Nawanshahr Accident/ਨਰਿੰਦਰ ਰੱਤੂ​: ਪੰਜਾਬ ਵਿੱਚ ਸੜਕ ਹਾਦਸੇ ਤੇਜੀ ਨਾਲ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਨਵਾਂਸ਼ਹਿਰ ਤੋਂ ਸਾਹਣੇ ਆਇਆ ਹੈ ਜਿੱਥੇ ਸੜਕ 'ਤੇ ਥਾਰ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਵਿਫਟ ਕਾਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ।


COMMERCIAL BREAK
SCROLL TO CONTINUE READING

ਦਰਅਸਲ ਇਹ ਹਾਦਸਾ ਦੇਰ ਰਾਤ ਨਵਾਂਸ਼ਹਿਰ ਜ਼ਿਲ੍ਹੇ ਦੇ ਜਾਡਲਾ ਬਾਈਪਾਸ ਤੋਂ ਕਸਬਾ ਰੋਡ ਨੂੰ ਜਾਣ ਵਾਲੀ ਸੜਕ (Nawanshahr Accident) 'ਤੇ ਵਾਪਰਿਆ ਹੈ।  ਥਾਰ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ ਸਵਿਫਟ ਕਾਰ ਦੇ ਡਰਾਈਵਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੋਡ ਸੇਫਟੀ ਫੋਰਸ ਦੇ ਕਰਮਚਾਰੀਆਂ ਅਤੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿੱਚ ਸਵਿਫਟ ਕਾਰ ਦੇ ਚਾਲਕ ਦੀ ਪਛਾਣ ਸਤਪਾਲ ਸਿੰਘ ਵਾਸੀ ਪਿੰਡ ਬਾਗ ਵਜੋਂ ਹੋਈ ਹੈ ਜਿਸ ਦੀ ਹਾਦਸੇ ਵਿੱਚ ਮੌਤ ਹੋ ਗਈ ਹੈ। 


ਇਹ ਵੀ ਪੜ੍ਹੋ: Faridkot Accident: ਫਰੀਦਕੋਟ 'ਚ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ ਟਰਾਲੀ ਨਾਲ ਪਿੱਛੋਂ ਟਕਰਾਈ ਕਾਰ, 2 ਦੀ ਮੌਤ
 


ਇਸ ਦੀ ਪਹਿਚਾਣ ਪਲਵਿੰਦਰ ਸਿੰਘ ਵਾਸੀ ਗਰਚਾ ਵਜੋਂ ਹੋਈ ਹੈ ਜਿਸ ਨੂੰ ਇਲਾਜ ਲਈ ਨਵਾਂਸ਼ਹਿਰ (Nawanshahr Accident) ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਫਰੀਦਕੋਟ ਸਾਦਿਕ ਰੋਡ 'ਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਝੋਨੇ ਦੀਆਂ ਬੋਰੀਆਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਪਿੱਛੇ ਤੋਂ ਤੇਜ਼ ਰਫਤਾਰ ਕਾਰ ਟਕਰਾ ਗਈ।


ਇਹ ਵੀ ਪੜ੍ਹੋ: Faridkot News: ਫਰੀਦਕੋਟ 'ਚ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਦਿੱਤੀ ਅਨੋਖੀ ਸਜ਼ਾ! ਜਾਣੋ ਕੀ 
 


ਕਾਰ ਸਵਾਰ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਇਕ ਦੀ ਹਾਲਤ ਗੰਭੀਰ ਹੈ ਜਿਸ ਨੂੰ ਇਲਾਜ ਲਈ ਫਰੀਦਕੋਟ ਤੋਂ ਚੰਡੀਗੜ੍ਹ ਰੈਫਰ ਕੀਤਾ ਗਿਆ। ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ।