ਅੰਮ੍ਰਿਤਸਰ ਅਦਾਲਤ 'ਚ ਪੇਸ਼ੀ ਤੋਂ ਬਾਅਦ ਨਿਆਇਕ ਹਿਰਾਸਤ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ, ਤਰਨਤਾਰਨ ਪੁਲਿਸ ਨੂੰ ਨਹੀਂ ਮਿਲਿਆ ਟਰਾਂਜਿਟ ਰਿਮਾਂਡ
Advertisement
Article Detail0/zeephh/zeephh1371637

ਅੰਮ੍ਰਿਤਸਰ ਅਦਾਲਤ 'ਚ ਪੇਸ਼ੀ ਤੋਂ ਬਾਅਦ ਨਿਆਇਕ ਹਿਰਾਸਤ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ, ਤਰਨਤਾਰਨ ਪੁਲਿਸ ਨੂੰ ਨਹੀਂ ਮਿਲਿਆ ਟਰਾਂਜਿਟ ਰਿਮਾਂਡ

ਡਾਕਟਰ ਤੋਂ ਫਿਰੌਤੀ ਮੰਗਣ ਵਾਲੇ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 8 ਦਿਨਾਂ ਰਿਮਾਂਡ ਖਤਮ ਹੋਣ ਤੋਂ  ਬਾਅਦ  ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਵੱਲੋਂ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਵਲੋਂ ਤਰਨਤਾਰਨ ਪੁਲਿਸ ਨੂੰ ਜੱਗੂ ਦਾ ਟਰਾਂਜਿਟ ਰਿਮਾਂਡ ਨਹੀਂ ਦਿੱਤਾ ਗਿਆ।

ਅੰਮ੍ਰਿਤਸਰ ਅਦਾਲਤ 'ਚ ਪੇਸ਼ੀ ਤੋਂ ਬਾਅਦ ਨਿਆਇਕ ਹਿਰਾਸਤ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ, ਤਰਨਤਾਰਨ ਪੁਲਿਸ ਨੂੰ ਨਹੀਂ ਮਿਲਿਆ ਟਰਾਂਜਿਟ ਰਿਮਾਂਡ

ਚੰਡੀਗੜ੍ਹ-  ਡਾਕਟਰ ਤੋਂ ਫਿਰੌਤੀ ਮੰਗਣ ਵਾਲੇ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 8 ਦਿਨਾਂ ਰਿਮਾਂਡ ਖਤਮ ਹੋ ਗਿਆ ਸੀ। ਜਿਸ ਤੋਂ ਬਾਅਦ ਅੱਜ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਵੱਲੋਂ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਦੱਸਦੇਈਏ ਕਿ ਅੰਮ੍ਰਿਤਸਰ 'ਚ ਡਾਕਟਰ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਦਾ 8 ਦਿਨਾਂ ਰਿਮਾਂਡ ਖਤਮ ਹੋ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਵੱਲੋਂ ਉਸ ਨੂੰ 14 ਦਿਨਾਂ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਤਰਨਤਾਰਨ ਪੁਲਿਸ ਵੀ ਕਿਸੇ ਅਪਰਾਧਿਕ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ ਲੈਣ ਅੰਮ੍ਰਿਤਸਰ ਅਦਾਲਤ ਪਹੁੰਚੀ ਸੀ। ਪਰ ਕਾਗਜ਼ਾਂ ਵਿੱਚ ਕਮੀ ਹੋਣ ਕਾਰਨ ਅਦਾਲਤ ਵਲੋਂ ਤਰਨਤਾਰਨ ਪੁਲਿਸ ਨੂੰ ਜੱਗੂ ਦਾ ਟਰਾਂਜਿਟ ਰਿਮਾਂਡ ਨਹੀਂ ਦਿੱਤਾ ਗਿਆ।

ਪੰਜਾਬ ਵਿੱਚ ਗੈਂਗਸਟਰਾਂ ਨੂੰ ਲੈ ਕੇ ਵੱਡੀ ਗੈਂਗਵਾਰ ਹੋਣ ਦਾ ਖਦਸ਼ਾ ਹੈ। ਜਿਸ ਦੇ ਚਲਦਿਆਂ ਪੰਜਾਬ ਪੁਲਿਸ ਤੇ ਸੁਰੱਖਿਆ ਏਜੰਸੀਆਂ ਲਗਾਤਾਰ ਅਲਰਟ 'ਤੇ ਹਨ। ਪਰ ਇਸ ਦੇ ਬਾਵਜੂਦ ਸੋਸਲ ਮੀਡੀਆ 'ਤੇ ਗੈਂਗਸਟਰਾਂ ਵੱਲੋਂ ਇੱਕ ਦੂਜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਤਾਜ਼ਾ ਹੀ ਬੰਬੀਹਾ ਗਰੁੱਪ ਵੱਲੋਂ ਕਬੱਡੀ ਪਰਮੋਟਰਾਂ ਤੇ ਖਿਡਾਰੀਆਂ ਨੂੰ ਜੱਗੂ ਭਗਵਾਨਪੁਰੀਆ ਦੇ ਨਾਮ 'ਤੇ ਕਬੱਡੀ ਕਰਵਾਉਣ ਦੀ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੱਗੂ ਆਪਣੀ ਕਾਲੀ ਕਮਾਈ ਦਾ ਪੈਸਾ ਕਬੱਡੀ ਦੇ ਨਾਮ 'ਤੇ ਵਾਈਟ ਕਰ ਰਿਹਾ ਹੈ। ਬੰਬੀਹਾ ਗਰੁੱਪ ਨੇ ਖਿਡਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਖਿਡਾਰੀ ਇਹਨਾਂ ਦੇ ਨਾਮ 'ਤੇ ਕਰਵਾਏ ਮੈਚਾਂ ਵਿੱਚ ਖੇਡੇਗਾ ਤਾਂ ਉਹ ਆਪਣੀ ਮੌਤ ਦਾ ਜ਼ਿੰਮੇਵਾਰ ਖੁਦ ਹੋਵੇਗਾ।

ਦੱਸਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਲਗਾਤਾਰ ਲਾਰੈਂਸ ਬਿਸ਼ਨੋਈ ਗਰੁੱਪ ਤੇ ਦਵਿੰਦਰ ਬੰਬੀਹਾ ਗਰੁੱਪ ਵਿੱਚ ਤਕਰਾਰ ਵੱਧ ਗਿਆ ਹੈ। ਦੋਵਾ ਗਰੁੱਪਾਂ ਵੱਲੋਂ ਇੱਕ ਦੂਜੇ ਨੂੰ ਵਾਰ-ਵਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ ਤੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਇਸ ਨੂੰ ਲੈ ਕੇ ਅਲਰਟ 'ਤੇ ਹਨ।

WATCH LIVE TV

Trending news