Fazilka News (ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਪਿੰਡ ਚੱਕ ਭਾਵੜਾ ਵਿੱਚ ਨਵਵਿਆਹੁਤਾ ਲੜਕੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ।


COMMERCIAL BREAK
SCROLL TO CONTINUE READING

ਹਾਲਾਂਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੇ ਸਹੁਰਿਆਂ ਉਤੇ ਉਨ੍ਹਾਂ ਦੀ ਲੜਕੀ ਦੀ ਹੱਤਿਆ ਕਰਨ ਦੇ ਦੋਸ਼ ਲਗਾਏ ਹਨ। ਜਦਕਿ ਉਧਰ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮ੍ਰਿਤਕ ਲੜਕੀ ਦੇ ਪਤੀ ਤੇ ਦਿਉਰ ਖਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਪਿਤਾ ਜੀਤ ਸਿੰਘ ਨੇ ਦੱਸਿਆ ਕਿ ਉਹ ਫਾਜ਼ਿਲਕਾ ਦੇ ਪਿੰਡ ਮੁਹਾਰ ਸੋਨਾ ਦੇ ਰਹਿਣ ਵਾਲੇ ਹਨ ਅਤੇ ਕਰੀਬ ਡੇਢ ਸਾਲ ਪਹਿਲਾਂ ਉਸ ਦੀ ਲੜਕੀ ਤੋਸ਼ਾ ਬਾਈ ਦੀ ਵਿਆਹ ਜਲਾਲਾਬਾਦ ਹਲਕੇ ਦੇ ਪਿੰਡ ਚੱਕ ਭਾਵੜਾ ਦੇ ਨੌਜਵਾਨ ਨਾਲ ਹੋਇਆ ਸੀ। ਲੜਕੀ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਅਕਸਰ ਹੀ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪਰੇਸ਼ਾਨ ਕਰਦਾ ਸੀ।


ਉਨ੍ਹਾਂ ਦਾ ਜਵਾਈ ਨਸ਼ੇ ਦਾ ਆਦੀ ਸੀ ਅਤੇ ਉਨ੍ਹਾਂ ਲੜਕੀ ਅਕਸਰ ਹੀ ਉਸ ਨੂੰ ਨਸ਼ਾ ਕਰਨ ਤੋਂ ਰੋਕਦੀ ਸੀ। ਇਸ ਨੂੰ ਲੈ ਕੇ ਘਰ ਵਿੱਚ ਕਲੇਸ਼ ਰਹਿੰਦਾ ਸੀ ਅਤੇ ਉਸ ਦੇ ਨਾਲ ਕੁੱਟਾਰ ਵੀ ਕੀਤੀ ਜਾਂਧੀ ਸੀ। ਹੁਣ ਉਨ੍ਹਾਂ ਦੀ ਲੜਕੀ ਦੀ ਮੌਤ ਦੀ ਖ਼ਬਰ ਉਨ੍ਹਾਂ ਨੂੰ ਮਿਲੀ ਕਿ ਉਸ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਲੜਕੀ ਦੀ ਹੱਤਿਆ ਕੀਤੀ ਗਈ ਹੈ, ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Parliament Session: ਸੰਸਦ ਸੈਸ਼ਨ ਦੌਰਾਨ ਰਾਹੁਲ ਗਾਂਧੀ ਦੇ ਭਾਸ਼ਣ 'ਤੇ ਹੰਗਾਮਾ; ਪੀਐਮ ਮੋਦੀ ਤੇ ਅਮਿਤ ਸ਼ਾਹ ਨੇ ਦਿੱਤਾ ਜਵਾਬ


ਉਧਰ ਪੁਲਿਸ ਅਧਿਕਾਰੀ ਸੁਨੀਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਤੀ ਅਤੇ ਦਿਉਰ ਖਿਲਾਫ਼ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਜਦਕਿ ਹੁਣ ਪੋਸਟਮਾਰਟਮ ਦੀ ਰਿਪੋਰਟ ਦੀ ਉਡੀਕ ਕੀਤਾ ਜਾ ਰਿਹਾ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Kapurthala News: ਤਰੀਕ ਦਰ ਤਰੀਕ ਪੈਣ ਕਾਰਣ ਜੇਲ੍ਹ ਵਿੱਚ ਬੰਦ ਇਹ ਨੌਜਵਾਨ, ਮਾਪੇ ਮਦਦ ਲਈ ਸੰਤ ਸੀਚੇਵਾਲ ਨੂੰ ਮਿਲੇ