ਪਾਕਿਸਤਾਨ ਵਿਚ ਲੁਕੇ ਅੱਤਵਾਦੀ ਰਿੰਦਾ ਦੇ ਸਿਰ NIA ਨੇ ਰੱਖਿਆ 10 ਲੱਖ ਰੁਪਏ ਦਾ ਇਨਾਮ
National Investigation Agency ਦੀ ਟੀਮ ਨੇ ਫੋਨ ਨੰਬਰ ਵੀ ਜਾਰੀ ਕੀਤੇ ਹਨ, ਜਿਨ੍ਹਾਂ `ਤੇ ਕਾਲ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਐਨ. ਆਈ. ਏ. ਨੇ ਇਹ ਵੀ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਪਛਾਣ ਜ਼ਾਹਰ ਨਹੀਂ ਕੀਤੀ ਜਾਵੇਗੀ।
ਚੰਡੀਗੜ: ਪਾਕਿਸਤਾਨ 'ਚ ਲੁਕੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ 'ਤੇ 10 ਲੱਖ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਰਿੰਦਾ ਨੂੰ ਫੜਨ ਵਾਲੇ ਨੂੰ 10 ਲੱਖ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਰਾਸ਼ਟਰੀ ਜਾਂਚ ਏਜੰਸੀ (NIA) ਨੇ ਕੀਤਾ ਹੈ। ਰਿੰਦਾ ਸ਼ੁਰੂ ਤੋਂ ਹੀ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਰਿਹਾ ਹੈ। ਉਹ ਕਈ ਮਾਮਲਿਆਂ ਵਿਚ ਲੋੜੀਂਦਾ ਹੈ। ਉਸ 'ਤੇ ਪਿਛਲੇ ਸਾਲ 8 ਨਵੰਬਰ ਨੂੰ ਨਵਾਂ ਸ਼ਹਿਰ 'ਚ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ ਦੀ ਇਮਾਰਤ 'ਤੇ ਹੋਏ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦਾ ਵੀ ਦੋਸ਼ ਹੈ।
ਜੁਰਮ ਨਾਲ ਰਿੰਦਾ ਦਾ ਨਾਤਾ
ਰਿੰਦਾ ਨੇ 2016 ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੌਰਾਨ ਚੰਡੀਗੜ ਵਿਚ ਗੋਲੀਬਾਰੀ ਕੀਤੀ ਸੀ। ਇਸ ਤੋਂ ਬਾਅਦ 2018 'ਚ ਪੰਜਾਬੀ ਗਾਇਕ, ਅਦਾਕਾਰ ਪਰਮੀਸ਼ ਵਰਮਾ 'ਤੇ ਫਾਇਰਿੰਗ ਹੋ ਕੀਤੀ। ਇਸ ਤੋਂ ਇਲਾਵਾ ਉਸ ਨੇ ਸੈਕਟਰ-36 ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਹੁਸ਼ਿਆਰਪੁਰ ਦੇ ਸਰਪੰਚ ਨੂੰ ਵੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਰਿੰਦਾ ਚੰਡੀਗੜ ਪੁਲੀਸ ਲਈ ਵੀ ‘ਮੋਸਟ ਵਾਂਟੇਡ’ ਹੈ। ਚੰਡੀਗੜ ਪੁਲਿਸ ਨੇ ਉਸ 'ਤੇ 50,000 ਦਾ ਇਨਾਮ ਵੀ ਐਲਾਨਿਆ ਹੈ। ਯਾਨੀ ਜੋ ਰਿੰਦਾ ਨੂੰ ਪੁਲਿਸ ਦੇ ਸ਼ਿਕੰਜੇ 'ਚ ਲਿਆਵੇਗਾ, ਉਸ ਨੂੰ ਇਹ ਰਕਮ ਇਨਾਮ ਵਜੋਂ ਦਿੱਤੀ ਜਾਵੇਗੀ।
ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ
National Investigation Agency ਦੀ ਟੀਮ ਨੇ ਫੋਨ ਨੰਬਰ ਵੀ ਜਾਰੀ ਕੀਤੇ ਹਨ, ਜਿਨ੍ਹਾਂ 'ਤੇ ਕਾਲ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਐਨ. ਆਈ. ਏ. ਨੇ ਇਹ ਵੀ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਪਛਾਣ ਜ਼ਾਹਰ ਨਹੀਂ ਕੀਤੀ ਜਾਵੇਗੀ।
WATCH LIVE TV