ਚੰਡੀਗੜ: ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਦੇ ਅਸਤੀਫ਼ੇ ਅਤੇ ਨਵੇਂ ਏ. ਜੀ. ਵਿਨੋਦ ਘਈ ਦੀ ਨਿਯੁਤਕੀ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਹਲਚਲ ਮੱਚ ਗਈ ਹੈ। ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਗਵੰਤ ਮਾਨ ਵੀ ਚੰਨੀ ਸਰਕਾਰ ਦੇ ਰਾਹ 'ਤੇ ਚੱਲ ਰਹੀ ਹੈ। ਦੋਵਾਂ ਸਰਕਾਰਾਂ ਦੇ ਕੰਮ ਕਰਨ ਦੇ ਤਰੀਕੇ ਵਿਚ ਕਾਫੀ ਸਮਾਨਤਾ ਹੈ। ਜਾਖੜ ਨੇ ਟਵੀਟ ਕੀਤਾ ਕਿ ਚੰਨੀ ਸਰਕਾਰ ਵਾਂਗ ਮਾਨ ਸਰਕਾਰ ਨੇ ਪਹਿਲਾਂ ਡੀ. ਜੀ. ਪੀ. ਅਤੇ ਹੁਣ ਏ. ਜੀ. ਨੂੰ ਹਟਾ ਦਿੱਤਾ। ਉਨ੍ਹਾਂ ਲਿਖਿਆ ਕਿ ਉਹੀ ਸਕ੍ਰਿਪਟ ਲਿਖੀ ਜਾ ਰਹੀ ਹੈ, ਸਿਰਫ ਅਦਾਕਾਰ ਬਦਲੇ ਹਨ।


COMMERCIAL BREAK
SCROLL TO CONTINUE READING

 


ਜਾਖੜ ਦੀ ਟਵੀਟ ਪਿੰਚ


ਜਾਖੜ ਨੇ ਆਪਣੀ ਸਾਬਕਾ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤਰਜਮਾ ਕੀਤਾ। ਉਹ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੂੰ ਕਠਪੁਤਲੀ ਵਾਂਗ ਹਰੀਸ਼ ਚੌਧਰੀ ਨਚਾਉਂਦਾ ਸੀ ਅਤੇ ਹੁਣ ਰਾਘਵ ਚੱਢਾ ਨਚਾਉਂਦਾ ਹੈ। ਜਾਖੜ ਨੇ ਟਵੀਟ ਕੀਤਾ ਕਿ ਹਰ ਹਾਲਤ ਵਿੱਚ ਪੰਜਾਬ ਨੂੰ ਭੁਗਤਣਾ ਪਵੇਗਾ। ਜਾਖੜ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕਾਂਗਰਸ ਦੀ ਸਰਕਾਰ ਵਿਚ ਏ. ਜੀ. ਅਤੇ ਡੀ. ਜੀ. ਪੀ. ਦੀ ਬਦਲੀ ਹੋਈ ਸੀ ਉਸੇ ਤਰ੍ਹਾਂ ਇਸ ਰਵਾਇਤ ਨੂੰ ਅੱਗੇ ਵਧਾਉਂਦੇ ਹੋਏ ਭਗਵੰਤ ਮਾਨ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਡੀ. ਜੀ. ਪੀ. ਨੂੰ ਵੀ ਹਟਾ ਦਿੱਤਾ ਸੀ ਅਤੇ ਉਸ ਤੋਂ ਬਾਅਦ ਹੁਣ ਏ. ਜੀ. ਨੂੰ ਵੀ ਹਟਾ ਦਿੱਤਾ ਗਿਆ ਹੈ।


 



 


HSGPC ਪ੍ਰਧਾਨ ਨੇ ਘਈ ਦੀ ਨਿਯੁਕਤੀ ਦਾ ਕੀਤਾ ਵਿਰੋਧ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਪੈਰੋਕਾਰਾਂ ਦੇ ਵਕੀਲ ਵਿਨੋਦ ਘਈ ਨੂੰ ਮੁੱਖ ਦੋਸ਼ੀ ਬਣਾਉਣਾ ਸਿੱਖ ਵਿਰੋਧੀ ਫੈਸਲਾ ਹੈ। ਸਾਰੇ ਸਿੱਖ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨਗੇ। ਦਾਦੂਵਾਲ ਨੇ ਕਿਹਾ ਕਿ ਸਮੂਹ ਸਿੱਖ ਜੱਥੇਬੰਦੀਆਂ ਨੂੰ ਇਕ ਮੰਚ 'ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਪਰ ਹੁਣ ਵਾਅਦੇ ਤੋਂ ਭੱਜ ਕੇ ਵੱਖਰਾ ਰਾਹ ਅਖਤਿਆਰ ਕਰ ਲਿਆ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


 


WATCH LIVE TV