Vikas Baga Murder Update: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕਤਲ ਮਾਮਲੇ ਦੀ ਜਾਂਚ ਕਰੇਗੀ NIA
Vikas Baga Murder Update: ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਕਤਲ ਨਾਲ ਸਬੰਧਤ ਪੂਰੀ ਜਾਂਚ ਰਿਪੋਰਟ ਤਲਬ ਕੀਤੀ ਹੈ। ਇਸ ਕਤਲ ਦੇ ਤਾਰ ਵਿਦੇਸ਼ਾਂ ਵਿੱਚ `ਚ ਬੈਠੇ ਅੱਤਵਾਦੀ ਸੰਗਠਨਾਂ ਨਾਲ ਜੁੜ ਤੋਂ ਬਾਅਦ ਗ੍ਰਹਿ ਮੰਤਰਾਲਾ ਇਸ ਪੂਰੇ ਮਾਮਲੇ `ਚ ਸਰਗਰਮ ਹੋ ਗਿਆ ਹੈ।
Vikas Baga Murder Update: ਨੰਗਲ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ NIA ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਕਤਲ ਨਾਲ ਸਬੰਧਤ ਪੂਰੀ ਜਾਂਚ ਰਿਪੋਰਟ ਤਲਬ ਕੀਤੀ ਹੈ। ਇਸ ਕਤਲ ਦੇ ਤਾਰ ਵਿਦੇਸ਼ਾਂ ਵਿੱਚ 'ਚ ਬੈਠੇ ਅੱਤਵਾਦੀ ਸੰਗਠਨਾਂ ਨਾਲ ਜੁੜ ਤੋਂ ਬਾਅਦ ਗ੍ਰਹਿ ਮੰਤਰਾਲਾ ਇਸ ਪੂਰੇ ਮਾਮਲੇ 'ਚ ਸਰਗਰਮ ਹੋ ਗਿਆ ਹੈ।
13 ਅਪ੍ਰੈਲ ਨੂੰ ਰੋਪੜ ਜ਼ਿਲ੍ਹੇ ਦੇ ਨੰਗਲ 'ਚ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ (Vikas Bagga) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਹਮਲੇ ਵਿੱਚ ਵਰਤੀ ਗਈ ਸਕੂਟੀ, 2 ਪਿਸਤੌਲ ਅਤੇ 16 ਗੋਲੀਆਂ ਬਰਾਮਦ ਹੋਈਆਂ ਹਨ। ਹਮਲਾਵਰ ਦੀ ਪਛਾਣ ਮਨਦੀਪ ਕੁਮਾਰ ਅਤੇ ਸੁਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।