Gurdaspur News: ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਗੁਰਦਾਸਪੁਰ ਦੇ ਪਿੰਡ ਪੀਰਬਾਗ ਵਿੱਚ ਦਰਵਾਜ਼ਾ ਖੜਕਾਇਆ ਤੇ ਗੁਰਦਾਸਪੁਰ ਨਾਲ ਸਬੰਧਤ ਅੱਤਵਾਦੀ ਗੁਰਵਿੰਦਰ ਸਿੰਘ ਉਰਫ਼ ਬਾਬਾ ਦੀ ਜਾਇਦਾਦ ਕੁਰਕ ਕਰ ਲਈ।


COMMERCIAL BREAK
SCROLL TO CONTINUE READING

ਐਨਆਈਏ ਦੀ ਟੀਮ ਨੇ ਗੁਰਵਿੰਦਰ ਸਿੰਘ ਉਰਫ਼ ਬਾਬਾ ਪੁੱਤਰ ਗੁਰਮੀਤ ਸਿੰਘ ਦੀ ਜ਼ਮੀਨ ਦੀ ਜਾਇਦਾਦ ਵੀ ਕੁਰਕ ਕਰ ਲਈ। ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਮੋਹਾਲੀ ਵੱਲੋਂ ਜਾਰੀ ਹੁਕਮ ਮਿਤੀ 14-3-24 ਨੂੰ ਯੂ.ਏ.ਪੀ.ਏ. ਦੀ ਧਾਰਾ 33 ਤਹਿਤ ਅਟੈਚ ਕੀਤਾ ਗਿਆ ਹੈ। ਐਨਆਈਏ ਟੀਮ ਨਾਲ ਪਹੁੰਚੇ ਮਾਲ ਵਿਭਾਗ ਦੇ ਕਾਨੂੰਗੋ ਰੋਸ਼ਨ ਲਾਲ ਨੇ ਦੱਸਿਆ ਕਿ ਪਿੰਡ ਪੀਰਾਬਾਘਾ ਵਿੱਚ 9 ਮਰਲੇ ਅਤੇ ਪਿੰਡ ਸਲੇਮਪੁਰ ਅਰਾਈਆਂ ਵਿੱਚ 2 ਕਨਾਲ 7 ਮਰਲੇ ਜ਼ਮੀਨ ਅਟੈਚ ਕੀਤੀ ਗਈ ਹੈ।


ਇਸ ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਵੱਲੋਂ ਇਹ ਕਾਰਵਾਈ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ਵਿੱਚ ਕੀਤੀ ਗਈ ਹੈ। ਐਨਆਈਏ ਨੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ਵਿੱਚ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਨਾਮਜ਼ਦ ਕੀਤਾ ਸੀ।


ਅਕਤੂਬਰ 2020 ਵਿੱਚ, ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਦਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਿੱਖੀਵਿੰਡ ਵਿੱਚ ਉਸਦੇ ਘਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਥਾਣਾ ਭਿੱਖੀਵਿੰਡ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਕੇਸ ਐਨਆਈਏ ਨੂੰ ਸੌਂਪ ਦਿੱਤਾ ਗਿਆ ਸੀ।


ਗੁਰਵਿੰਦਰ ਬਾਬਾ ’ਤੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦਾ ਸਾਥੀ ਹੋਣ ਦਾ ਦੋਸ਼ ਸੀ ਤੇ ਉਸ ਨੇ ਗੋਲੀ ਚਲਾਉਣ ਵਾਲਿਆਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਬਲਵਿੰਦਰ ਸਿੰਘ ਸੰਧੂ ਦੇ ਕਤਲ ਵਿੱਚ ਅਹਿਮ ਭੂਮਿਕਾ ਸੀ।


ਇਸ ਲਈ ਪੰਜਾਬ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ ਬਾਬਾ ਤੇ ਉਸਦੇ ਦੋ ਸਾਥੀਆਂ ਸੰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ 9 ਅਗਸਤ 2022 ਨੂੰ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਉਰਫ ਸੰਧੂ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ।


ਇਹ ਵੀ ਪੜ੍ਹੋ : Amritpal News: ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ 10 ਸਾਥੀਆਂ 'ਤੇ ਪੰਜਾਬ ਸਰਕਾਰ ਨੇ ਨਵਾਂ NSA ਲਗਾਇਆ


ਇਸ ਦੌਰਾਨ ਉਨ੍ਹਾਂ ਕੋਲੋਂ ਇੱਕ ਖੇਤ ਵਿੱਚੋਂ ਆਰਡੀਐਕਸ, ਆਈਈਡੀ, ਹੈਂਡ ਗ੍ਰੇਨੇਡ, 37 ਲੱਖ ਰੁਪਏ, 634 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਉਦੋਂ ਤੋਂ ਹੀ ਐਨਆਈਏ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Jagraon Wife Murder: 5 ਦਿਨ ਪਹਿਲਾਂ ਕੈਨੇਡਾ ਗਏ ਪਤੀ ਨੇ ਆਪਣੀ ਪਤਨੀ ਦਾ ਕੀਤਾ ਕਤਲ, ਮਾਂ ਨੂੰ ਪੰਜਾਬ ਭੇਜੀ ਵੀਡੀਓ