Dera Bassi News: ਡੇਰਾਬਸੀ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫੈਕਟਰੀ ਨੂੰ NGT ਨੇ ਲਗਾਇਆ 5 ਕਰੋੜ ਦਾ ਜੁਰਮਾਨਾ
Dera Bassi News: ਡੇਰਾਬਸੀ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫੈਕਟਰੀ ਨੂੰ ਐਨਜੀਟੀ ਨੇ 5 ਕਰੋੜ ਦਾ ਜੁਰਮਾਨਾ ਲਗਾਇਆ। ਇਲਾਕੇ ਦੇ ਲੋਕਾਂ ਦਾ ਕਹਿਣਾ ਦੂਸ਼ਿਤ ਪਾਣੀ ਨਾਲ ਘਾਤਕ ਬਿਮਾਰੀਆਂ ਫੈਲ ਰਹੀਆਂ ਹੈ।
Dera Bassi News/ਕੁਲਦੀਪ ਸਿੰਘ: ਡੇਰਾ ਬੱਸੀ ਵਿੱਚ ਸ਼ਰੇਆਮ ਪ੍ਰਦੂਸ਼ਣ ਫੈਲਾ ਕੇ ਖੇਤਰ ਦੇ ਹਵਾ-ਪਾਣੀ ਨੂੰ ਪ੍ਰਦੂਸ਼ਿਤ ਕਰ ਰਹੀ ਨੈਕਟਰ ਲਾਈਫ਼ ਸਾਇੰਸਿਜ਼ ਫੈਕਟਰੀ ਖ਼ਿਲਾਫ਼ ਪਿੰਡ ਹੈਬਤਪੁਰ ਦੇ ਨੌਜਵਾਨ ਸਲਬਜੀਤ ਸਿੰਘ ਵੱਲੋਂ ਐਨਜੀਟੀ ਦੇ ਵਿੱਚ ਕੇਸ ਫਾਇਲ ਕੀਤਾ ਗਿਆ ਸੀ। ਡੇਰਾਬਸੀ ਦੇ ਪਿੰਡ ਹੈਬਤਪੁਰਾ ਦੇ ਲੋਕਾਂ ਦਾ ਕਹਿਣਾ ਹੈ ਕਿ ਫੈਕਟਰੀ ਤੋਂ ਨਿਕਲਣ ਵਾਲੇ ਧੂਏਂ ਨਾਲ ਅੱਖਾਂ ਦੇ ਰੋਕ ਅਤੇ ਪਾਣੀ ਦੇ ਕਾਰਨ ਘਾਤਕ ਬਿਮਾਰੀਆਂ ਫੈਲ ਰਹੀਆਂ ਹਨ।
ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਉਕਤ ਫੈਕਟਰੀ ਨੂੰ 21 ਨਵੰਬਰ 2024 ਨੂੰ 5 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਸੀ। ਉਨ੍ਹਾਂ ਦੱਸਿਆ ਕਿ ਐੱਨ. ਜੀ. ਟੀ. 'ਚ ਮਾਮਲੇ ਦੀ ਸੁਣਵਾਈ ਦੌਰਾਨ ਟ੍ਰਿਬਿਊਨਲ ਦੇ ਚੇਅਰਪਰਸਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਹੈ ਕਿ ਇਹ ਸਪੱਸ਼ਟ ਹੈ ਕਿ 'ਫਾਰਮਾਸਿਊਟੀਕਲ ਯੂਨਿਟ' ਵਾਤਾਵਰਨ ਕਾਨੂੰਨਾਂ ਖਾਸ ਕਰਕੇ ਜਲ ਐਕਟ ਦੇ ਉਪਬੰਧਾਂ ਦਾ ਪਾਲਣ ਕਰਨ ''ਚ ਅਸਫਲ ਰਿਹਾ ਹੈ ਜਦਕਿ ਇਸ ਵਲੋਂ ਜ਼ੀਰੋ ਲਿਕਵਿਡ ਡਿਸਚਾਰਜ ਦਰਜਾ ਵੀ ਅੱਜ ਤੱਕ ਪ੍ਰਾਪਤ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: Farmers Protest: ਖਨੌਰੀ ਬਾਰਡਰ 'ਤੇ ਜਗਜੀਤ ਡੱਲੇਵਾਲ ਨੂੰ ਮਿਲਣ ਪਹੁੰਚੇ DGP ਗੌਰਵ ਯਾਦਵ
ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ. ਜੀ. ਟੀ.) 'ਚ ਪਾਏ ਕੇਸ ਦੀ ਸੁਣਵਾਈ ਦੌਰਾਨ 'ਵਾਤਾਵਰਨ ਨਿਯਮਾਂ ਦੀ ਉਲੰਘਣਾ ਲਈ ਫੈਕਟਰੀ ਨੂੰ 5 ਕਰੋੜ ਰੁਪਏ ਦਾ ਅੰਤਰਿਮ ਜੁਰਮਾਨਾ ਲਗਾਇਆ ਗਿਆ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ।
ਸਲਬਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਹੋਰ ਵੀ ਕਈ ਪਲਾਂਟ ਹਨ ਜੋ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਅਤੇ ਪ੍ਰਦੂਸ਼ਣ ਦਾ ਕਾਰਨ ਬਣਦੇ ਹਨ। ਇਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਅਤੇ ਚਮੜੀ ਦੇ ਰੋਗ ਫੈਲ ਰਹੇ ਹਨ। ਇਸ ਲਈ ਪ੍ਰਸ਼ਾਸਨ ਨੂੰ ਇਸ ਪਾਸੇ ਜ਼ਰੂਰ ਦੇਣਾ ਚਾਹੀਦਾ ਹੈ ਤਾਂ ਕਿ ਲੋਕਾਂ ਨੂੰ ਇਸ ਤੋਂ ਨਿਜਾਤ ਦਵਾਈ ਜਾ ਸਕੇ।
ਇਹ ਵੀ ਪੜ੍ਹੋ: Policemen Duty: ਪੁਲਿਸ ਵਾਲਿਆਂ ਨੂੰ ਝਟਕਾ! ਮੁਲਾਜ਼ਮ ਡਿਊਟੀ ਦੌਰਾਨ ਨਹੀਂ ਕਰ ਸਕਣਗੇ ਮੋਬਾਈਲ ਫ਼ੋਨ ਦੀ ਵਰਤੋਂ