ਚੰਡੀਗੜ: ਪੰਜਾਬ ਵਿਚ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਲਟਕਦੀ ਨਜ਼ਰ ਆ ਰਹੀ ਹੈ। ਸੀਨੀਅਰ ਵਕੀਲ ਵਿਨੋਦ ਘਈ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਦਰਅਸਲ ਐਡਵੋਕੇਟ ਘਈ ਦੇ ਨਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਵਕੀਲ ਰਹੇ ਹਨ। ਅਜਿਹੇ 'ਚ ਵਿਰੋਧੀ ਪਾਰਟੀਆਂ ਤੋਂ ਇਲਾਵਾ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚਾ ਉਨ੍ਹਾਂ ਦੀ ਨਿਯੁਕਤੀ ਦਾ ਵਿਰੋਧ ਕਰ ਰਹੇ ਹਨ।


COMMERCIAL BREAK
SCROLL TO CONTINUE READING

 


ਅਨਮੋਲ ਰਤਨ ਸਿੱਧੂ ਦੇ ਅਸਤੀਫੇ ਤੋਂ ਬਾਅਦ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ AG ਨਿਯੁਕਤ ਕੀਤਾ ਗਿਆ


ਜ਼ਿਕਰਯੋਗ ਹੈ ਕਿ 19 ਜੁਲਾਈ ਨੂੰ ਏ. ਜੀ. ਅਨਮੋਲ ਰਤਨ ਸਿੱਧੂ ਨੇ ਏ. ਜੀ. ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਨੋਦ ਘਈ ਨੂੰ ਨਵਾਂ ਏ. ਜੀ. ਨਿਯੁਕਤ ਕਰਨ ਦਾ ਬਿਆਨ ਜਾਰੀ ਕੀਤਾ ਸੀ। ਪਰ ਦੂਜੇ ਦਿਨ ਤੱਕ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਦਰਅਸਲ ਇੰਟਰਨੈੱਟ ਮੀਡੀਆ 'ਤੇ ਚੱਲ ਰਹੀਆਂ ਵੱਖ-ਵੱਖ ਪੋਸਟਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਅੱਜ ਭਗਵੰਤ ਮਾਨ ਵੀ ਇਸ ਮਾਮਲੇ ਨੂੰ ਲੈ ਕੇ ਪਾਰਟੀ ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਗਏ ਦੱਸੇ ਜਾਂਦੇ ਹਨ।


 


ਇਨਸਾਫ਼ ਮੋਰਚਾ ਨੇ ਵਧਾਈਆਂ ਮੁਸ਼ਕਿਲਾਂ


ਬਰਗਾੜੀ ਵਿਚ ਲੱਗੇ ਮੋਰਚੇ ਨੇ ਸਰਕਾਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ 31 ਜੁਲਾਈ ਤੱਕ ਦਾ ਸਮਾਂ ਦਿੱਤਾ ਹੈ। ਭਾਵੇਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਰਗਾੜੀ ਜਾ ਕੇ ਮੋਰਚਾ ਪ੍ਰਬੰਧਕਾਂ ਨੂੰ ਮਨਾ ਲਿਆ ਅਤੇ ਸਰਕਾਰ ਤੋਂ ਛੇ ਮਹੀਨੇ ਦਾ ਸਮਾਂ ਮੰਗਿਆ ਪਰ ਮੋਰਚਾ ਪ੍ਰਬੰਧਕਾਂ ਨੇ ਇਹ ਮੰਗ ਰੱਦ ਕਰ ਦਿੱਤੀ। ਫਿਲਹਾਲ ਮੋਰਚਾ ਇਸ ਗੱਲੋਂ ਨਾਰਾਜ਼ ਸੀ ਕਿ ਬੇਅਦਬੀ ਮਾਮਲੇ 'ਤੇ ਸਰਕਾਰ ਨੇ ਕੁਝ ਨਹੀਂ ਕੀਤਾ, ਸਰਕਾਰ ਨੇ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਗੱਲ ਕਰਕੇ ਆਪਣੇ ਲਈ ਮੁਸੀਬਤ ਵਧਾ ਦਿੱਤੀ ਹੈ। ਵਿਨੋਦ ਘਈ ਇਸ ਮਾਮਲੇ ਵਿਚ ਮੁਲਜ਼ਮਾਂ ਦੇ ਵਕੀਲ ਹਨ।


 


 


ਸੁਖਰਾਜ ਸਿੰਘ ਨੇ ਏ.ਜੀ. ਦੀ ਨਿਯੁਕਤੀ 'ਤੇ ਚੁੱਕੇ ਸਵਾਲ


ਮੋਰਚੇ ਦੇ ਆਗੂ ਕਰਨ ਸੁਖਰਾਜ ਸਿੰਘ ਨੇ ਏਜੀ ਦੀ ਨਿਯੁਕਤੀ 'ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਸਰਕਾਰ ਦਾ ਇਹ ਕਦਮ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਦਮ ਨਹੀਂ ਚੁੱਕਿਆ। ਜਦੋਂਕਿ ਭ੍ਰਿਸ਼ਟ ਮੰਤਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਵਾਲੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਨੂੰ ਪੈਰੋਲ ਦੇਣ ਦੀ ਵਕਾਲਤ ਕਰ ਰਹੇ ਵਿਨੋਦ ਘਈ ਨੂੰ ਏ.ਜੀ. ਲਗਾ ਦਿੱਤਾ।


 


WATCH LIVE TV