ਜੈਜੀਤ ਜੌਹਲ ਨੇ ਟਵੀਟ ਕਰ ਕੇ ਪੰਜਾਬ ਦੀ ਸਿਆਸਤ 'ਚ ਛੇੜੀ ਨਵੀਂ ਚਰਚਾ!
Advertisement

ਜੈਜੀਤ ਜੌਹਲ ਨੇ ਟਵੀਟ ਕਰ ਕੇ ਪੰਜਾਬ ਦੀ ਸਿਆਸਤ 'ਚ ਛੇੜੀ ਨਵੀਂ ਚਰਚਾ!

ਪੰਜਾਬ ਕਾਂਗਰਸ ਦਾ ਕਲੇਸ਼ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ  ਨੇ ਫੇਸਬੁੱਕ 'ਤੇ ਪੋਸਟ ਪਾ ਕੇ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਚੋਣਾਂ ਦੌਰਾਨ ਬੋਲਣ ਵਾਲਿਆਂ ਖਿਲਾਫ਼ ਝੰਡਾ ਚੁੱਕਿਆ ਹੈ।

ਜੈਜੀਤ ਜੌਹਲ ਨੇ ਟਵੀਟ ਕਰ ਕੇ ਪੰਜਾਬ ਦੀ ਸਿਆਸਤ 'ਚ ਛੇੜੀ ਨਵੀਂ ਚਰਚਾ!

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ  ਨੇ ਫੇਸਬੁੱਕ 'ਤੇ ਪੋਸਟ ਪਾ ਕੇ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਚੋਣਾਂ ਦੌਰਾਨ ਬੋਲਣ ਵਾਲਿਆਂ ਖਿਲਾਫ਼ ਝੰਡਾ ਚੁੱਕਿਆ ਹੈ। ਉਨ੍ਹਾਂ ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ  ਨੂੰ ਪ੍ਰਧਾਨ ਬਣਾਉਣ 'ਤੇ ਵੀ ਤੰਜ ਕਸਿਆ ਹੈ, ਨਾਲ ਹੀ ਕਾਂਗਰਸ ਦੇ ਚਿੰਤਨ ਸ਼ਿਵਿਰ 'ਤੇ ਵੀ ਕਿੰਤੂ ਕੀਤਾ ਹੈ...

ਆਪਣੀ ਫੇਸ ਪੋਸਟ 'ਚ ਜੋਹਲ ਨੇ ਕਿਹਾ, ''ਮੈਂ ਚੋਣਾਂ ਵੇਲੇ ਵੀ ਚੁੱਪੀ ਧਾਰੀ ਹੋਈ ਸੀ ਕਿ ਵੜਿੰਗ ਨੂੰ ਉਸ ਵੇਲੇ ਦੇ ਵਿਧਾਇਕ ਅਤੇ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਬਾਦਲ ਦੇ ਖਿਲਾਫ ਬੋਲਣ ਦਾ ਮੁੱਦਾ ਕਿਉਂ ਬਣਾਇਆ ਜਾਵੇ। ਉਨ੍ਹਾਂ ਨੇ ਸਟੇਜਾਂ 'ਤੇ ਖੁੱਲ੍ਹ ਕੇ ਲੋਕਾਂ ਨੂੰ ਬਠਿੰਡਾ ਸ਼ਹਿਰੀ 'ਚ ਕਾਂਗਰਸ ਖਿਲਾਫ ਵੋਟ ਪਾਉਣ ਦੀ ਅਪੀਲ ਕੀਤੀ। ਆਸ਼ੂ ਦਾ ਆਡੀਓ ਵਾਇਰਲ ਹੋਇਆ ਸੀ, ਜਿਸ 'ਚ ਉਸ ਨੇ ਮਨਪ੍ਰੀਤ ਖਿਲਾਫ ਵੋਟ ਪਾਉਣ ਦੀ ਗੱਲ ਕਹੀ ਸੀ।''

ਉਨ੍ਹਾਂ ਕਿਹਾ, ''ਇੱਕ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਦੂਜੇ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਉਦੈਪੁਰ ਵਿੱਚ ਚਿੰਤਨ ਇਹ ਹੋਣਾ ਚਾਹੀਦਾ ਸੀ ਕਿ ਜੇਕਰ ਕੋਈ ਆਪਣੀ ਹੀ ਪਾਰਟੀ ਦੇ ਉਮੀਦਵਾਰਾਂ ਵਿਰੁੱਧ ਬੋਲਦਾ ਹੈ ਤਾਂ ਉਸ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਜਾਂਦਾ ਹੈ ???  ਜੇਕਰ ਅਜਿਹਾ ਹੈ ਤਾਂ ਵਰਕਰਾਂ ਦੇ ਤੌਰ 'ਤੇ ਹਰ ਕਿਸੇ ਨੂੰ ਕਿਸੇ ਦੇ ਖਿਲਾਫ ਬੋਲਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਹੋ ਸਕਦਾ ਹੈ ਕਿ ਮੈਨੂੰ ਪਾਰਟੀ ਦਾ ਅਹੁਦਾ ਵੀ ਮਿਲ ਜਾਵੇ !!!!! ਉਨ੍ਹਾਂ ਨੂੰ ਆਪਣੀ ਹੀ ਪਾਰਟੀ ਦੇ ਉਮੀਦਵਾਰ ਅਤੇ ਵਿਤ ਮੰਤਰੀ ਵਿਰੁੱਧ ਬੋਲਣ ਦੀ ਇਜਾਜ਼ਤ ਕਿਉਂ ਦਿੱਤੀ ਗਈ????''

 

Trending news