ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। 77 ਸਾਲਾ ਮਾਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ।
Trending Photos
ਚੰਡੀਗੜ੍ਹ: ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। 77 ਸਾਲਾ ਮਾਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ। ਕੱਲ੍ਹ ਉਹ ਕੋਰੋਨਾ ਪੌਜ਼ੀਟਿਵ ਪਾਏ ਗਏ ਸੀ। ਹਾਲਾਂਕਿ ਮਾਨ ਦੇ ਪਰਿਵਾਰ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਬਿਹਤਰ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਵੀ ਮਾਨ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹੋਏ ਇਲਾਜ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
CM ਮਾਨ ਨੇ ਪਰਿਵਾਰ ਨਾਲ ਗੱਲਬਾਤ ਕੀਤੀ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਿਮਰਨਜੀਤ ਮਾਨ ਦੇ ਕੋਵਿਡ ਪੌਜ਼ੀਟਿਵ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ਨਾਲ ਗੱਲ ਕੀਤੀ ਤੇ ਪੂਰੀ ਡਾਕਟਰੀ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਮਾਨ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ।
ਸਿਮਰਨਜੀਤ ਮਾਨ ਗਲੇ ਦੀ ਇਨਫੈਕਸ਼ਨ ਤੋਂ ਪੀੜਤ ਸਨ। ਜਿਸ ਤੋਂ ਬਾਅਦ ਉਨ੍ਹਾਂ ਦਾ ਕੋਵਿਡ ਟੈਸਟ ਕੀਤਾ ਗਿਆ ਅਤੇ ਉਹ ਪੌਜ਼ੀਟਿਵ ਨਿਕਲਿਆ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਪਹਿਲਾਂ ਹੋਮ ਆਈਸੋਲੇਸ਼ਨ ਵਿੱਚ ਰੱਖਿਆ। ਜਦੋਂ ਉਹ 26 ਜੂਨ ਨੂੰ ਐਮ.ਪੀ ਚੋਣਾਂ ਜਿੱਤੇ ਤਾਂ ਜੇਤੂ ਮਾਰਚ ਕੱਢਦੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਹ ਮਾਰਚ ਨੂੰ ਅਧੂਰਾ ਛੱਡ ਕੇ ਘਰ ਚਲੇ ਗਏ।