ਹੁਣ 4 ਨਵੰਬਰ ਨੂੰ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਵੀਡੀਓ ਕਾਨਫਰੰਸ ਰਾਹੀਂ ਗਵਾਹੀ, ਅੱਜ ਇਸ ਮਾਮਲੇ ਦੀ ਸੀ ਸੁਣਵਾਈ
ਨਵਜੋਤ ਸਿੰਘ ਸਿੱਧੂ ਨੇ ਖਰਾਬ ਸਿਹਤ ਦਾ ਹਵਾਲਾ ਦੇ ਕੇ ਲੁਧਿਆਣਾ ਅਦਾਲਤ ਵਿਚ ਫਿਜੀਕਲ ਤੌਰ `ਤੇ ਪੇਸ਼ੀ ਤੋਂ ਬਚਣ ਲਈ ਹਾਈਕੋਰਟ ਦਾ ਰੁਖ ਕੀਤਾ ਸੀ। ਜਿਸਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਰਾਹਤ ਦਿੱਤੀ।
ਭਰਤ ਸ਼ਰਮਾ/ਲੁਧਿਆਣਾ: ਸੀ. ਐਲ. ਯੂ. ਮਾਮਲੇ ਦੇ ਵਿਚ ਅੱਜ ਸਾਬਕਾ ਡੀ. ਐਸ. ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਦੇ ਵਿਚ ਲਾਏ ਗਏ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕੇਸ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਹੁਣ ਅਗਲੀ ਤਰੀਕ 4 ਨਵੰਬਰ ਨੂੰ ਨਿਰਧਾਰਿਤ ਕੀਤੀ ਹੈ। ਤਤਕਾਲੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਇਸ ਮਾਮਲੇ ਦੇ ਵਿਚ ਵੀਡੀਓ ਕਾਨਫਰੰਸ ਰਾਹੀਂ ਗਵਾਹੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਸਿਹਤ ਖਰਾਬ ਹੋਣ ਕਰਕੇ ਲੁਧਿਆਣਾ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ ਸੀ ਲੁਧਿਆਣਾ ਜਿਲਾ ਅਦਾਲਤ ਵੱਲੋਂ ਸਿੱਧੂ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਸਨ।
ਇਸ ਮਾਮਲੇ ਨੂੰ ਲੈ ਕੇ ਵਕੀਲ ਨੇ ਕਿਹਾ ਹੈ ਕਿ ਅੱਜ ਇਸ ਮਾਮਲੇ ਦੇ ਵਿਚ ਨਵਜੋਤ ਸਿੱਧੂ ਦੀ ਵੀਡੀਓ ਕਾਨਫਰੰਸ ਰਾਹੀਂ ਗਵਾਹੀ ਜਰੂਰ ਹੋਣੀ ਸੀ। ਪਰ ਦੂਜੀ ਧਿਰ ਯਾਨੀ ਕਿ ਸਾਬਕਾ ਡੀ. ਐੱਸ. ਪੀ. ਬਲਵਿੰਦਰ ਸੇਖੋਂ ਵੱਲੋਂ ਅਦਾਲਤ ਦੇ ਇਸ ਹੁਕਮ ਨੂੰ ਚੈਲੇਂਜ ਕਰਨ ਦੀ ਮੰਗ ਕੀਤੀ ਸੀ। ਜਿਸ ਕਰਕੇ ਕੋਰਟ ਨੂੰ ਉਨ੍ਹਾਂ ਨੂੰ ਇਸ ਆਰਡਰ ਨੂੰ ਚੈਲੇਂਜ ਕਰਨ ਲਈ 4 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ ਅਤੇ 4 ਨਵੰਬਰ ਨੂੰ ਜੇਕਰ ਇਸ ਮਾਮਲੇ ਨੂੰ ਲੈ ਕੇ ਕੋਈ ਹੋਰ ਨਵਾਂ ਆਡਰ ਨਹੀਂ ਆਉਂਦਾ ਤਾਂ ਸਾਬਕਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਵੀਡੀਓ ਕਾਨਫਰੰਸ ਰਾਹੀਂ ਵੀ ਇਸ ਕੇਸ ਵਿਚ ਗਵਾਹੀ ਹੋਵੇਗੀ।
ਨਵਜੋਤ ਸਿੱਧੂ ਨੇ ਹਾਈਕੋਰਟ ਦਾ ਕੀਤਾ ਸੀ ਰੁਖ
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਖਰਾਬ ਸਿਹਤ ਦਾ ਹਵਾਲਾ ਦੇ ਕੇ ਲੁਧਿਆਣਾ ਅਦਾਲਤ ਵਿਚ ਫਿਜੀਕਲ ਤੌਰ 'ਤੇ ਪੇਸ਼ੀ ਤੋਂ ਬਚਣ ਲਈ ਹਾਈਕੋਰਟ ਦਾ ਰੁਖ ਕੀਤਾ ਸੀ। ਜਿਸਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਰਾਹਤ ਦਿੱਤੀ। 21 ਅਕਤੂਬਰ ਨੂੰ ਗਵਾਹ ਦੇ ਤੌਰ 'ਤੇ ਨਵਜੋਤ ਸਿੱਧੂ ਨੂੰ ਤਲਬ ਕੀਤਾ ਗਿਆ ਸੀ ਪਰ ਸਿਹਤ ਖਰਾਬ ਹੋਣ ਕਰਕੇ ਉਹਨਾਂ ਦੀ ਪੇਸ਼ੀ ਨਹੀਂ ਹੋ ਸਕੀ। ਹਾਲਾਂਕਿ ਇਸ ਦੌਰਾਨ ਉਹਨਾਂ ਨੇ ਜਾਨ ਨੂੰ ਖ਼ਤਰਾ ਵੀ ਦੱਸਿਆ ਸੀ ਅਤੇ ਸਿਕਓਰਿਟੀ ਦੀ ਵੀ ਮੰਗ ਕੀਤੀ ਸੀ।
ਕੀ ਹੈ ਪੂਰਾ ਮਾਮਲਾ
ਨਵਜੋਤ ਸਿੰਘ ਸਿੱਧੂ ਦੀ ਸਾਬਕਾ ਡੀ. ਐਸ. ਪੀ. ਬਲਵਿੰਦਰ ਸੇਖੋਂ ਵੱਲੋਂ ਖੁਰਾਕ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਇਕ ਮਾਮਲੇ ਦੇ ਵਿਚ ਗਵਾਹੀ ਹੋਣੀ ਸੀ। ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਪਟਿਆਲਾ ਜੇਲ੍ਹ ਸੁਪਰੀਡੈਂਟ ਨੂੰ ਆਪਣੀ ਸੁਰੱਖਿਆ ਦਾ ਹਵਾਲਾ ਦਿੱਤਾ ਸੀ, ਨਵਜੋਤ ਸਿੰਘ ਸਿੱਧੂ ਦਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿਖੇ ਚੈੱਕਅਪ ਵੀ ਹੋਇਆ ਸੀ।
WATCH LIVE TV