Navjot Singh Sidhu News:  1988 ‘ਚ ਹੋਏ ਰੋਡ ਰੇਜ ਮਾਮਲੇ 'ਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਇੱਕ ਸਾਲ ਦੀ ਸਜ਼ਾ ਕੱਟ ਕੇ ਵਾਪਸ ਆ ਚੁੱਕੇ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਸਿੱਧੂ ਮੂਸੇਵਾਲਾ ਨੂੰ ਸਭ ਤੋਂ ਪਹਿਲਾਂ ਯਾਦ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਵੱਲੋਂ ਕਿਹਾ ਗਿਆ ਕਿ ਸੋਮਵਾਰ ਨੂੰ ਉਹ ਪਿੰਡ ਮੂਸਾ ਵਿੱਚ ਸਿੱਧੂ ਮੂਸੇਵਾਲਾ ਦੀ ਹਵੇਲੀ ਜਾ ਕੇ ਉਸਦੇ ਮਾਂ ਬਾਪ ਨਾਲ ਦੁੱਖ ਸਾਂਝਾ ਕਰੇਗਾ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਬੋਲੇਗਾ।   


COMMERCIAL BREAK
SCROLL TO CONTINUE READING

ਜੇਲ੍ਹ ਤੋਂ ਰਿਹਾਅ ਹੋ ਚੁੱਕੇ ਨਵਜੋਤ ਸਿੰਘ ਸਿੱਧੂ (Navjot Singh Sidhu)ਆਪਣਾ ਜ਼ਿਆਦਾ ਸਮਾਂ ਪਟਿਆਲਾ 'ਚ ਹੀ ਬਿਤਾਏਗਾ। ਇਸ ਤੋਂ ਪਹਿਲਾਂ ਉਹ ਕਾਲੀ ਮਾਤਾ ਮੰਦਿਰ ਅਤੇ ਦੁੱਖ ਨਿਵਾਰਨ ਗੁਰਦੁਆਰੇ ਜਾ ਕੇ ਦਰਸ਼ਨ ਕਰਨਗੇ। ਦੱਸ ਦੇਈਏ ਕਿ ਪਹਿਲਾਂ ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣਾ ਚਾਹੁੰਦਾ ਸੀ ਪਰ ਕਿਸੇ ਕਾਰਨ ਸੋਮਵਾਰ ਨੂੰ ਦੁਪਹਿਰ 1 ਵਜੇ ਤੱਕ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ। 


ਹੁਣ ਨਵਜੋਤ ਸਿੰਘ (Navjot Singh Sidhu) ਸੋਮਵਾਰ ਨੂੰ ਮੂਸੇ ਪਿੰਡ ਜਾਣਗੇ। ਨਵਜੋਤ ਸਿੰਘ ਦਾ ਸਿੱਧ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ ਸੀ। ਸਿੱਧੂ ਨੂੰ ਵੀ ਉਨ੍ਹਾਂ ਦੇ ਕਹਿਣ 'ਤੇ ਹੀ ਚੋਣਾਂ 'ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ੍ਹ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।


ਇਹ ਵੀ ਪੜ੍ਹੋ: Salim Durani Died: 88 ਸਾਲ ਦੀ ਉਮਰ 'ਚ ਮਸ਼ਹੂਰ ਕ੍ਰਿਕਟਰ ਸਲੀਮ ਦੁਰਾਨੀ ਦਾ ਹੋਇਆ ਦੇਹਾਂਤ

ਜੇਲ੍ਹ ਵਿੱਚ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲ ਸਕੇ। ਹਾਲਾਂਕਿ ਉਨ੍ਹਾਂ ਦੀ ਹੈਂਡਲਰ ਟੀਮ ਨੇ ਉਨ੍ਹਾਂ ਦੇ ਟਵਿੱਟਰ ਅਕਾਊਂਟ 'ਤੇ ਅਫਸੋਸ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਇਹ ਖਬਰ ਸੁਣ ਕੇ ਨਵਜੋਤ ਸਿੰਘ ਸਿੱਧੂ ਬਹੁਤ ਦੁਖੀ ਹਨ। ਦੂਜੇ ਪਾਸੇ ਜੇਲ੍ਹ ਜਾਣ ਤੋਂ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਸਨ।


ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਿਛਲੇ ਸਾਢੇ 10 ਮਹੀਨਿਆਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਗਿਆ ਸੀ ਪਰ ਉਨ੍ਹਾਂ ਦੇ ਬਿਆਨ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਆਸ ਲਗਾਈ ਜਾ ਰਹੀ ਹੈ ਕਿ ਹੁਣ ਨਵਜੋਤ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਜਸਟਿਸ ਫਾਰ ਮੂਸੇਵਾਲਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।