Nawanshahr Accident News: ਦੇਰ ਰਾਤ ਰੋਪੜ ਬਲਾਚੌਰ ਨੈਸ਼ਨਲ ਹਾਈਵੇ ਉਤੇ ਸਥਿਤ ਪਿੰਡ ਕਮਾਲਪੁਰ ਥਾਣਾ ਕਾਠਗੜ੍ਹ ਦੇ ਬਾਈਪਾਸ ਵਿੱਚ ਦੋ ਪਰਵਾਸੀ ਮਜ਼ਦੂਰ ਜਿਹੜੇ ਕਿ ਮੋਟਰਸਾਈਕਲ ਨੰਬਰ PB32W 1248 ਉਤੇ ਜਾ ਰਹੇ ਸੀ। ਇੱਕ ਮਹਿੰਦਰਾ ਕਾਰ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ ਹੈ।


COMMERCIAL BREAK
SCROLL TO CONTINUE READING

ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ 'ਤੇ ਪਿੰਡ ਕਮਾਲਪੁਰ ਥਾਣਾ ਕਾਠਗੜ੍ਹ ਮੋੜ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਵੀ ਘੜੀਸ ਕੇ ਨੇੜਲੇ ਪੈਟਰੋਲ ਪੰਪ ਕੋਲ ਲੈ ਗਈ। ਇਸ ਹਾਦਸੇ ਮਗਰੋਂ ਕਾਰ ਚਾਲਕ ਤੇ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਫ਼ਰਾਰ ਹੋ ਗਏ। ਇਸ ਕਾਰਨ ਦੋਵੇਂ ਪਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ।


ਇਹ ਹਾਦਸਾ ਰਾਤ ਕਰੀਬ ਸਾਢੇ ਅੱਠ ਵਜੇ ਵਾਪਰਿਆ। ਕਾਠਗੜ੍ਹ ਥਾਣੇ ਦੇ ਐਸਐਚਓ ਇੰਸਪੈਕਟਰ ਪੰਕਜ ਕੁਮਾਰ ਤੇ ਡੀਐਸਪੀ ਬਲਾਚੌਰ ਸ਼ਾਮ ਸੁੰਦਰ ਸ਼ਰਮਾ ਵੀ ਪੁਲਿਸ ਪਾਰਟੀ ਨਾਲ ਮੌਕੇ ਉਤੇ ਪੁੱਜੇ। ਪੁਲਿਸ ਮੁਤਾਬਕ ਇਹ ਦੋਵੇਂ ਪਰਵਾਸੀ ਮਜ਼ਦੂਰ ਲੱਕੜਾਂ ਕੱਟਣ ਦਾ ਕੰਮ ਕਰਦੇ ਸਨ।


ਇਨ੍ਹਾਂ ਵਿੱਚੋਂ ਇੱਕ ਦੀ ਪਛਾਣ ਮਨੀਸ਼ ਕੁਮਾਰ ਵਾਸੀ ਗਯਾ ਘਾਟ ਮੁਜ਼ੱਫਰਨਗਰ ਯੂਪੀ ਤੇ ਦੂਜੇ ਵਿਅਕਤੀ ਦੀ ਪਛਾਣ ਸਰੋਜ ਕੁਮਾਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੋਵੇਂ ਆਪਣੇ ਮੋਟਰਸਾਈਕਲ 'ਤੇ ਕੰਮ ਤੋਂ ਵਾਪਸ ਆ ਰਹੇ ਸਨ, ਜਦੋਂ ਉਹ ਸੜਕ ਪਾਰ ਕਰਕੇ ਪਿੰਡ ਕਮਾਲਪੁਰ ਸਰਵਿਸ ਰੋਡ ਦੇ ਕੱਟ ਕੋਲ ਪਹੁੰਚੇ ਤਾਂ ਬਲਾਚੌਰ ਵੱਲੋਂ ਇੱਕ ਚਿੱਟੇ ਰੰਗ ਦੀ ਮਹਿੰਦਰਾ ਐਕਸਯੂਵੀ ਕਾਰ ਨੰਬਰ ਪੀਬੀ-ਈਡੀ-4473 ਤੇਜ਼ ਰਫ਼ਤਾਰ ਨਾਲ ਆ ਰਹੀ ਸੀ, ਜਿਸ ਕਾਰਨ ਟੱਕਰ ਹੋ ਗਈ। ਕਾਰ ਵਿੱਚ ਤਿੰਨ ਵਿਅਕਤੀ ਸਵਾਰ ਸਨ।


ਹਾਦਸੇ 'ਚ ਦੋਵੇਂ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਤੇ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਇਨ੍ਹਾਂ ਦੋਵਾਂ ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਲਾਚੌਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਪੁਲਿਸ ਨੇ ਹਾਦਸਾਗ੍ਰਸਤ ਮੋਟਰਸਾਈਕਲ ਤੇ ਕਾਰ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ : AAP Meeting: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 'ਆਪ' ਦੀ ਕੌਮੀ ਕੌਂਸਲ ਦੀ ਅੱਜ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ