Khatkar Kalan Hunger Strike Unfair: ਪੰਜਾਬ ਦੇ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂ ਅੱਜ ਭੁੱਖ ਹੜਤਾਲ ਕਰਨਗੇ।  ਇਸ ਦੇ ਨਾਲ ਹੀ  ਅੱਜ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ 'ਆਪ' ਆਗੂ ਤੇ ਵਰਕਰ ਦੇਸ਼ ਭਰ 'ਚ ਭੁੱਖ ਹੜਤਾਲ ਕਰਨਗੇ। ਪੰਜਾਬ ਦੇ ਮੁੱਖ ਮੰਤਰੀ, ਸਾਰੇ ਆਗੂ ਅਤੇ ਵਿਧਾਇਕ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਸਮੂਹਿਕ ਮਰਨ ਵਰਤ ਸ਼ੁਰੂ ਕਰਨਗੇ।


COMMERCIAL BREAK
SCROLL TO CONTINUE READING

ਸੀਐਮ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੋਗਾ ਅਤੇ ਜਲੰਧਰ ਵਿੱਚ ਵੀ ਰੈਲੀਆਂ ਕੀਤੀਆਂ ਸੀ ਜਿਸ ਵਿੱਚ ਉਨ੍ਹਾਂ ਵਲੰਟੀਅਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖਟਕੜ ਕਲਾਂ ਪਹੁੰਚਣ ਲਈ ਕਿਹਾ ਹੈ। ਇਸ ਦੇ ਨਾਲ ਹੀ ਜੋ ਵਲੰਟੀਅਰ ਖਟਕੜ ਕਲਾਂ ਨਹੀਂ ਪਹੁੰਚ ਸਕਦੇ ਉਹ ਜ਼ਿਲ੍ਹਾ ਦਫ਼ਤਰਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। 'ਆਪ' ਵੱਲੋਂ ਹਰ ਜ਼ਿਲ੍ਹੇ 'ਚ ਸਮੂਹਿਕ ਮਰਨ ਵਰਤ ਵੀ ਰੱਖਿਆ ਜਾਵੇਗਾ।


ਇਹ ਵੀ ਪੜ੍ਹੋ: CM Bhagwant Mann News: ਸ਼੍ਰੋਮਣੀ ਅਕਾਲੀ ਦਲ ਦੇ ਹਾਰਨ ਨਾਲ ਪੰਥ ਕਮਜ਼ੋਰ ਨਹੀਂ ਸਗੋਂ ਮਜ਼ਬੂਤ ਹੋਵੇਗਾ-ਸੀਐਮ ਮਾਨ

ਇਹ ਸਮੂਹਿਕ ਵਰਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ‘ਆਪ’ ਆਗੂਆਂ ਖ਼ਿਲਾਫ਼ ਈਡੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿੱਚ ਹੈ।


ਈਡੀ ਕੇਜਰੀਵਾਲ ਖਿਲਾਫ ਕਾਰਵਾਈ ਕਰ ਰਹੀ ਹੈ
ਈਡੀ ਨੇ ਕਿਹਾ ਕਿ 'ਆਪ' ਨੇ ਕੇਜਰੀਵਾਲ ਰਾਹੀਂ ਮਨੀ ਲਾਂਡਰਿੰਗ ਦਾ ਅਪਰਾਧ ਕੀਤਾ ਹੈ। ਗੋਆ ਵਿਧਾਨ ਸਭਾ ਚੋਣਾਂ 2022 'ਚ ਪਾਰਟੀ ਨੇ ਸ਼ਰਾਬ ਘੁਟਾਲੇ 'ਚ ਕਰੀਬ 45 ਕਰੋੜ ਰੁਪਏ ਖਰਚ ਕੀਤੇ ਸਨ। ਇਹ ਅਪਰਾਧ ਪੀਐਮਐਲਏ 2002 ਦੀ ਧਾਰਾ 70 ਅਧੀਨ ਆਉਂਦੇ ਹਨ।


ਜਾਂਚ ਏਜੰਸੀ ਨੇ ਕਿਹਾ ਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਨੌਂ ਸੰਮਨ ਭੇਜੇ ਅਤੇ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਦੇ ਕਈ ਮੌਕੇ ਦਿੱਤੇ। ਹਾਲਾਂਕਿ ਕੇਜਰੀਵਾਲ ਨੇ ਜਾਣਬੁੱਝ ਕੇ ਏਜੰਸੀ ਦਾ ਹੁਕਮ ਨਹੀਂ ਮੰਨਿਆ। ਹਰ ਵਾਰ ਉਹ ਕੋਈ ਨਾ ਕੋਈ ਬਹਾਨਾ ਬਣਾ ਕੇ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ।


ਇਹ ਵੀ ਪੜ੍ਹੋ:  World Health Day 2024: ਚੰਗੀ ਸਿਹਤ ਲਈ ਡਾਇਟ ਵਿੱਚ ਕੀ ਲੈਣਾ ਚਾਹੀਦਾ ਹੈ? ਇੱਥੇ ਜਾਣੋ ਹਰ ਇੱਕ ਚੀਜ਼