NGT orders closure of 85 industries in Punjab news: ਸਮੁਚੇ ਪੰਜਾਬ ਵਿੱਚ ਜਲ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਇਸਦਾ ਮੁੱਖ ਕਾਰਨ ਉਦਯੋਗਿਕ ਰਹਿੰਦ-ਖੂੰਹਦ ਦਾ ਗਲਤ ਨਿਪਟਾਰਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਕੁਲ 25374 ਉਦਯੋਗਿਕ ਯੂਨਿਟ ਹਨ, ਜਿਨ੍ਹਾਂ ਵਿਚੋਂ 2906 ਬੰਦ ਪਏ ਹਨ, ਅਤੇ 22468 ਚਾਲੂ ਹਨ।


COMMERCIAL BREAK
SCROLL TO CONTINUE READING

ਕੇਂਦਰੀ ਰਾਜ ਮੰਤਰੀ ਦੇ ਮੁਤਾਬਕ ਸੂਬੇ ਵਿੱਚ 6,293 ਉਦਯੋਗ ਵੱਲੋਂ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਕੇਂਦਰੀ ਮੰਤਰੀ ਚੌਬੇ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਸੂਬਾ ਪੰਜ ਦਰਿਆ ਪ੍ਰਦੂਸ਼ਣ ਦਾ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ 'ਚੋਂ ਤਿੰਨ ਸਭ ਤੋਂ ਵੱਧ ਪ੍ਰਦੂਸ਼ਿਤ ਸ਼੍ਰੇਣੀ ਵਿੱਚ ਹਨ। 


ਇਹ ਜਾਣਕਾਰੀ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਅਸ਼ਵਨੀ ਕੁਮਾਰ ਚੌਬੇ ਵੱਲੋਂ ਰਾਜ ਸਭਾ ‘ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਸਵਾਲ ਦੇ ਜਵਾਬ 'ਚ ਦਿੱਤੀ ਗਈ।


ਇਸ ਦੇ ਨਾਲ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਵਾਤਾਵਰਣ ਲਈ ਖ਼ਤਰਾ ਪੈਦਾ ਕਰ ਰਹੇ ਹਨ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ 4452 ਉਦਯੋਗਿਕ ਇਕਾਈਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।


ਅੰਕੜਿਆਂ ਮੁਤਾਬਕ 4452 ਯੂਨਿਟਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਦਕਿ 85 ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੌਰਾਨ 1756 ਉਦਯੋਗਿਕ ਇਕਾਈਆਂ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


ਇਹ ਵੀ ਪੜ੍ਹੋ: ਵੱਡੀ ਖ਼ਬਰ: ਉਮਰ ਕੈਦ ਦੀ ਸਜ਼ਾ ਕੱਟ ਰਿਹਾ ਇਹ ਬੰਦੀ ਸਿੰਘ 32 ਸਾਲਾਂ ਬਾਅਦ ਜੇਲ੍ਹ ਤੋਂ ਆਇਆ ਬਾਹਰ! ਮਿਲੀ ਪੈਰੋਲ


ਐਨਜੀਟੀ ਵੱਲੋਂ ਕੇਂਦਰੀ ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਹਾਲਾਂਕਿ ਹੁਣ ਤੱਕ ਉਨ੍ਹਾਂ ਖਿਲਾਫ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।


ਵਾਤਾਵਰਨ ਦੀ ਸੁਰੱਖਿਆ ਲਈ ਕਈ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ ਪਰ ਸੂਬੇ ਦੀਆਂ 28 ਫੀਸਦੀ ਉਦਯੋਗਿਕ ਇਕਾਈਆਂ ਵਾਤਾਵਰਨ ਦੇ ਮਾਪਦੰਡਾਂ ਦੀ ਪਾਲਣਾ ਨਹੀਂ ਕਰ ਰਹੀਆਂ ਹਨ। 


ਇਹ ਵੀ ਪੜ੍ਹੋ:  ਪਟਿਆਲਾ ਦੇ ਮਿੰਨੀ ਸੈਕਟਰੀਏਟ ਰੋਡ 'ਤੇ ਵਾਪਰਿਆ ਵੱਡਾ ਹਾਦਸਾ; ਇੱਕ ਨੌਜਵਾਨ ਦੀ ਮੌਤ


(For more news apart from NGT's orders to close 85 industries in Punjab, stay tuned to Zee PHH for more updates)