Malvinder Singh Mali Arrest: ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ
Advertisement
Article Detail0/zeephh/zeephh2433624

Malvinder Singh Mali Arrest: ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ

Malvinder Singh Mali Arrest: ਮੁਹਾਲੀ ਪੁਲਿਸ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

Malvinder Singh Mali Arrest: ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ

Malvinder Singh Mali Arrest: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਨੂੰ ਮੋਹਾਲੀ ਪੁਲਿਸ ਨੇ ਪਟਿਆਲਾ ਰਹਿੰਦੇ ਭਰਾ ਰਣਜੀਤ ਸਿੰਘ ਗਰੇਵਾਲ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਮੋਹਾਲੀ ਪੁਲਿਸ ਦੀ ਸੀ.ਆਈ.ਏ. ਸਟਾਫ ਦੀ ਟੀਮ ਨੇ ਇਹ ਕਹਿ ਕੇ ਨਾਲ ਜਾਣ ਲਈ ਕਿਹਾ ਕਿ ਉਨ੍ਹਾਂ ਖ਼ਿਆਫ਼ ਆਈ.ਟੀ. ਐਕਟ ਅਧੀਨ ਇਕ ਮਾਮਲਾ ਦਰਜ ਕੀਤਾ ਗਿਆ ਹੈ। 

ਉਹ ਆਪਣੇ ਭਰਾ ਦੇ ਘਰ ਕੁਝ ਸਮਾਂ ਪਹਿਲਾਂ ਹੀ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਵੱਡਾ ਭਰਾ ਜਤਿੰਦਰ ਸਿੰਘ ਵੀ ਆਇਆ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਆਈ.ਟੀ. ਐਕਟ ਅਧੀਨ ਉਨ੍ਹਾਂ ਵੱਲੋਂ ਪਾਈ ਕਿਸੇ ਪੋਸਟ ਕਾਰਨ ਉਨ੍ਹਾਂ ਨੂੰ ਫੜਿਆ ਗਿਆ ਹੈ। 

ਇਹ ਵੀ ਪੜ੍ਹੋ: Cyber Crime: ਸੱਟੇਬਾਜ਼ੀ ਐਪ ਰਾਹੀਂ 1713 ਲੋਕ ਧੋਖਾਧੜੀ ਦਾ ਹੋਏ ਸ਼ਿਕਾਰ, ਰਿਪੋਰਟ ਵਿੱਚ ਵੱਡਾ ਹੋਇਆ ਖੁਲਾਸਾ 

ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਆਈ.ਟੀ. ਸਿਟੀ ਥਾਣਾ ਮੁਹਾਲੀ ’ਚ ਉਨ੍ਹਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਉੱਤੇ ਧਾਰਾ 196 ਤੇ 295-ਏ ਤਹਿਤ ਕੇਸ ਦਰਜ ਕੀਤਾ ਗਿਆ।

ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਇਸ ਗ੍ਰਿਫਤਾਰੀ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਗ੍ਰਿਫਤਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਲਈ ਕਿਹਾ ਹੈ। 

ਬਿਕਰਮ ਸਿੰਘ ਮਜੀਠੀਆ ਦਾ ਟਵੀਟ
ਬਿਕਰਮ ਸਿੰਘ ਮਜੀਠੀਆ ਦਾ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਂਗ ਪ੍ਰੈਸ ਦੀ ਆਜ਼ਾਦੀ ਤੇ ਵਾਰ ਵਾਰ ਹਮਲਾ ਕਰ ਰਿਹਾ ਹੈ। ਅੱਜ ਸ਼ਾਮ ਨੂੰ ਸੀਨੀਅਰ ਪੱਤਰਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪਟਿਆਲਾ ਤੋਂ ਉਨਾਂ ਦੇ ਭਰਾ ਦੇ ਘਰੋਂ ਮੋਹਾਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰੀ ਦਾ ਕਾਰਨ ਕੋਈ ਸੋਸ਼ਲ ਮੀਡੀਆ ਤੇ ਪਾਈ ਪੋਸਟ ਨੂੰ ਦੱਸਿਆ ਜਾ ਰਿਹਾ ਹੈ। ਮੈਂ ਸ. ਮਾਲੀ ਦੀ ਇਸ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਾ ਹਾਂ। ਭਗਵੰਤ ਮਾਨ ਜੀ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਨੂੰ ਦਬਾਉ ਨਾ। ਤਾਨਾਸ਼ਾਹੀ ਛੱਡੋ

 
ਜਾਣੋ ਮਾਮਲਾ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਫੇਸਬੁੱਕ ਪੋਸਟ 'ਚ ਜੰਮੂ-ਕਸ਼ਮੀਰ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਪੋਸਟ 'ਚ ਉਨ੍ਹਾਂ ਨੇ ਜੰਮੂ-ਕਸ਼ਮੀਰ ਨੂੰ ਵੱਖਰਾ ਦੇਸ਼ ਦੱਸਿਆ ਸੀ। ਮਾਲੀ ਨੇ ਕਿਹਾ ਸੀ ਕਿ ਕਸ਼ਮੀਰ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਸ਼ਮੀਰ ਨੂੰ ਪਾਕਿਸਤਾਨ ਅਤੇ ਭਾਰਤ ਦਾ ਨਾਜਾਇਜ਼ ਕਬਜ਼ਾ ਦੱਸਿਆ ਸੀ।

Trending news