Navjot Sidhu News: ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਦਰਮਿਆਨ ਨਵਜੋਤ ਸਿੰਘ ਸਿੱਧੂ ਅੱਜ ਕਰਤਾਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣਗੇ। ਉਨ੍ਹਾਂ ਨੇ ਇਹ ਜਾਣਕਾਰੀ ਐਕਸ ਹੈਂਡਲ ਉਪਰ ਪੋਸਟ ਪਾ ਕੇ ਸਾਂਝੀ ਕੀਤੀ। ਸਿੱਧੂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।


COMMERCIAL BREAK
SCROLL TO CONTINUE READING

ਸਿੱਧੂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਉਨ੍ਹਾਂ ਲਿਖਿਆ ਕਿ 24 ਜਨਵਰੀ ਯਾਨੀ ਬੁੱਧਵਾਰ ਨੂੰ ਮੈਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਂਗਾ… ਮੈਂ ਮਹਾਨ ਗੁਰੂ ਦਾ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੈਨੂੰ ਆਪਣੀ ਸਦਭਾਵਨਾ ਦਾ ਸਾਧਨ ਬਣਾਇਆ। ਸ਼ਾਂਤੀ, ਸਰਬੱਤ ਦੇ ਭਲੇ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਦਾ ਪ੍ਰਚਾਰ ਕਰਦੇ ਰਹਾਂਗੇ… ਸਮੂਹ ਸਵੇਰੇ 11 ਵਜੇ ਕਰਤਾਰਪੁਰ ਕੋਰੀਡੋਰ ਚੈੱਕ ਪੋਸਟ ‘ਤੇ ਇਕੱਠੇ ਹੋਣਾ ਚਾਹੀਦਾ ਹੈ! ਮੈਂ ਦੁਪਹਿਰ 3 ਵਜੇ ਅੰਮ੍ਰਿਤਸਰ ਦੇ ਰਸਤੇ ਉਤੇ ਭਾਰਤ ਵਾਲੇ ਪਾਸੇ ਮੀਡੀਆ ਨੂੰ ਸੰਬੋਧਨ ਕਰਾਂਗਾ।


ਸਿੱਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਜ਼ਬਰਦਸਤ ਭਾਸ਼ਣ ਦਿੱਤਾ ਸੀ। ਉਨ੍ਹਾਂ ਇਮਰਾਨ ਖਾਨ ਦੀ ਤਾਰੀਫ ਵੀ ਕੀਤੀ ਸੀ। ਵੀਡੀਓ 'ਚ ਇਮਰਾਨ ਖਾਨ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਉਸ ਸਮੇਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ।


ਕਾਬਿਲੇਗੌਰ ਹੈ ਕਿ ਪੰਜਾਬ ਕਾਂਗਰਸ ਨੇ ਬੀਤੇ ਦਿਨ ਪਟਿਆਲਾ ਵਿੱਚ ਤਿੰਨ ਰੋਜ਼ਾ ਸੰਸਦੀ ਪੱਧਰੀ ਵਰਕਰਾਂ ਦੀ ਮੀਟਿੰਗ ਬੁਲਾਈ ਸੀ। ਨਵਜੋਤ ਸਿੰਘ ਸਿੱਧੂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਇਸ ਸਬੰਧ ਵਿੱਚ ਜਦ ਦਵੇਂਦਰ ਯਾਦਵ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਵੱਲੋਂ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਗਿਆ।


ਇਹ ਵੀ ਪੜ੍ਹੋ : MLA Sheetal Angural News: ਬੱਚੇ ਨੂੰ ਅਗ਼ਵਾ ਮਾਮਲੇ 'ਚੋਂ ਵਿਧਾਇਕ ਸ਼ੀਤਲ ਅੰਗੁਰਾਲ ਤੇ ਭਰਾ ਰਾਜਨ ਅੰਗੁਰਾਲ ਹੋਏ ਬਰੀ


ਜਦਕਿ ਨਵਜੋਤ ਸਿੰਘ ਸਿੱਧੂ ਦੇ ਸਵਾਲ ਉਤੇ ਰਾਜਾ ਵੜਿੰਗ ਵੱਲੋਂ ਇੱਕ ਵਾਰ ਫਿਰ ਤੋਂ ਗੋਲ ਮੋਲ ਜਵਾਬ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਧੂ ਕਈ ਵਾਰ ਨਹੀਂ ਪਹੁੰਚ ਸਕਦੇ ਪਰ ਇਸ਼ਾਰਿਆਂ ਵਿੱਚ ਉਨ੍ਹਾਂ ਵੱਲੋਂ ਪਾਰਟੀ ਤੋਂ ਅਲੱਗ ਹੋ ਕੇ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਉੱਪਰ ਬੋਲਦਿਆਂ ਕਿਹਾ ਕਿ ਜੋ ਕੋਈ ਵੀ ਪਾਰਟੀ ਖਿਲਾਫ਼ ਕੁਝ ਵੀ ਕਦਮ ਕਰੇਗਾ ਉਸ ਨੂੰ ਸਿੱਧਾ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ : Raja Warring News: ਰਾਜਾ ਵੜਿੰਗ ਦਾ ਵੱਡਾ ਬਿਆਨ; ਗ਼ਲਤੀ ਕਰਨ ਵਾਲੇ ਨੂੰ ਨੋਟਿਸ ਨਹੀਂ, ਹੁਣ ਬਾਹਰ ਰਸਤਾ ਵਿਖਾਇਆ ਜਾਵੇਗਾ