Navjot Sidhu News: ਭਲਕੇ ਪਾਕਿਸਤਾਨ ਜਾਣਗੇ ਨਵਜੋਤ ਸਿੰਘ ਸਿੱਧੂ, ਸ੍ਰੀ ਕਰਤਾਪੁਰ ਸਾਹਿਬ ਹੋਣਗੇ ਨਤਮਸਤਕ
Advertisement
Article Detail0/zeephh/zeephh2075067

Navjot Sidhu News: ਭਲਕੇ ਪਾਕਿਸਤਾਨ ਜਾਣਗੇ ਨਵਜੋਤ ਸਿੰਘ ਸਿੱਧੂ, ਸ੍ਰੀ ਕਰਤਾਪੁਰ ਸਾਹਿਬ ਹੋਣਗੇ ਨਤਮਸਤਕ

Navjot Sidhu News: ਨਵਜੋਤ ਸਿੰਘ ਸਿੱਧੂ 24 ਜਨਵਰੀ ਬੁੱਧਵਾਰ ਨੂੰ ਪਾਕਿਸਤਾਨ ਜਾਣਗੇ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਐਕਸ ਹੈਂਡਲ ਉਪਰ ਪੋਸਟ ਪਾ ਕੇ ਸਾਂਝੀ ਕੀਤੀ।

Navjot Sidhu News: ਭਲਕੇ ਪਾਕਿਸਤਾਨ ਜਾਣਗੇ ਨਵਜੋਤ ਸਿੰਘ ਸਿੱਧੂ, ਸ੍ਰੀ ਕਰਤਾਪੁਰ ਸਾਹਿਬ ਹੋਣਗੇ ਨਤਮਸਤਕ

Navjot Sidhu News: ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਦਰਮਿਆਨ ਨਵਜੋਤ ਸਿੰਘ ਸਿੱਧੂ 24 ਜਨਵਰੀ ਬੁੱਧਵਾਰ ਨੂੰ ਪਾਕਿਸਤਾਨ ਜਾਣਗੇ। ਉਨ੍ਹਾਂ ਨੇ ਇਹ ਜਾਣਕਾਰੀ ਐਕਸ ਹੈਂਡਲ ਉਪਰ ਪੋਸਟ ਪਾ ਕੇ ਸਾਂਝੀ ਕੀਤੀ। ਸਿੱਧੂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।

ਉਨ੍ਹਾਂ ਲਿਖਿਆ ਕਿ ਕੱਲ੍ਹ 24 ਜਨਵਰੀ ਯਾਨੀ ਬੁੱਧਵਾਰ ਨੂੰ ਮੈਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਂਗਾ... ਮੈਂ ਮਹਾਨ ਗੁਰੂ ਦਾ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੈਨੂੰ ਆਪਣੀ ਸਦਭਾਵਨਾ ਦਾ ਸਾਧਨ ਬਣਾਇਆ। ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਰਹਾਂਗੇ... ਸਮੂਹ ਸਵੇਰੇ 11 ਵਜੇ ਕਰਤਾਰਪੁਰ ਕੋਰੀਡੋਰ ਚੈੱਕ ਪੋਸਟ 'ਤੇ ਇਕੱਠੇ ਹੋਣਾ ਚਾਹੀਦਾ ਹੈ! ਮੈਂ ਦੁਪਹਿਰ 3 ਵਜੇ ਅੰਮ੍ਰਿਤਸਰ ਦੇ ਰਸਤੇ 'ਤੇ ਭਾਰਤ ਵਾਲੇ ਪਾਸੇ ਮੀਡੀਆ ਨੂੰ ਸੰਬੋਧਨ ਕਰਾਂਗਾ।

ਨਵਜੋਤ ਸਿੰਘ ਸਿੱਧੂ ਨੇ 9 ਨਵੰਬਰ 2019 ਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਜਦੋਂ ਉਹ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨ ਗਏ ਸਨ। ਇਸ ਦੌਰਾਨ ਪਾਕਿਸਤਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਦਾ ਜ਼ੋਰਦਾਰ ਸਵਾਗਤ ਕੀਤਾ ਸੀ।

ਇਹ ਵੀ ਪੜ੍ਹੋ : MLA Sheetal Angural News: ਬੱਚੇ ਨੂੰ ਅਗ਼ਵਾ ਮਾਮਲੇ 'ਚੋਂ ਵਿਧਾਇਕ ਸ਼ੀਤਲ ਅੰਗੁਰਾਲ ਤੇ ਭਰਾ ਰਾਜਨ ਅੰਗੁਰਾਲ ਹੋਏ ਬਰੀ

ਸਿੱਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਜ਼ਬਰਦਸਤ ਭਾਸ਼ਣ ਦਿੱਤਾ ਸੀ। ਉਨ੍ਹਾਂ ਇਮਰਾਨ ਖਾਨ ਦੀ ਤਾਰੀਫ ਵੀ ਕੀਤੀ ਸੀ। ਵੀਡੀਓ 'ਚ ਇਮਰਾਨ ਖਾਨ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਉਸ ਸਮੇਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ।

ਕਾਬਿਲੇਗੌਰ ਹੈ ਕਿ ਪੰਜਾਬ ਕਾਂਗਰਸ ਨੇ ਅੱਜ ਪਟਿਆਲਾ ਵਿੱਚ ਤਿੰਨ ਰੋਜ਼ਾ ਸੰਸਦੀ ਪੱਧਰੀ ਵਰਕਰਾਂ ਦੀ ਮੀਟਿੰਗ ਬੁਲਾਈ ਸੀ। ਮੀਟਿੰਗ ਵਿੱਚ ਪਾਰਟੀ ਚੋਣਾਂ ਲਈ ਉਮੀਦਵਾਰ ਦੇ ਨਾਂ ’ਤੇ ਵਿਚਾਰਾਂ ਕੀਤੀਆਂ ਗਈਆਂ। ਨਵਜੋਤ ਸਿੱਧੂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਨਹੀਂ ਦਿੱਤਾ ਗਿਆ ਹੈ। ਦੋ ਲੋਕ ਸਭਾ ਹਲਕਿਆਂ ਦੇ ਵਰਕਰਾਂ ਦੀ ਮੀਟਿੰਗ ਪੰਜਾਬ ਪ੍ਰਦੇਸ਼ ਦੇ ਆਬਜ਼ਰਵਰ ਦਵੇਂਦਰ ਯਾਦਵ ਦੀ ਅਗਵਾਈ ਵਿੱਚ ਹੋ ਰਹੀ ਹੈ ਜਿਸ ਵਿੱਚ ਵਿਸ਼ਾਲ ਇਕੱਠ ਦਿਖਾਈ ਦਿੱਤਾ ਪਰ ਨਵਜੋਤ ਸਿੰਘ ਸਿੱਧੂ ਦੀ ਗੈਰ ਮੌਜੂਦਗੀ ਨੇ ਇੱਕ ਵਾਰ ਫਿਰ ਤੋਂ ਪਾਰਟੀ ਦੇ ਅੰਦਰ ਖਾਨਾਜੰਗੀ ਨੂੰ ਸਾਹਮਣੇ ਲਿਆ ਕੇ ਰੱਖ ਦਿੱਤਾ ਹੈ। ਇਸ ਸਬੰਧ ਵਿੱਚ ਜਦ ਦਵੇਂਦਰ ਯਾਦਵ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਵੱਲੋਂ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਗਿਆ।

ਜਦਕਿ ਨਵਜੋਤ ਸਿੰਘ ਸਿੱਧੂ ਦੇ ਸਵਾਲ ਉਤੇ ਰਾਜਾ ਵੜਿੰਗ ਵੱਲੋਂ ਇੱਕ ਵਾਰ ਫਿਰ ਤੋਂ ਗੋਲ ਮੋਲ ਜਵਾਬ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਧੂ ਕਈ ਵਾਰ ਨਹੀਂ ਪਹੁੰਚ ਸਕਦੇ ਪਰ ਇਸ਼ਾਰਿਆਂ ਵਿੱਚ ਉਨ੍ਹਾਂ ਵੱਲੋਂ ਪਾਰਟੀ ਤੋਂ ਅਲੱਗ ਹੋ ਕੇ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਉੱਪਰ ਬੋਲਦਿਆਂ ਕਿਹਾ ਕਿ ਜੋ ਕੋਈ ਵੀ ਪਾਰਟੀ ਖਿਲਾਫ਼ ਕੁਝ ਵੀ ਕਦਮ ਕਰੇਗਾ ਉਸ ਨੂੰ ਸਿੱਧਾ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : Akali Dal News: ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏਗਾ ਸੈਮੀਨਾਰ-ਪ੍ਰੋ. ਚੰਦੂਮਾਜਰਾ

Trending news