ਕਿਸਾਨਾਂ ਦੇ ਧਰਨੇ 'ਤੇ ਦਿੱਲੀ, ਯੂਪੀ ਅਤੇ ਹਰਿਆਣਾ ਨੂੰ NHRC ਦਾ ਨੋਟਿਸ

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨਾਂ ਦੇ ਧਰਨੇ 'ਤੇ ਦਿੱਲੀ, ਯੂਪੀ ਅਤੇ ਹਰਿਆਣਾ ਨੂੰ NHRC ਦਾ ਨੋਟਿਸ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਘੰਟਿਆਂ ਬੱਧੀ ਜਾਮ ਨਾਲ ਜੂਝਣਾ ਪੈਂਦਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਹੋ ਰਹੀ ਪਰੇਸ਼ਾਨੀ ਕਰਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (National Human Rights Commission) ਨੇ ਨੋਟਿਸ ਭੇਜਿਆ ਹੈ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਬਾਰੇ ਰਿਪੋਰਟ ਮੰਗੀ ਹੈ। ਇਸ ਵਿੱਚ ਧਰਨੇ ਕਾਰਨ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ ਗਿਆ ਹੈ।
ਦੱਸ ਦਈਏ ਕਿ ਹਜ਼ਾਰਾਂ ਕਿਸਾਨ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨ ਮੁੱਖ ਤੌਰ 'ਤੇ ਪੰਜਾਬ ਅਤੇ ਹਰਿਆਣਾ ਦੇ ਹਨ। ਕਿਸਾਨ ਤਿੰਨੇ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਵਿਅਰਥ ਗਈ।