NDA Meeting News: ਨਰਿੰਦਰ ਮੋਦੀ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ
NDA Meeting News: ਨਰਿੰਦਰ ਮੋਦੀ ਨੇ ਐਨਡੀਏ ਦੀ ਮੀਟਿੰਗ `ਚ ਕਿਹਾ ਕਿ ਪੰਜਾਬ `ਚ ਕਿਸਾਨ ਅੰਦੋਲਨ ਕਾਰਨ ਗਠਜੋੜ ਟੁੱਟਿਆ। ਇਸ ਕਾਰਨ ਦੋਵਾਂ ਪਾਰਟੀਆਂ ਨੂੰ ਪੰਜਾਬ ਵਿਚ ਇਕੱਲਿਆਂ ਹੀ ਚੋਣ ਲੜਨੀ ਪਈ।
NDA Meeting News: ਲੋਕ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐੱਨ.ਡੀ.ਏ.) ਦੀ ਸੰਸਦੀ ਦਲ ਦੀ ਬੈਠਕ 'ਚ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਬੋਧਿਤ ਕੀਤਾ ਗਿਆ। ਇਸ ਮੌਕੇ ਨਰਿੰਦਰ ਮੋਦੀ ਨੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ। ਉਨ੍ਹਾਂ ਐਨਡੀਏ ਸੰਸਦੀ ਦਲ ਦੀ ਮੀਟਿੰਗ ਵਿੱਚ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਐਨਡੀਏ ਵਿੱਚ ਯੋਗਦਾਨ ਬਹੁਤ ਮਹੱਤਵਪੂਰਨ ਰਿਹਾ ਹੈ। ਜਿਨ੍ਹਾਂ ਦੀ ਬਦੌਲਤ ਅੱਜ ਐਨਡੀਏ ਤੀਜੀ ਵਾਰ ਸਰਕਾਰ ਬਣਾਉਣ ਜਾ ਰਿਹਾ ਹੈ।
ਨਰਿੰਦਰ ਮੋਦੀ ਨੇ ਐਨਡੀਏ ਦੀ ਮੀਟਿੰਗ 'ਚ ਕਿਹਾ ਕਿ ਪੰਜਾਬ 'ਚ ਕਿਸਾਨ ਅੰਦੋਲਨ ਕਾਰਨ ਗਠਜੋੜ ਟੁੱਟਿਆ। ਇਸ ਕਾਰਨ ਦੋਵਾਂ ਪਾਰਟੀਆਂ ਨੂੰ ਪੰਜਾਬ ਵਿਚ ਇਕੱਲਿਆਂ ਹੀ ਚੋਣ ਲੜਨੀ ਪਈ।
ਦੱਸ ਦਈਏ ਕਿ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟਣ ਕਾਰਨ ਦੋਵਾਂ ਪਾਰਟੀਆਂ ਨੂੰ ਪੰਜਾਬ ਵਿੱਚ ਕਾਫੀ ਜ਼ਿਆਦਾ ਨੁਕਸਾਨ ਝੱਲਣਾ ਪਿਆ। ਜਿੱਥੇ ਭਾਜਪਾ ਦਾ ਸੂਬੇ ਵਿੱਚ ਖਾਤਾ ਨਹੀਂ ਖੁੱਲ੍ਹ ਸਕਿਆ, ਉੱਥੇ ਹੀ ਅਕਾਲੀ ਦਲ ਨੂੰ ਸਿਰਫ ਇੱਕ ਸੀਟ ਉਤੇ ਹੀ ਸਬਰ ਕਰਨਾ ਪਿਆ। ਜੇਕਰ ਹਰ ਵਾਰ ਦੀ ਤਰ੍ਹਾਂ ਦੋਵੇਂ ਪਾਰਟੀਆਂ ਮਿਲ ਕੇ ਚੋਣ ਲੜਦੀਆਂ ਤਾਂ ਨਤੀਜਾ ਕੁਝ ਹੋਰ ਹੋਣਾ ਸੀ।
ਇਹ ਵੀ ਪੜ੍ਹੋ: Kangana Slapped News: ਸੁਨੀਲ ਜਾਖੜ ਨੇ CISF ਦੀ ਮਹਿਲਾ ਕਰਮਚਾਰੀ ਵੱਲੋਂ MP ਕੰਗਨਾ ਰਣੌਤ ਦੇ ਮਾਰੇ ਥੱਪੜ ਦੀ ਕੀਤੀ ਨਿੰਦਾ
2024 ਦੀਆਂ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਨੂੰ 18. 56 ਵੋਟ ਸ਼ੇਅਰ ਮਿਲਿਆ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 13.42 ਫੀਸਦ ਵੋਟਾਂ ਪਈਆਂ। ਜਿਸ ਤੋਂ ਸਾਫ ਜਾਹਿਰ ਹੁੰਦਾ ਹੈ ਜੇਕਰ ਦੋਵੇ ਪਾਰਟੀਆਂ ਇੱਕਠੀਆਂ ਹੋਕੇ ਚੋਣਾਂ ਲੜਦੀਆਂ ਤਾਂ ਕਈ ਸੀਟਾਂ ਉੱਤੇ ਜਿੱਤ ਹਾਸਲ ਕਰ ਸਕਦੀ ਸੀ।
ਇਹ ਵੀ ਪੜ੍ਹੋ: Punjab News: ਮੁੱਖ ਸਕੱਤਰ ਅਨੁਰਾਗ ਵਰਮਾ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ