New Year 2024: (ਅਜੇ ਮਹਾਜਨ ਦੀ ਰਿਪੋਰਟ)- ਪਠਾਨਕੋਟ ਜੋ ਕਿ ਅੱਤੀ ਸੰਵੇਦਨਸ਼ੀਲ ਜ਼ਿਲ੍ਹਾ ਹੈ ਜਿਸ ਦੇ ਇੱਕ ਪਾਸੇ ਭਾਰਤ ਪਾਕਿ ਸਰਹਦ ਲੱਗਦੀ ਹੈ ਅਤੇ ਦੂਜੇ ਪਾਸੇ ਜੰਮੂ ਅਤੇ ਹਿਮਾਚਲ ਦੀਆਂ ਸੀਮਾਵਾਂ ਲੱਗਦੀਆਂ ਹਨ ਜਿਸਦੇ ਚਲਦੇ ਪੁਲਿਸ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ਅਤੇ ਨਵੇਂ ਸਾਲ ਦੀ ਆਮਦ ਤੇ ਪੁਲਿਸ ਵੱਲੋਂ ਸੁਰੱਖਿਆ ਹੋਰ ਕਰੜੀ ਕਰ ਦਿੱਤੀ ਜਾਂਦੀ ਹੈ ਜਿਸ ਦੇ ਤਹਿਤ ਹੁਣ ਨਵੇਂ ਸਾਲ ਦੀ ਆਮਦ ਤੇ ਜ਼ਿਲ੍ਹਾ ਪਠਾਨਕੋਟ ਵਿਖੇ ਸੁਰੱਖਿਆ ਵਿਵਸਥਾ ਸਖ਼ਤ ਕੀਤੀ ਗਈ ਹੈ ਜਿੱਥੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਉੱਤੇ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ। 


COMMERCIAL BREAK
SCROLL TO CONTINUE READING

ਉੱਥੇ ਹੀ ਕੈਂਟ ਰੇਲਵੇ ਸਟੇਸ਼ਨ ਤੇ ਵੀ ਰੇਲਵੇ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਪੁਲਿਸ ਵੱਲੋਂ ਹਰ ਇੱਕ ਗੱਡੀ ਜੰਮੂ ਤੋਂ ਜੋ ਆ ਰਹੀ ਹੈ ਉਸ ਦੀ ਚੈਕਿੰਗ ਕੀਤੀ ਜਾ ਰਹੀ ਹੈ ਇਹ ਹੀ ਨਹੀਂ ਸਟੇਸ਼ਨ ਤੇ ਬੈਠੀਆਂ ਸਵਾਰੀਆਂ ਤੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਟੇਸ਼ਨ ਦੇ ਬਾਹਰ ਲੱਗੀਆਂ ਗੱਡੀਆਂ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।


ਇਹ ਵੀ ਪੜ੍ਹੋ: AAP Meeting: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 'ਆਪ' ਦੀ ਕੌਮੀ ਕੌਂਸਲ ਦੀ ਅੱਜ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਦੱਸ ਦਈਏ ਕਿ 2016 ਦੇ ਵਿੱਚ ਪਠਾਨਕੋਟ ਏਅਰ ਬੇਸ ਦੇ ਉੱਪਰ ਆਤੰਕੀ ਹਮਲਾ ਹੋ ਚੁੱਕਿਆ ਹੈ ਜੋ ਕਿ ਨਵੇਂ ਸਾਲ ਦੀ ਆਮਦ ਤੇ ਹੀ ਹੋਇਆ ਸੀ ਜਿਸ ਨੂੰ ਲੈ ਕੇ ਪੁਲਿਸ ਹਰ ਸਾਲ ਸੁਰੱਖਿਆ ਪ੍ਰਬੰਧ ਕਰੜੇ ਕਰ ਦਿੰਦੀ ਹੈ ਉਸੇ ਕੜੀ ਦੇ ਤਹਿਤ ਹੀ ਜਿਲੇ ਦੇ ਵਿੱਚ ਵੱਖ ਵੱਖ ਸਮੇਂ ਤੇ ਚੈਕਿੰਗ ਅਭਿਆਨ ਚਲਾਏ ਜਾ ਰਹੇ ਹਨ


ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪਠਾਣਕੋਟ ਕੇਂਟ ਰੇਲਵੇ ਸਟੇਸ਼ਨ ਤੇ ਰੇਲਵੇ ਪੁਲਿਸ ਦੇ ਥਾਨਾ ਪ੍ਰਭਾਰੀ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਤੇ ਜਿਆਦਾਤਰ ਛੁੱਟੀਆਂ ਹੁੰਦੀਆਂ ਹਨ ਅਤੇ ਸਟੇਸ਼ਨ ਤੇ ਲੋਕਾਂ ਦਾ ਆਉਣਾ ਜਾਣਾ ਵੀ ਵੱਧ ਜਾਂਦਾ ਹੈ। ਜਿਸ ਨੂੰ ਮੁੱਖ ਰੱਖਦੇ ਹੋਏ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਿਲ ਰਹੀਆਂ ਲਗਾਤਾਰ ਇਨਪੁਟਸ ਦੇ ਚਲਦੇ ਸੁਰੱਖਿਆ ਪ੍ਰਬੰਧ ਕਰੜੇ ਕਰ ਦਿੱਤੇ ਗਏ ਹਨ ਅਤੇ ਸਟੇਸ਼ਨ ਦੇ ਉੱਪਰ ਚੈਕਿੰਗ ਅਭਿਆਨ ਚਲਾਏ ਜਾ ਰਹੇ ਹਨ। ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।


ਇਹ ਵੀ ਪੜ੍ਹੋ:  Punjab Weather Update: ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ