ਪੰਜਾਬ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਕੋਠੀ ਤੋਂ ਹਟਾਈ ਸੁਰੱਖਿਆ
ਜਿੱਥੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਇਸ ਦੌਰਾਨ ਪਟਿਆਲਾ ਜੇਲ੍ਹ ਵਿੱਚ ਬੰਦ ਹਨ, ਉੱਥੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਪਟਿਆਲਾ ਕੋਠੀ ਤੋਂ ਸੁਰੱਖਿਆ ਹਟਾ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਧੂ ਦੇ ਘਰ ਪੰਜਾਬ ਪੁਲਿਸ ਦੇ ਅਧਿਕਾਰੀ ਤਾਇਨਾਤ ਸਨ ਹਾਲਾਂਕਿ ਹੁਣ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਦੱਸਣਯੋਗ ਹੈ ਕ
Navjot Singh Sidhu news: ਜਿੱਥੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਇਸ ਦੌਰਾਨ ਪਟਿਆਲਾ ਜੇਲ੍ਹ ਵਿੱਚ ਬੰਦ ਹਨ, ਉੱਥੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਪਟਿਆਲਾ ਕੋਠੀ ਤੋਂ ਸੁਰੱਖਿਆ ਹਟਾ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਧੂ ਦੇ ਘਰ ਪੰਜਾਬ ਪੁਲਿਸ ਦੇ ਅਧਿਕਾਰੀ ਤਾਇਨਾਤ ਸਨ ਹਾਲਾਂਕਿ ਹੁਣ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਸਿੱਧੂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਦੀ ਪੁਸ਼ਟੀ ਕੀਤੀ ਹੈ। ਇੱਥੇ ਇਹ ਵੀ ਦੱਸਣਾ ਜਰੂਰੀ ਹੈ ਕਿ ਸੁਰੱਖਿਆ ਹਟਾਉਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਕੀ ਅੰਮ੍ਰਿਤਸਰ ਕੋਠੀ ਤੋਂ ਵੀ ਸੁਰੱਖਿਆ ਵਾਪਸ ਬੁਲਾਈ ਗਈ ਹੈ ਜਾਂ ਸਿਰਫ਼ ਪਟਿਆਲਾ ਕੋਠੀ ਤੋਂ ਹੀ ਹਟਾਈ ਗਈ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ Z+ ਸੁਰੱਖਿਆ ਦਿੱਤੀ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਜਦੋਂ ਸਿੱਧੂ ਜੇਲ੍ਹ ਤੋਂ ਰਿਹਾਅ ਹੋਣਗੇ ਤਾਂ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Turkey and Syria earthquake news: ਤੁਰਕੀ ਤੇ ਸੀਰੀਆ 'ਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ 15,000 ਤੋਂ ਵੱਧ
ਦੂਜੇ ਪਾਸੇ ਸਿੱਧੂ ਨੇ ਖਤਰੇ ਦਾ ਜ਼ਿਕਰ ਕਰਦਿਆਂ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ੀ ਸਬੰਧੀ ਏਡੀਜੀਪੀ ਸੁਰੱਖਿਆ ਨੂੰ ਪੱਤਰ ਲਿਖਿਆ ਸੀ। ਪੰਜਾਬ ਪੁਲਿਸ ਵੱਲੋਂ ਹੁਣ ਉਸਦੇ ਘਰ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜਨਵਰੀ ਵਿੱਚ ਰਿਹਾਅ ਕੀਤੇ ਜਾਣ ਦੀ ਉਮੀਦ ਸੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ 26 ਜਨਵਰੀ ਨੂੰ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਕੈਦੀਆਂ ਦੀ ਤਿਆਰ ਕੀਤੀ ਗਈ ਸੂਚੀ 'ਤੇ ਚਰਚਾ ਹੋਣੀ ਸੀ।
ਇਹ ਵੀ ਪੜ੍ਹੋ: ਲੁਧਿਆਣਾ ਪਹੁੰਚੀ CM ਭਗਵੰਤ ਮਾਨ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ, ਮਾਂ ਬਗਲਾਮੁਖੀ ਮੰਦਿਰ ਚ ਹੋਈ ਨਤਮਸਤਕ
(For more news apart from Navjot Singh Sidhu, stay tuned to Zee PHH)