ਡੀ. ਜੀ. ਪੀ. ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ 'ਚੋਂ ਇਕ ਕਪਿਲ ਪੰਡਿਤ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ ਸਲਮਾਨ ਖਾਨ ਨੂੰ ਨਿਸ਼ਾਨਾ ਬਣਾਉਣ ਲਈ ਮੁੰਬਈ 'ਚ ਰੇਕੀ ਕੀਤੀ ਸੀ।
Trending Photos
ਚੰਡੀਗੜ੍ਹ- ਬੀਤੇ ਦਿਨੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਦਿੱਲੀ ਪੁਲਿਸ ਵੱਲੋਂ ਜੁਆਇੰਟ ਆਪਰੇਸ਼ਨ ਰਾਹੀ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਨੂੰ ਪੰਜਾਬ ਪੁਲਿਸ ਵੱਲੋਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਲ ਕੀਤਾ ਗਿਆ। ਸਾਂਝੀ ਕਾਰਵਾਈ ਦੌਰਾਨ ਪੁਲਿਸ ਵੱਲੋਂ ਤਿੰਨ ਗ੍ਰਿਫਤਾਰੀਆਂ ਹੋਈਆਂ ਸਨ। ਪੁਲਿਸ ਵੱਲੋਂ ਦੀਪਕ ਮੁੰਡੀ ਦੇ ਨਾਲ ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
ਡੀ. ਜੀ. ਪੀ. ਪੰਜਾਬ ਦੀ ਪ੍ਰੈਸ ਕਾਨਫਰੰਸ
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋੰ ਫੜੇ ਗਏ ਸ਼ੂਟਰ ਤੇ ਦੋਸ਼ੀਆਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਡੀ. ਜੀ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਅਪਰਾਧ ਮੁਕਤ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਜਲਦ ਹੀ ਸਿੱਧੂ ਮੂਸੇਵਾਲਾ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਨੇਪਾਲ ਪੁਲਸ ਨੇ ਸ਼ਨੀਵਾਰ ਨੂੰ ਮੁੱਖ ਦੋਸ਼ੀ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਨੂੰ ਗ੍ਰਿਫਤਾਰ ਕੀਤਾ ਸੀ। ਡੀਜੀਪੀ ਨੇ ਦੱਸਿਆ ਕਿ ਰਜਿੰਦਰ ਜੋਕਰ ਜੋ ਨੇਪਾਲ ਵਿੱਚ ਸੀ, ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ ਅਤੇ ਦੁਬਈ ਭੱਜਣ ਦੀ ਤਿਆਰੀ ਕਰ ਰਿਹਾ ਸੀ ਅਤੇ ਉਥੋਂ ਜਾਅਲੀ ਪਾਸਪੋਰਟ ’ਤੇ ਥਾਈਲੈਂਡ ਜਾਣ ਦੀ ਤਿਆਰੀ ਕਰ ਰਿਹਾ ਸੀ।
ਸਲਮਾਨ ਖਾਨ ਸੀ ਅਗਲਾ ਟਾਰਗੇਟ
ਡੀ. ਜੀ. ਪੀ. ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ 'ਚੋਂ ਇਕ ਕਪਿਲ ਪੰਡਿਤ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ ਸਲਮਾਨ ਖਾਨ ਨੂੰ ਨਿਸ਼ਾਨਾ ਬਣਾਉਣ ਲਈ ਮੁੰਬਈ 'ਚ ਰੇਕੀ ਕੀਤੀ ਸੀ। ਡੀਜੀਪੀ ਯਾਦਵ ਨੇ ਦੱਸਿਆ ਕਿ ਸਲਮਾਨ ਖਾਨ ਨੂੰ ਨਿਸ਼ਾਨਾ ਬਣਾਉਣ ਲਈ ਸੰਪਤ ਨਹਿਰਾ ਨਾਲ ਮਿਲ ਕੇ ਇੱਕ ਯੋਜਨਾ ਬਣਾਈ ਗਈ ਸੀ, ਜਿਸ ਦਾ ਸਾਨੂੰ 30 ਮਈ ਨੂੰ ਪਤਾ ਲੱਗਾ ਸੀ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਇੰਟਰਪੋਲ ਰਾਹੀਂ ਗੈਂਗਸਟਰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਡੀਜੀਪੀ ਨੇ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਮੌਤ ਮਾਮਲੇ ਵਿੱਚ ਕੁੱਲ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। “ਹੁਣ ਤੱਕ ਕੁੱਲ 23 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਮੁਕਾਬਲੇ ਵਿੱਚ ਦੋ ਮੁਲਜ਼ਮਾਂ ਨੂੰ ਬੇਅਸਰ ਕਰ ਦਿੱਤਾ ਗਿਆ ਅਤੇ ਹੁਣ ਤੱਕ 35 ਮੁਲਜ਼ਮ ਨਾਮਜ਼ਦ ਕੀਤੇ ਗਏ ਹਨ।