਲ ਐਕਸਪ੍ਰੈਸਵੇਅ, ਦਿੱਲੀ ਮੇਰਠ ਐਕਸਪ੍ਰੈਸਵੇਅ 'ਤੇ ਟੋਲ ਦਰਾਂ ਵਧਾ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਟੋਲ ਪਲਾਜ਼ਾ ਤੋਂ 20 ਕਿਲੋਮੀਟਰ ਦੇ (NHAI Toll tax)ਦਾਇਰੇ 'ਚ ਰਹਿਣ ਵਾਲੇ ਲੋਕਾਂ ਨੂੰ ਮਾਸਿਕ ਪਾਸ ਦੀ ਸਹੂਲਤ 10 ਫੀਸਦੀ ਵਧਾਉਣ ਦੀ ਯੋਜਨਾ ਹੈ। ਇਹ ਮਹੀਨਾਵਾਰ ਪਾਸ ਆਮ ਤੌਰ 'ਤੇ ਸਸਤਾ ਹੁੰਦਾ ਹੈ ਪਰ ਇਹ ਮਹਿੰਗਾ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ: Karan Aujla Wedding: ਪੰਜਾਬੀ ਗਾਇਕ ਕਰਨ ਔਜਲਾ ਨੇ ਗਰਲਫਰੈਂਡ ਪਲਕ ਨਾਲ ਕਰਵਾਇਆ ਵਿਆਹ, ਤਸਵੀਰਾਂ ਵਾਇਰਲ