Navdeep Singh Cremation: ਨੀਟ ਟਾਪਰ ਨਵਦੀਪ ਸਿੰਘ ਦਾ ਗ਼ਮਗੀਨ ਮਾਹੌਲ ਵਿੱਚ ਕੀਤਾ ਅੰਤਿਮ ਸਸਕਾਰ
Advertisement
Article Detail0/zeephh/zeephh2432848

Navdeep Singh Cremation: ਨੀਟ ਟਾਪਰ ਨਵਦੀਪ ਸਿੰਘ ਦਾ ਗ਼ਮਗੀਨ ਮਾਹੌਲ ਵਿੱਚ ਕੀਤਾ ਅੰਤਿਮ ਸਸਕਾਰ

Navdeep Singh Cremation: 2017 ਦੇ ਨੀਟ ਟਾਪਰ ਡਾਕਟਰ ਨਵਦੀਪ ਸਿੰਘ (25) ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਉਸ ਦਾ ਮੁਕਤਸਰ ਵਿੱਚ ਗਮਗੀਨ ਮਾਹੌਲ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ।

Navdeep Singh Cremation: ਨੀਟ ਟਾਪਰ ਨਵਦੀਪ ਸਿੰਘ ਦਾ ਗ਼ਮਗੀਨ ਮਾਹੌਲ ਵਿੱਚ ਕੀਤਾ ਅੰਤਿਮ ਸਸਕਾਰ

Navdeep Singh Cremation: ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ 2017 ਦੇ ਨੀਟ ਟਾਪਰ ਡਾਕਟਰ ਨਵਦੀਪ ਸਿੰਘ (25) ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਗਮਗੀਨ ਮਾਹੌਲ ਵਿੱਚ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਤੇ ਬਣੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਕੀਤਾ ਗਿਆ।

ਨਵਦੀਪ ਦੇ ਪਰਿਵਾਰ ਨਾਲ ਵੱਡੀ ਵਿੱਚ ਪੁੱਜੇ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਕਾਬਿਲੇਗੌਰ ਹੈ ਕਿ ਨਵਦੀਪ ਦੀ ਲਾਸ਼ ਦਿੱਲੀ ਵਿਚ ਪਾਰਸੀ ਅੰਜੁਮਨ ਧਰਮਸ਼ਾਲਾ ਦੇ ਇਕ ਕਮਰੇ ਵਿਚ ਲਟਕਦੀ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ ਆਜ਼ਾਦ ਕਾਲਜ ਵਿੱਚ ਰੇਡੀਓਲੋਜੀ ਵਿਭਾਗ ਤੋਂ ਐਮਡੀ ਕਰ ਰਹੇ ਸਨ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਨਵਦੀਪ ਦਾ ਪੂਰਾ ਪਰਿਵਾਰ ਦਿੱਲੀ ਪਹੁੰਚ ਗਿਆ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਨਵਦੀਪ ਨੇ ਖੁਦਕੁਸ਼ੀ ਕਿਉਂ ਕੀਤੀ ਹੈ। ਨਵਦੀਪ ਸਿੰਘ ਪਾਰਸੀ ਧਰਮਸ਼ਾਲਾ ਵਿੱਚ ਹੀ ਰਹਿੰਦੇ ਸੀ। ਐਤਵਾਰ ਸਵੇਰੇ ਜਦੋਂ ਉਹ ਕਾਫੀ ਦੇਰ ਤੱਕ ਕਮਰੇ ਤੋਂ ਬਾਹਰ ਨਹੀਂ ਆਏ ਤਾਂ ਗਾਰਡ ਨੇ ਦਰਵਾਜ਼ਾ ਖੜਕਾਇਆ। ਕਾਫੀ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਅੰਦਰੋਂ ਕੋਈ ਜਵਾਬ ਨਹੀਂ ਆਇਆ ਤਾਂ ਗਾਰਡ ਨੇ ਹੋਰ ਲੋਕਾਂ ਦੀ ਮਦਦ ਨਾਲ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ।

ਨਵਦੀਪ ਅੰਦਰ ਪੱਖੇ ਨਾਲ ਲਟਕ ਰਿਹਾ ਸੀ। ਗਾਰਡ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।ਜਦੋਂ ਪੁਲਿਸ ਮੌਕੇ 'ਤੇ ਪੁੱਜੀ ਤਾਂ ਨਵਦੀਪ ਦਾ ਮੋਬਾਈਲ ਉੱਥੇ ਪਿਆ ਮਿਲਿਆ। ਪੁਲਿਸ ਨੇ ਮੋਬਾਇਲ ਨੂੰ ਕਬਜ਼ੇ 'ਚ ਲੈ ਕੇ ਫੋਰੈਂਸਿਕ ਜਾਂਚ ਲਈ ਲੈਬ 'ਚ ਭੇਜ ਦਿੱਤਾ ਹੈ। ਪੁਲਿਸ ਨੇ ਮੈਡੀਕਲ ਕਾਲਜ 'ਚ ਨਵਦੀਪ ਦੇ ਸਾਥੀਆਂ ਤੋਂ ਪੁੱਛਗਿੱਛ ਕੀਤੀ ਪਰ ਖੁਦਕੁਸ਼ੀ ਦਾ ਕਾਰਨ ਸਾਹਮਣੇ ਨਹੀਂ ਆਇਆ। ਨਵਦੀਪ ਦੇ ਸੀਨੀਅਰ ਡਾਕਟਰ ਨੇ ਦੱਸਿਆ ਕਿ ਉਹ ਪੜ੍ਹਾਈ ਵਿੱਚ ਬਹੁਤ ਵਧੀਆ ਸੀ। ਮੌਲਾਨਾ ਆਜ਼ਾਦ ਕਾਲਜ ਤੋਂ MBBS ਕਰਨ ਤੋਂ ਬਾਅਦ ਉਨ੍ਹਾਂ ਨੇ ਐਮਡੀ ਵਿੱਚ ਦਾਖਲਾ ਲਿਆ ਸੀ।

ਨਵਦੀਪ ਸਿੰਘ ਨੇ NEET 2017 ਦੀ ਪ੍ਰੀਖਿਆ ਵਿੱਚ 697 ਅੰਕਾਂ ਨਾਲ ਆਲ ਇੰਡੀਆ ਵਿੱਚ ਟਾਪ ਕੀਤਾ ਸੀ। ਉਨ੍ਹਾਂ ਨੇ ਚੰਡੀਗੜ੍ਹ ਦੇ ਇੱਕ ਸੈਂਟਰ ਤੋਂ ਕੋਚਿੰਗ ਲਈ। ਉਨ੍ਹਾਂ ਦੇ ਪਿਤਾ ਗੋਪਾਲ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਹਨ। ਉਨ੍ਹਾਂ ਦੀ ਮਾਂ ਸਿਮਰਨਜੀਤ ਕੌਰ ਇੱਕ ਜੀਵਨ ਬੀਮਾ ਕੰਪਨੀ ਵਿੱਚ ਕੰਮ ਕਰਦੀ ਹੈ। ਨਵਦੀਪ ਦਾ ਇੱਕ ਛੋਟਾ ਭਰਾ ਵੀ ਹੈ, ਉਹ ਚੰਡੀਗੜ੍ਹ ਦੇ ਇੱਕ ਕਾਲਜ ਤੋਂ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਹੈ।

 

Trending news