Vikas Baga News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕਤਲ ਮਾਮਲੇ ਵਿੱਚ NIA ਨੇ ਜਾਂਚ ਕੀਤੀ ਸ਼ੁਰੂ
Advertisement
Article Detail0/zeephh/zeephh2249069

Vikas Baga News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕਤਲ ਮਾਮਲੇ ਵਿੱਚ NIA ਨੇ ਜਾਂਚ ਕੀਤੀ ਸ਼ੁਰੂ

Vikas Baga News: ਜਾਣਕਾਰੀ ਮਤਾਬਿਕ ਜਲਦ ਹੀ NIA ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ 'ਚ ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ 'ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ।

Vikas Baga News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕਤਲ ਮਾਮਲੇ ਵਿੱਚ NIA ਨੇ ਜਾਂਚ ਕੀਤੀ ਸ਼ੁਰੂ

Vikas Baga News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ 13 ਅਪ੍ਰੈਲ ਨੂੰ ਨੰਗਲ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਇਸ ਕਤਲ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।

ਜਾਣਕਾਰੀ ਮਤਾਬਿਕ ਜਲਦ ਹੀ NIA ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ 'ਚ ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ 'ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ।

ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ISI ਦੇ ਇਸ਼ਾਰੇ 'ਤੇ ਲੰਬੇ ਸਮੇਂ ਤੋਂ ਪੰਜਾਬ 'ਚ ਕੰਮ ਕਰ ਰਹੇ ਸਨ। ਉਸ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (SSOC) ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।

Trending news