Surinder Dalla: ਸੀਐਮ ਦੇ ਬਹਿਸ ਵਾਲੇ ਸੱਦੇ 'ਤੇ ਨਵਜੋਤ ਸਿੱਧੂ ਦਾ ਸ਼ਾਮਿਲ ਹੋਣਾ ਵੀ ਜ਼ਰੂਰੀ : ਸੁਰਿੰਦਰ ਡੱਲਾ
Advertisement

Surinder Dalla: ਸੀਐਮ ਦੇ ਬਹਿਸ ਵਾਲੇ ਸੱਦੇ 'ਤੇ ਨਵਜੋਤ ਸਿੱਧੂ ਦਾ ਸ਼ਾਮਿਲ ਹੋਣਾ ਵੀ ਜ਼ਰੂਰੀ : ਸੁਰਿੰਦਰ ਡੱਲਾ

Surinder Dalla: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਨੀਲ ਜਾਖੜ, ਸੁਖਬੀਰ ਬਾਦਲ ਤੇ ਰਾਜਾ ਵੜਿੰਗ ਦੇ ਨਾਲ ਪ੍ਰਤਾਪ ਬਾਜਵਾ ਨੂੰ ਮੀਡੀਆ ਸਾਹਮਣੇ ਬੈਠ ਇੱਕ ਨਵੰਬਰ ਪੰਜਾਬ ਦਿਵਸ ਮੌਕੇ ਬਹਿਸ ਦਾ ਖੁੱਲ੍ਹਾ ਸੱਦਾ ਦਿੱਤਾ ਹੈ ਜਿਸ ਨੂੰ ਲੈ ਕੇ ਹੁਣ ਸਿਆਸਤ ਗਰਮਾਉਣ ਲੱਗੀ ਹੈ।

Surinder Dalla: ਸੀਐਮ ਦੇ ਬਹਿਸ ਵਾਲੇ ਸੱਦੇ 'ਤੇ ਨਵਜੋਤ ਸਿੱਧੂ ਦਾ ਸ਼ਾਮਿਲ ਹੋਣਾ ਵੀ ਜ਼ਰੂਰੀ : ਸੁਰਿੰਦਰ ਡੱਲਾ

Surinder Dalla:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਨੀਲ ਜਾਖੜ, ਸੁਖਬੀਰ ਬਾਦਲ ਅਤੇ ਰਾਜਾ ਵੜਿੰਗ ਦੇ ਨਾਲ ਪ੍ਰਤਾਪ ਬਾਜਵਾ ਨੂੰ ਮੀਡੀਆ ਸਾਹਮਣੇ ਬੈਠ ਇੱਕ ਨਵੰਬਰ ਪੰਜਾਬ ਦਿਵਸ ਮੌਕੇ ਬਹਿਸ ਦਾ ਖੁੱਲ੍ਹਾ ਸੱਦਾ ਦਿੱਤਾ ਹੈ ਜਿਸ ਨੂੰ ਲੈ ਕੇ ਹੁਣ ਸਿਆਸਤ ਗਰਮਾਉਣ ਲੱਗੀ ਹੈ।

ਭਗਵੰਤ ਮਾਨ ਨੇ ਕਿਹਾ ਹੈ ਕਿ ਸਾਰੇ ਇਸ ਮੁੱਦੇ ਨੂੰ ਆਪੋ ਆਪਣੀ ਤਿਆਰੀ ਵੀ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਤਿਆਰੀ ਦੀ ਲੋੜ ਨਹੀਂ ਹੈ ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕਿਹਾ ਹੈ ਕਿ ਇਹ ਬਹਿਸ ਸਿਆਸੀ ਨਹੀਂ ਹੋਣੀ ਚਾਹੀਦੀ ਸਗੋਂ ਵਿਚਾਰਾਂ ਦੀ ਹੋਣੀ ਚਾਹੀਦੀ ਹੈ। ਇਸ ਕਰਕੇ ਇਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਵੀ ਸ਼ਾਮਿਲ ਹੋਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਨੇ ਕਾਂਗਰਸ ਦੀ ਸਰਕਾਰ ਵੇਲੇ ਵੀ ਆਪਣੀ ਗੱਲ ਕਹੀ ਸੀ ਅਤੇ ਸੁਨੀਲ ਜਾਖੜ ਨਾ ਤਾਂ ਕਾਂਗਰਸ ਦੀ ਸਰਕਾਰ ਵੇਲੇ ਖੁੱਲ੍ਹ ਕੇ ਬੋਲ ਸਕੇ ਅਤੇ ਨਾ ਹੀ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਨ ਉਦੋਂ ਉਹ ਬੋਲੇ। ਸੁਰਿੰਦਰ ਡੱਲਾ ਨੇ ਕਿਹਾ ਕਿ ਇਹ ਬਹਿਸ ਜ਼ਰੂਰ ਹੋਣੀ ਚਾਹੀਦੀ ਹੈ ਪਰ ਜੇਕਰ ਇਹ ਵਿਧਾਨ ਸਭਾ ਦੇ ਵਿੱਚ ਹੁੰਦੀ ਤਾਂ ਹੋਰ ਵਧੀਆ ਹੁੰਦਾ ਪਰ ਇਹ ਵਿਧਾਨ ਸਭਾ ਦੇ ਬਾਹਰ ਹੋ ਰਹੀ ਹੈ ਤਾਂ ਇਸ ਕਰਕੇ ਇਸ ਵਿੱਚ ਪੰਜਾਬ ਲਈ ਡੂੰਘੀ ਸੋਚ ਰੱਖਣ ਵਾਲਿਆਂ ਨੂੰ ਜ਼ਰੂਰ ਸ਼ਾਮਿਲ ਹੋਣਾ ਚਾਹੀਦਾ ਹੈ।

ਉਨ੍ਹਾਂ ਨੇ ਸੁਖਪਾਲ ਖਹਿਰਾ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਉਹ ਫਿਲਹਾਲ ਜੇਲ੍ਹ ਵਿੱਚ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੀਡਰ ਪੰਜਾਬ ਲਈ ਫਿਕਰਮੰਦ ਹਨ ਉਨ੍ਹਾਂ ਨੂੰ ਜ਼ਰੂਰ ਇਸ ਮੁੱਦੇ ਉਤੇ ਇੱਕ ਦੂਜੇ ਦੇ ਵਿਚਾਰ ਪੇਸ਼ ਕਰਨੀ ਚਾਹੀਦੇ ਹਨ ਭਾਵੇਂ ਉਹ ਕੋਈ ਵੀ ਮੁੱਦਾ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ : ludhiana news: ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਲੱਗੀ ਭਿਆਨਕ ਅੱਗ

ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ 'ਤੇ ਲਿਖਿਆ, 'ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ...'

ਇਹ ਵੀ ਪੜ੍ਹੋ : Israel-Palestine War: ਹਮਾਸ ਹਮਲੇ ਚ 300 ਦੇ ਕਰੀਬ ਇਜ਼ਰਾਈਲੀਆਂ ਦੀ ਮੌਤ, 1600 ਤੋਂ ਵੱਧ ਜ਼ਖਮੀ

 

Trending news