Gurdaspur News: ਨਵਾਂ ਪਿੰਡ ਸਰਦਾਰਾਂ ਨੇ ਭਾਰਤ ਦੇ 35 ਪਿੰਡਾਂ `ਚੋਂ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ-2023 ਐਵਾਰਡ
Gurdaspur News: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਜਿੱਤ ਲਿਆ ਹੈ।
Gurdaspur News: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਜਿੱਤ ਲਿਆ ਹੈ। ਪੇਂਡੂ ਸੈਰ-ਸਪਾਟਾ ਖੇਤਰ ਵਿੱਚ ਕੌਮੀ ਪੱਧਰ ਉਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਇਸ ਪਿੰਡ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿੱਲੀ ਵਿੱਚ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ-2023 ਐਵਾਰਡ ਹਾਸਲ ਕੀਤਾ ਹੈ।
ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦੀ ਚੋਣ ਇਸ ਵੱਕਾਰੀ ਐਵਾਰਡ ਲਈ ਹੋਈ ਹੈ। ਇਸ ਪਿੰਡ ਨੇ ਪੰਜਾਬ ਸਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਵਿਕਸਿਤ ਕਰਕੇ ਇਕ ਮਿਸਾਲੀ ਕਦਮ ਚੁੱਕਿਆ ਹੈ। ਸਤਵੰਤ ਕੌਰ ਅਤੇ ਪਿੰਡ ਦੇ ਸਰਪੰਚ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਇਸ ਪਿੰਡ ਨੇ ਆਪਣਾ ਨਾਮ ਇਸ ਐਵਾਰਡ ਲਈ ਸਮੁੱਚੇ ਭਾਰਤ ਵਿਚੋਂ ਚੁਣੇ ਗਏ 35 ਪਿੰਡਾਂ ਵਿਚ ਦਰਜ ਕਰਵਾਇਆ ਹੈ।
ਭਾਰਤ ਦੇ ਟੂਰਿਜ਼ਮ ਖੇਤਰ ਦੇ ਉੱਤਮ ਪਿੰਡ ਦੀ ਮਾਨਤਾ ਲਈ ਮੁਕਾਬਲੇ ਖਾਤਰ ਕੁੱਲ 31 ਸੂਬਿਆਂ/ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ 750 ਪਿੰਡਾਂ ਵੱਲੋਂ ਅਪਲਾਈ ਕੀਤਾ ਗਿਆ ਸੀ ਤੇ ਉਨ੍ਹਾਂ ਦੇ ਪਿੰਡ ਨੇ ਇਸ ਐਵਾਰਡ ਨੂੰ ਜਿੱਤਣ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਟੂਰਿਜ਼ਮ ਵਿਭਾਗ ਪੰਜਾਬ ਦੇ ਤਾਲਮੇਲ ਤੇ ਸੇਧ ਨਾਲ ਪਿਤਾਪੁਰਖੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਤੇ ਲਗਾਤਾਰ ਯਤਨਾਂ ਸਦਕਾ ਇਨ੍ਹਾਂ ਨੂੰ ਟੂਰਿਜ਼ਮ ਦੇ ਮਸ਼ਹੂਰ ਸਥਾਨਾਂ ਵਜੋਂ ਵਿਕਸਿਤ ਕੀਤਾ ਜਿਥੇ ਅੱਜ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਆਉਂਦੇ ਹਨ।
ਇਹ ਵੀ ਪੜ੍ਹੋ : Agriculture News: ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ, ਆੜਤੀਆਂ ਤੇ ਕਿਸਾਨਾਂ ਨੇ ਸਰਕਾਰ ਪ੍ਰਤੀ ਜਾਹਿਰ ਕੀਤੀ ਖੁਸ਼ੀ
ਬ੍ਰਿਟਿਸ਼ ਰਾਜ ਸਮੇਂ ਦੀਆਂ ਇਨ੍ਹਾਂ ਵਿਰਾਸਤੀ ਹਵੇਲੀਆਂ ਵਿੱਚ ਇੱਕ ਦਾ ਨਾਮ 'ਦਾ ਕੋਠੀ' ਤੇ ਦੂਜੀ ਦਾ ਨਾਮ 'ਪਿੱਪਲ ਹਵੇਲੀ' ਹੈ। ਉਨ੍ਹਾਂ ਨੇ ਦੱਸਿਆ ਕਿ ਮਿਸੇਜ ਸਤਵੰਤ ਕੌਰ ਤੇ ਉਨ੍ਹਾਂ ਦੀਆਂ ਪੰਜ ਬੇਟੀਆਂ ਤੇ ਪਿੰਡ ਵਾਸੀਆਂ ਦੀ ਮਿਹਨਤ ਦਾ ਨਤੀਜਾ ਹੈ ਕਿ ਇਸ ਪਿੰਡ ਨੂੰ ਇਸ ਐਵਾਰਡ ਨਾਲ ਨਿਵਾਜਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਜਿਥੇ ਵੀ ਵਿਰਾਸਤੀ ਇਮਾਰਤਾਂ ਜਾਂ ਚੀਜ਼ਾਂ ਹਨ ਉਨ੍ਹਾਂ ਨੂੰ ਸੰਭਾਲ ਕੇ ਰੱਖਣ ਦੀ ਜ਼ਰੂਰਤ ਹੈ ਤਾਂ ਕਿ ਅਸੀਂ ਆਪਣੀਆਂ ਪੀੜ੍ਹੀਆਂ ਨੂੰ ਇਹ ਸਭ ਕੁਝ ਦਿਖਾ ਸਕੀਏ।
ਇਹ ਵੀ ਪੜ੍ਹੋ : Punjab News: ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਵੇਖੋ ਕੀ ਹੈ ਖਾਸ
ਗੁਰਦਾਸਪੁਰ ਤੋਂ ਭੋਪਾਲ ਸਿੰਘ ਰਿਪੋਰਟ