Bathinda News: ਬਠਿੰਡਾ ਰੈਲੀ 'ਚ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦਾ ਹੋਕਾ
Advertisement
Article Detail0/zeephh/zeephh2048349

Bathinda News: ਬਠਿੰਡਾ ਰੈਲੀ 'ਚ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦਾ ਹੋਕਾ

Bathinda News: ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਵਿੱਚ ਅੱਜ ਰੈਲੀ ਕੀਤੀ। ਇਸ ਰੈਲੀ ਵਿੱਚ ਕਈ ਕਾਂਗਰਸ ਦੇ ਕਈ ਸੀਨੀਅਰ ਨੇਤਾ ਪੁੱਜੇ ਸਨ।

Bathinda News: ਬਠਿੰਡਾ ਰੈਲੀ 'ਚ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦਾ ਹੋਕਾ

Bathinda News (ਕੁਲਬੀਰ ਬੀਰਾ ਬਠਿੰਡਾ): 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ ਸਾਰੇ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭੀਆਂ ਹੋਈਆਂ ਹਨ ਉਥੇ ਹੀ ਸਾਬਕਾ ਮੰਤਰੀ ਤੇ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਵਿੱਚ ਲਗਾਤਾਰ ਰੈਲੀਆਂ ਦਾ ਦੌਰ ਜਾਰੀ ਹੈ।

ਅੱਜ ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿੱਚ ਜਿੱਤੇਗਾ ਪੰਜਾਬ ਜਿੱਤੇਗੀ ਕਾਂਗਰਸ ਦੇ ਨਾਂ ਹੇਠ ਨਵਜੋਤ ਸਿੰਘ ਸਿੱਧੂ ਵੱਲੋਂ ਰੈਲੀ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਉੱਥੇ ਹੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ।

ਇਸ ਰੈਲੀ ਵਿੱਚ ਕਈ ਸਾਬਕਾ ਵਿਧਾਇਕ ਅਤੇ ਪੰਚਾਂ ਸਰਪੰਚਾਂ ਵੱਲੋਂ ਪਹੁੰਚ ਕੇ ਕਾਂਗਰਸ ਦੇ ਹੱਕ ਵਿੱਚ ਫਤਵਾ ਦਿੱਤਾ ਗਿਆ ਉੱਥੇ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸੰਬੋਧਨ ਦੌਰਾਨ ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਉਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਕੋਈ ਵੀ ਬਣਦਾ ਕਦਮ ਨਹੀਂ ਚੁੱਕਿਆ ਜਾ ਰਿਹਾ।

ਰੇਤ ਮਾਫੀਆ ਸ਼ਰਾਬ ਮਾਫੀਆ ਤੇ ਟਰਾਂਸਪੋਰਟ ਮਾਫੀਏ ਦਾ ਵਿਸ਼ੇਸ਼ ਤੌਰ ਉਤੇ ਜ਼ਿਕਰ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੱਤਾਧਾਰੀ ਧਿਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੇ ਵਾਅਦਿਆਂ ਉਤੇ ਖਰ੍ਹਾ ਨਾ ਉੱਤਰ ਕੇ ਉਲਟਾ ਇਨ੍ਹਾਂ ਵੱਲੋਂ ਮਾਫੀਆਂ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ।

ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਮ ਲਏ ਬਗੈਰ ਨਵਜੋਤ ਸਿੰਘ ਸਿੱਧੂ ਵੱਲੋਂ ਨਿਸ਼ਾਨੇ ਸਾਧੇ ਗਏ ਅਤੇ ਪਿਛਲੇ ਸਰਕਾਰ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਵਾਅਦਿਆਂ ਦਾ ਜਿੱਥੇ ਵਿਸ਼ੇਸ਼ ਤੌਰ ਉਤੇ ਜ਼ਿਕਰ ਕੀਤਾ ਉੱਥੇ ਹੀ ਉਨ੍ਹਾਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਕੀਤੇ ਗਏ। ਉਨ੍ਹਾਂ ਨੇ ਵਿਸ਼ੇਸ਼ ਤੌਰ ਉਤੇ 80 ਅਤੇ 20 ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਮਝੌਤਿਆਂ ਨਾਲ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਚੱਲ ਰਹੀ ਹੈ ਜਿਸ ਨਾਲ ਲੋਕਾਂ ਨੂੰ ਇਨਸਾਫ਼ ਮਿਲਣਾ ਮੁਸ਼ਕਿਲ ਹੈ।

ਕੇਂਦਰ ਸਰਕਾਰ ਉਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜੀਐਸਟੀ ਰਾਹੀਂ ਪੰਜਾਬ ਵਿੱਚੋਂ ਪੈਸਾ ਇਕੱਠਾ ਕੀਤਾ ਜਾ ਰਿਹਾ ਹੈ ਪਰ ਪੰਜਾਬ ਨੂੰ ਉਹ ਪੈਸਾ ਵਾਪਸ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਸਾਰਿਆਂ ਤੋਂ ਨੂੰ ਇੱਕ ਮੰਚ ਉਤੇ ਇਕੱਠਾ ਹੋਣਾ ਚਾਹੀਦਾ ਹੈ ਤੇ ਇਕਮੁੱਠ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Punjab News: ਰਾਜਪਾਲ ਨੇ ਤਿੰਨ ਬਿੱਲ ਕੀਤੇ ਮਨਜ਼ੂਰ; ਮੁੱਖ ਮੰਤਰੀ ਦਾ ਦਾਅਵਾ, ਬਾਕੀ ਬਿੱਲਾਂ ਨੂੰ ਜਲਦ ਮਨਜ਼ੂਰੀ ਮਿਲਣ ਦੀ ਉਮੀਦ

Trending news