ਨਵਜੋਤ ਸਿੱਧੂ ਦੀ ਰਿਹਾਈ ਟੱਲਣ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
Trending Photos
Navjot singh sidhu release News: ਨਵਜੋਤ ਸਿੱਧੂ ਦੀ ਰਿਹਾਈ ਟੱਲਣ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪਤੀ ਦੀ ਰਿਹਾਈ ਨੂੰ ਲੈ ਕੇ ਵੱਡੀ ਗੱਲ ਕਹੀ ਹੈ ਅਤੇ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ (Navjot singh sidhu release) ਰਿਹਾਈ ਨਾ ਹੋਣ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਬਦਨਾਮ ਅਪਰਾਧੀਆਂ ਅਤੇ ਕੱਟੜ ਅਪਰਾਧੀਆਂ ਨੂੰ ਸਰਕਾਰ ਦੀਆਂ ਨੀਤੀਆਂ ਤੋਂ ਰਾਹਤ ਮਿਲ ਸਕਦੀ ਹੈ ਪਰ ਉਸ ਦੇ ਪਤੀ ਨੂੰ ਅਜਿਹੀ ਕੋਈ ਰਾਹਤ ਦੇਣ ਤੋਂ ਇਨਕਾਰ (Navjot singh sidhu release)ਕੀਤਾ ਗਿਆ ਹੈ।
ਇਹ ਵੀ ਪੜ੍ਹੋ: Iran Earthquake: ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਦੀ ਮੌਤ, 440 ਜ਼ਖਮੀ
ਇਸ ਦੇ ਨਾਲ (Navjot singh sidhu release) ਹੀ ਨਵਜੋਤ ਕੌਰ ਨੇ ਟਵੀਟ ਕੀਤਾ, 'ਬਦਨਾਮ ਅਪਰਾਧੀ, ਨਸ਼ਾ ਤਸਕਰਾਂ, ਕੱਟੜ ਅਪਰਾਧੀਆਂ, ਬਲਾਤਕਾਰੀਆਂ ਨੂੰ ਜ਼ਮਾਨਤ ਮਿਲ ਸਕਦੀ ਹੈ ਅਤੇ ਸਰਕਾਰ ਦੀਆਂ ਨੀਤੀਆਂ ਤੋਂ ਰਾਹਤ ਮਿਲ ਸਕਦੀ ਹੈ ਪਰ ਇਕ ਸੱਚਾ, ਇਮਾਨਦਾਰ ਵਿਅਕਤੀ ਜਿਸ ਨੇ ਅਪਰਾਧ ਨਹੀਂ ਕੀਤਾ ਹੈ, ਉਹ ਨਿਆਂ ਅਤੇ ਕੇਂਦਰ ਵੱਲੋਂ ਦਿੱਤੀ ਗਈ ਰਾਹਤ ਤੋਂ ਵਾਂਝਾ ਹੈ।
ਦੱਸਣਯੋਗ ਹੈ ਕਿ ਸਿੱਧੂ 1988 ਦੇ ਰੋਡ ਰੇਜ ਕੇਸ ਵਿੱਚ (Navjot singh sidhu release)ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਕਈਆਂ ਲੋਕਾ ਨੂੰ ਉਮੀਦ ਸੀ ਕਿ ਸਿੱਧੂ ਉਨ੍ਹਾਂ 50 ਕੈਦੀਆਂ ਵਿੱਚ ਸ਼ਾਮਲ ਹੋ ਸਕਦੇ ਹਨ ਜਿਨ੍ਹਾਂ ਨੂੰ ਗਣਤੰਤਰ ਦਿਵਸ 'ਤੇ ਵਿਸ਼ੇਸ਼ ਛੋਟ ਦਿੱਤੀ ਜਾ ਸਕਦੀ ਹੈ।