Ropar News: ਰੋਪੜ ਦੀ ਡੀਸੀ ਦਾ ਨਵਾਂ ਰੂਪ ਦੇਖਣ ਨੂੰ ਮਿਲਿਆ; ਦਰੀ 'ਤੇ ਬੈਠ ਕੇ ਲੋਕਾਂ ਦੀ ਸੁਣੀਆਂ ਮੁਸ਼ਕਲਾਂ
Advertisement
Article Detail0/zeephh/zeephh2425609

Ropar News: ਰੋਪੜ ਦੀ ਡੀਸੀ ਦਾ ਨਵਾਂ ਰੂਪ ਦੇਖਣ ਨੂੰ ਮਿਲਿਆ; ਦਰੀ 'ਤੇ ਬੈਠ ਕੇ ਲੋਕਾਂ ਦੀ ਸੁਣੀਆਂ ਮੁਸ਼ਕਲਾਂ

Ropar News: ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਅੱਜ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ।

Ropar News: ਰੋਪੜ ਦੀ ਡੀਸੀ ਦਾ ਨਵਾਂ ਰੂਪ ਦੇਖਣ ਨੂੰ ਮਿਲਿਆ; ਦਰੀ 'ਤੇ ਬੈਠ ਕੇ ਲੋਕਾਂ ਦੀ ਸੁਣੀਆਂ ਮੁਸ਼ਕਲਾਂ

Ropar News (ਮਨਪ੍ਰੀਤ ਚਹਿਲ): ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਅੱਜ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ। ਜਿੱਥੇ ਉਨ੍ਹਾਂ ਵੱਲੋਂ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ ਵਿਛਾਈ ਹੋਈ ਦਰੀ ਉੱਤੇ ਹੀ ਬੈਠ ਕੇ ਲੋਕਾਂ ਦੀਆਂ ਦਿੱਕਤਾਂ ਪਰੇਸ਼ਾਨੀਆਂ ਬਾਬਤ ਜਾਣਕਾਰੀ ਪ੍ਰਾਪਤ ਕੀ।

ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਦੇ ਨਾਲ ਦਰੀ ਉੱਤੇ ਬੈਠ ਕੇ ਉਨ੍ਹਾਂ ਦੀ ਫਸਲ ਬਾਬਤ ਜਾਣਕਾਰੀ ਲਈ ਕਿ ਇਸ ਵਾਰੀ ਫ਼ਸਲ ਕਿਸ ਤਰ੍ਹਾਂ ਦੀ ਹੋਈ ਹੈ ਕੀ ਫਸਲ ਨੂੰ ਕੋਈ ਕਿਸੇ ਤਰੀਕੇ ਦਾ ਕੋਈ ਨੁਕਸਾਨ ਤਾਂ ਨਹੀਂ ਹੋਇਆ ਹੈ।

ਡਿਪਟੀ ਕਮਿਸ਼ਨਰ ਕਿਸਾਨਾਂ ਦੇ ਨਾਲ ਗੱਲਬਾਤ ਦੌਰਾਨ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇ ਕਿਸਾਨੀ ਸੰਦਾ ਬਾਬਤ ਵੀ ਗੱਲਬਾਤ ਕੀਤੀ ਜਿਸ ਵਿੱਚ ਕਿਸਾਨਾਂ ਨੂੰ ਕੀ ਸੁਸਾਇਟੀਆਂ ਵਿੱਚ ਜੋ ਚੀਜ਼ਾਂ ਉਪਲਬਧ ਹਨ ਉਨ੍ਹਾਂ ਦਾ ਫਾਇਦਾ ਹੋ ਰਿਹਾ ਹੈ ਜਾਂ ਨਹੀਂ ਹੋ ਰਿਹਾ ਹੈ ਇਸ ਚੀਜ਼ ਦਾ ਵੀ ਜਾਇਜ਼ਾ ਲਿਆ ਗਿਆ।

ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਕਿਸਾਨ ਪੰਚਾਇਤਾਂ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਵੱਲੋਂ ਪਿਛਲੇ ਸਾਲ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਕਿਉਂਕਿ ਅੱਗ ਲਗਾਉਣ ਦੇ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਧੰਨਵਾਦ ਕਰਦੇ ਹਨ ਇਨ੍ਹਾਂ ਪੰਚਾਇਤਾਂ ਦਾ ਜਿਨ੍ਹਾਂ ਵੱਲੋਂ ਵਾਤਾਵਰਣ ਨੂੰ ਸਾਫ ਰੱਖਣ ਲਈ ਪ੍ਰਸ਼ਾਸਨ ਅਤੇ ਸਰਕਾਰ ਦੇ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ।

ਪਰਾਲੀ ਸਾੜਨ ਦੇ ਜ਼ੀਰੋ ਟੀਚੇ ਨੂੰ ਹਾਸਿਲ ਕਰਨ ਲਈ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਪਿੰਡ ਸਮਰੌਲੀ, ਕਾਈਨੋਰ, ਬੜਾ ਸਮਾਣਾ, ਅਮਰਾਲੀ, ਚਲਾਕੀ ਅਤੇ ਡੂੰਮਛੇੜੀ ਬਲਾਕ ਮੋਰਿੰਡਾ ਵਿਖੇ ਕਿਸਾਨਾਂ ਨਾਲ ਖਾਦਾਂ, ਬੀਜ, ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਾਂ ਤੇ ਪਰਾਲੀ ਨੂੰ ਨਾ ਸਾੜਨ ਸਮੇਤ ਹੋਰ ਮੁਸ਼ਕਿਲਾਂ ਬਾਰੇ ਚਰਚਾ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪੰਕਜ ਸਿੰਘ ਵੀ ਹਾਜ਼ਰ ਰਹੇ।

ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸਥਾਰਪੂਵਕ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਇਹ ਸਰਫ਼ੇਸ ਸੀਡਿੰਗ ਤਕਨੀਕ ਹੀ ਅਜਿਹੀ ਤਕਨੀਕ ਹੈ ਜਿਸ ਨਾਲ ਕਣਕ ਦੀ ਬਿਜਾਈ ਝੋਨੇ ਦੀ ਕਟਾਈ ਉਪਰੰਤ ਬਿਨਾਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਦੇਰੀ ਕੀਤਿਆਂ ਘੱਟ ਖਰਚ ਕਰਕੇ ਅਤੇ ਬਗੈਰ ਵੱਡੀ ਮਸ਼ੀਨਰੀ ਦੀ ਵਰਤੋਂ ਕੀਤਿਆਂ ਕੀਤੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਕਈ ਸਾਲਾਂ ਦੀ ਜਾਂਚ ਤੋਂ ਬਾਅਦ ਅਨੇਕਾਂ ਸੁਧਾਰ ਕਰਕੇ ਜ਼ੀਰੋ ਟਿੱਲ ਡਰਿਲ ਹੈਪੀ ਸੀਡਰ ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫ਼ੇਸ ਸੀਡਰ ਨਾਂ ਦੀਆਂ ਮਸ਼ੀਨਾਂ ਵਿਕਸਿਤ ਕੀਤੀਆਂ ਗਈਆਂ ਹਨ ਜਿਸ ਨਾਲ ਝੋਨੇ ਦੀ ਕਟਾਈ ਸੁਪਰ ਐਸਐਮਐਸ ਲੱਗੀ ਕੰਬਾਈਨ ਤੋਂ ਬਾਅਦ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਲਈ 10 ਬੇਲਰ ਹੋਰ ਖ਼ਰੀਦਣ ਦੀ ਕਾਰਵਾਈ ਆਰੰਭੀ ਗਈ ਹੈ ਤਾਂ ਜੋ ਮਸ਼ੀਨ ਦੀ ਘਾਟ ਕਾਰਨ ਕਈ ਥਾਵਾਂ ਉਤੇ ਮੁਸ਼ਕਿਲ ਆਉਂਦੀ ਹੈ ਉਥੇ ਪਰਾਲੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

Trending news