Punjab News: ਮੋਗਾ ਦੇ ਲਾਭ ਸਿੰਘ ਦੇ ਘਰ `ਤੇ NIA ਦਾ ਛਾਪਾ, ਪਰਿਵਾਰ ਦਾ ਖਾਲਿਸਤਾਨੀ ਸਮਰਥਕ ਨਾਲ ਸੰਪਰਕ ਦਾ ਖਦਸ਼ਾ!
NIA Raid in Punjab: ਸੂਤਰਾਂ ਦੀ ਮੰਨੀਏ ਤਾਂ ਪਰਿਵਾਰ ਵਿਦੇਸ਼ `ਚ ਬੈਠੇ ਖਾਲਿਸਤਾਨੀ ਸਮਰਥਕ ਬਘੇਲ ਸਿੰਘ ਨਾਲ ਸੋਸ਼ਲ ਸਾਈਟਸ `ਤੇ ਸੰਪਰਕ `ਚ ਸੀ।
NIA Raid in Punjab: ਮੋਗਾ ਦੇ ਪਿੰਡ ਝੰਡੇਵਾਲਾ 'ਚ ਗੁਰਲਾਭ ਸਿੰਘ ਦੇ ਘਰ 'ਤੇ NIA ਨੇ ਛਾਪਾ ਮਾਰਿਆ ਹੈ। ਸੂਤਰਾਂ ਦੀ ਮੰਨੀਏ ਤਾਂ ਪਰਿਵਾਰ ਵਿਦੇਸ਼ 'ਚ ਬੈਠੇ ਖਾਲਿਸਤਾਨੀ ਸਮਰਥਕ ਬਘੇਲ ਸਿੰਘ ਨਾਲ ਸੋਸ਼ਲ ਸਾਈਟਸ 'ਤੇ ਸੰਪਰਕ 'ਚ ਸੀ। ਫਿਲਹਾਲ NIA ਪਰਿਵਾਰ ਦੇ ਮੋਬਾਇਲ ਫੋਨ ਅਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। NIA ਦੇ ਨਾਲ ਸਥਾਨਕ ਪੁਲਿਸ ਵੀ ਮੌਜੂਦ ਹਨ।
ਬੁੱਧਵਾਰ ਸਵੇਰੇ NIA ਨੇ ਮੋਗਾ ਦੇ ਚੜਿੱਕ ਦੇ ਪਿੰਡ ਝੰਡੇਵਾਲਾ ਵਿੱਚ ਗੁਰਲਾਭ ਸਿੰਘ ਦੇ ਘਰ ਛਾਪਾ ਮਾਰਿਆ। ਐਨਆਈਏ ਦੇ ਨਾਲ ਮੋਗਾ ਪੁਲਿਸ ਵੀ ਮੌਜੂਦ ਹੈ। ਟੀਮ ਨੇ ਗੁਰਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਹਰਪ੍ਰੀਤ ਕੌਰ ਮੁਤਾਬਕ ਉਸ ਦਾ ਪਤੀ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਹੈ। ਐਨਆਈਏ ਨੇ ਉਸ ਨੂੰ 24 ਨਵੰਬਰ ਨੂੰ ਚੰਡੀਗੜ੍ਹ ਬੁਲਾਇਆ ਹੈ।
NIA ਦੀ ਟੀਮ ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਝੰਡੇਵਾਲਾ ਵਿੱਚ ਬੁੱਧਵਾਰ ਤੜਕੇ ਕਾਰਵਾਈ ਕੀਤੀ ਗਈ।ਜਾਣਕਾਰੀ ਦਿੰਦਿਆਂ ਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਗੁਰਲਾਭ ਸਿੰਘ ਦੇ ਨਾਂ ਨਾਲ ਇਕ ਪੇਜ ਚੱਲ ਰਿਹਾ ਹੈ, ਜਿਸ ਨੂੰ ਉਹ ਖੁਦ ਚਲਾ ਰਹੀ ਹੈ। ਉਸ ਨੇ ਦੱਸਿਆ ਕਿ ਉਹ ਮਰਹੂਮ ਦੀਪ ਸਿੱਧੂ ਦਾ ਸਮਰਥਨ ਕਰਦੀ ਹੈ ਅਤੇ ਇਹ ਵੀ ਦੱਸਿਆ ਕਿ ਉਸ ਨੇ ਬਘੇਲ ਸਿੰਘ ਨਾਲ ਦੋ-ਤਿੰਨ ਵਾਰ ਫੋਨ ’ਤੇ ਗੱਲ ਵੀ ਕੀਤੀ ਸੀ।
ਹਰਪ੍ਰੀਤ ਕੌਰ ਨੇ ਦੱਸਿਆ ਕਿ ਦੀਪ ਸਿੱਧੂ ਵੱਲੋਂ ਚਲਾਏ ਜਾ ਰਹੇ ਜੱਥੇਬੰਦੀ ਵਾਰਿਸ ਪੰਜਾਬੀ ਦੇ ਦੋ ਹਿੱਸਿਆਂ ਵਿੱਚ ਵੰਡੇ ਜਾਣ ਤੋਂ ਬਾਅਦ ਉਨ੍ਹਾਂ ਨੇ ਇਸ ਮੁੱਦੇ ’ਤੇ ਬਘੇਲ ਸਿੰਘ ਨਾਲ ਗੱਲਬਾਤ ਕੀਤੀ ਸੀ। ਹਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਹੋਰ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਕੋਈ ਸ਼ਮੂਲੀਅਤ ਨਹੀਂ ਹੈ।
ਇਹ ਵੀ ਪੜ੍ਹੋ Jalandhar-Ludhiana Highway Jam: ਰਾਤ ਭਰ ਹਾਵੀਏ ਰਿਹਾ ਬੰਦ, ਜੇਕਰ ਮੀਟਿੰਗ ਰਹੀ ਬੇਸਿੱਟਾ ਤਾਂ ਕੀ ਰੇਲਵੇ ਟਰੈਕ ਹੋਣਗੇ ਜਾਮ?
ਦੱਸ ਦਈਏ ਕਿ ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬੋਲੇਵਾਲ ਵਿੱਚ ਭਾਈ ਕਿਰਪਾਲ ਸਿੰਘ ਦੇ ਘਰ ਐਨ ਆਈ ਏ ਦੀ ਰੇਡ ਹੋਈ ਹੈ।ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਭਾਈ ਕਿਰਪਾਲ ਸਿੰਘ ਭਾਈ ਅਮ੍ਰਿਤਪਾਲ ਸਿੰਘ ਦਾ ਸਾਥੀ ਹੈ। ਮੀਡੀਆ ਨੂੰ ਦੂਰ ਰੱਖਿਆ ਜਾ ਰਿਹਾ ਹੈ। ਅਜੇ ਵੀ ਰੇਡ ਜਾਰੀ ਹੈ।
(ਨਵਦੀਪ ਸਿੰਘ ਦੀ ਰਿਪੋਰਟ)