Samrala News (ਵਰੁਣ ਕੌਸ਼ਲ): ਪੰਜਾਬ ਵਿੱਚ ਪੜ੍ਹਨ ਆਏ ਇੱਕ ਵਿਦੇਸ਼ੀ ਵਿਦਿਆਰਥੀ ਨੇ ਸਮਰਾਲਾ ਦੇ ਮੁੱਖ ਬਾਜ਼ਾਰ ਵਿੱਚ ਪੰਜਾਬੀ ਔਰਤ ਨਾਲ ਛੇੜਛਾੜ ਕੀਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਇਨ੍ਹਾਂ ਉਪਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀਆਂ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਪੱਧਰ ਉਤੇ ਕਾਰਵਾਈ ਕਰਨਗੇ।