Navjot Sidhu: ਪਤਨੀ ਦਾ ਆਯੁਰਵੇਦ ਰਾਹੀਂ ਇਲਾਜ ਕਰਨ ਦਾ ਨਵਜੋਤ ਸਿੱਧੂ ਦਾ ਦਾਅਵਾ ਟਾਟਾ ਮੈਮੋਰੀਅਲ ਹਸਪਤਾਲ ਵੱਲੋਂ ਖਾਰਿਜ
Navjot Sidhu: ਪੰਜਾਬ ਦੇ ਕਾਂਗਰਸੀ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਨਾਮੁਰਾਦ ਬਿਮਾਰੀ ਕੈਂਸਰ ਨੂੰ ਮਾਤ ਦਿੱਤੀ ਹੈ।
Navjot Sidhu: ਪੰਜਾਬ ਦੇ ਕਾਂਗਰਸੀ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਨਾਮੁਰਾਦ ਬਿਮਾਰੀ ਕੈਂਸਰ ਨੂੰ ਮਾਤ ਦਿੱਤੀ ਹੈ। ਇਸ ਨੂੰ ਲੈ ਕੇ ਸਿੱਧੂ ਨੇ ਇੱਕ ਕਾਨਫਰੰਸ ਕੀਤੀ, ਜਿਸ ਵਿੱਚ ਉਸ ਨੇ ਘਰੇਲੂ ਇਲਾਜ ਰਾਹੀਂ ਪਤਨੀ ਨੂੰ ਕੈਂਸਰ ਤੋਂ ਮੁਕਤ ਕਰਨ ਦਾ ਦਾਅਵਾ ਕੀਤਾ ਸੀ।
ਇਸ ਦੇ ਉਲਟ ਹੁਣ ਨਵਜੋਤ ਸਿੱਧੂ ਦੇ ਆਯੁਰਵੇਦ ਇਲਾਜ ਦੇ ਦਾਅਵਿਆਂ ਉਤੇ ਸਵਾਲ ਉਠ ਰਹੇ ਹਨ। ਸਿੱਧੂ ਨੇ ਕਾਨਫਰੰਸ ਦੌਰਾਨ ਦੱਸਿਆ ਕਿ ਕੈਂਸਰ ਦੌਰਾਨ ਉਨ੍ਹਾਂ ਨੇ ਕਿਸ ਤਰ੍ਹਾਂ ਆਪਣੀ ਪਤਨੀ ਦਾ ਖਿਆਲ ਰੱਖਿਆ ਅਤੇ ਕੀ-ਕੀ ਉਨ੍ਹਾਂ ਦੀ ਪਤਨੀ ਦੇ ਰੋਜ਼ਾਨਾ ਦੇ ਖਾਣ-ਪੀਣ ਵਿੱਚ ਸ਼ਾਮਲ ਕੀਤਾ ਅਤੇ ਕਿਹੜੀਆਂ-ਕਿਹੜੀਆਂ ਚੀਜ਼ਾਂ ਨੂੰ ਖੀਣ-ਪੀਣ ਤੋਂ ਹਟਾ ਦਿੱਤਾ ਗਿਆ ਸੀ।
ਇਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਟਾਟਾ ਮੈਮੋਰੀਅਲ ਹਸਪਤਾਲ ਦੀ ਅਗਵਾਈ 'ਚ 262 ਓਨਕੋਲੋਜਿਸਟਾਂ ਨੇ ਇਸ ਦਾਅਵੇ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਵੱਲੋਂ ਦੱਸੀਆਂ ਗਈਆਂ ਕੁਝ ਗੱਲਾਂ 'ਤੇ ਖੋਜ ਜ਼ਰੂਰ ਚੱਲ ਰਹੀ ਹੈ ਪਰ ਇਨ੍ਹਾਂ ਨਾਲ ਤੰਦਰੁਸਤ ਹੋਣ ਦਾ ਦਾਅਵਾ ਸੱਚ ਨਹੀਂ ਹੈ।
ਟਵਿੱਟਰ 'ਤੇ ਪੋਸਟ ਕੀਤੇ ਗਏ ਇਕ ਬਿਆਨ 'ਚ ਟਾਟਾ ਮੈਮੋਰੀਅਲ ਹਸਪਤਾਲ ਦੇ ਡਾਇਰੈਕਟਰ, ਡਾਕਟਰ ਸੀਐਸ ਪ੍ਰਮੇਸ਼ ਨੇ ਕਿਹਾ ਕਿ ਇੰਟਰਨੈਟ ਮੀਡੀਆ 'ਤੇ ਵਾਇਰਲ ਵੀਡੀਓ ਦੇ ਕੁਝ ਹਿੱਸਿਆਂ 'ਚ ਦਿਖਾਇਆ ਗਿਆ ਹੈ ਕਿ ਡੇਅਰੀ ਉਤਪਾਦ ਤੇ ਖੰਡ ਨਾ ਖਾਣ, ਹਲਦੀ ਤੇ ਨਿੰਮ ਦਾ ਸੇਵਨ ਨਾਲ ਲਾਇਲਾਜ ਕੈਂਸਰ ਨੂੰ ਠੀਕ ਕਰਨ ਵਿਚ ਮਦਦ ਮਿਲਦੀ ਹੈ।
ਉਨ੍ਹਾਂ ਅਪੀਲ ਕੀਤੀ ਹੈ ਕਿ ਕਿਰਪਾ ਕਰਕੇ ਇਨ੍ਹਾਂ ਗੱਲਾਂ 'ਤੇ ਵਿਸ਼ਵਾਸ ਨਾ ਕਰੋ ਤੇ ਨਾ ਹੀ ਉਨ੍ਹਾਂ ਦੇ ਝਾਂਸੇ ਵਿਚ ਆਓ, ਚਾਹੇ ਇਹ ਕਿਸੇ ਵੱਲੋਂ ਵੀ ਹੋਣ। ਇਹ ਗ਼ੈਰ-ਵਿਗਿਆਨਕ ਤੇ ਬੇ-ਆਧਾਰ ਸਿਫਾਰਸ਼ਾਂ ਹਨ।
ਇਹ ਵੀ ਪੜ੍ਹੋ : Manpreet Badal News: ਮਨਪ੍ਰੀਤ ਬਾਦਲ ਨੇ ਰਾਜਾ ਵੜਿੰਗ ਉਤੇ ਕੱਸਿਆ ਤੰਜ; ਕਿਹਾ ਵੜਿੰਗ ਜਿੰਨੀ ਦੌਲਤ ਹਰ ਗ਼ਰੀਬ ਕੋਲ ਹੋਵੇ