Kulhad Pizza Couple: ਕੁੱਲੜ ਪੀਜ਼ਾ ਜੋੜੇ ਦੇ ਮਾਮਲੇ ਵਿੱਚ ਅੱਜ ਬਾਬਾ ਬੁੱਢਾ ਦਲ ਦੇ ਮਾਨ ਸਿੰਘ ਜਥੇਬੰਦੀਆਂ ਦੇ ਨਾਲ ਸੀਪੀ ਦਫ਼ਤਰ ਪਹੁੰਚੇ। ਜਿਥੇ ਉਨ੍ਹਾਂ ਨੇ ਮੀਡੀਆ ਨੂੰ ਲੈ ਕੇ ਅਧਿਕਾਰੀਆਂ ਨਾਲ ਕੁੱਲੜ ਪੀਜ਼ਾ ਜੋੜੇ ਦੇ ਮਾਮਲੇ ਵਿੱਚ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਵਿੱਚੋਂ ਗੰਦਗੀ ਖਤਮ ਕਰਨਾ ਚਾਹੁੰਦੇ ਹਨ। ਮਾਨ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੁੱਲੜ ਪੀਜ਼ਾ ਜੋੜੇ ਨੇ ਉਨ੍ਹਾਂ ਉਤੇ ਪੈਸ ਮੰਗਣ ਦਾ ਦੋਸ਼ ਲਗਾਇਆ ਹੈ।


COMMERCIAL BREAK
SCROLL TO CONTINUE READING

ਉਥੇ ਪ੍ਰਸ਼ਾਸਨ ਨਾਲ ਮੀਟਿੰਗ ਖਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਾਨ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਕੁੱਲੜ ਪੀਜ਼ਾ ਜੋੜੇ ਦੇ ਸਾਹਮਣੇ ਉਨ੍ਹਾਂ ਦੀਆਂ ਮੰਗਾਂ ਨੂੰ ਰੱਖਿਆ ਜਾਵੇਗਾ। ਜੇਕਰ ਉਸ ਦੇ ਬਾਵਜੂਦ ਮੰਗਾਂ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ ਤਾਂ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।


ਅਜਿਹੇ ਵਿੱਚ ਮਾਨ ਸਿੰਘ ਨੇ ਕਿਹਾ ਕਿ ਹੁਣ ਉੱਚ ਅਧਿਕਾਰੀ ਚੰਗੇ ਫੈਸਲਾ ਲੈ ਰਹੇ ਹਨ ਤਾਂ ਉਹ ਮਾਮਲੇ ਨੂੰ ਜ਼ਿਆਦਾ ਤੂਲ ਨਹੀਂ ਦੇਣਾ ਚਾਹੁੰਦੇ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਉਹ ਕੁੱਲੜ ਪੀਜ਼ਾ ਜੋੜੇ ਖਿਲਾਫ਼ ਕਾਰਵਾਈ ਕਰਵਾਉਣਗੇ।



ਉਥੇ ਹਰਜਿੰਦਰ ਸਿੰਘ ਨੇ ਕਿਹਾ ਕਿ ਕੁੱਲੜ ਪੀਜ਼ਾ ਜੋੜੇ ਵੱਲੋਂ ਸੋਸ਼ਲ ਮੀਡੀਆ ਉਤੇ ਗਲਤ ਵੀਡੀਓ ਵਾਇਰਲ ਹੋ ਰਹੀ ਹੈ। ਅਜਿਹੇ ਵਿੱਚ ਸਿੱਖ ਕੌਮ ਸਮੇਤ ਹੋਰ ਧਰਮਾਂ ਦੇ ਲੋਕਾਂ ਨੇ ਕੁੱਲੜ ਪੀਜ਼ਾ ਜੋੜੇ ਵੱਲੋਂ ਆਵਾਜ਼ ਚੁੱਕਣ ਦੇ ਮਾਮਲੇ ਨੂੰ ਸਮਰਥਨ ਦਿੱਤਾ ਹੈ। 
ਉਨ੍ਹਾਂ ਨੇ ਕਿਹਾ ਕਿ ਅਜੇ ਤੱਖ ਪ੍ਰਸ਼ਾਸਨ ਵੱਲੋਂ ਤਾਰੀਕ ਤੈਅ ਨਹੀਂ ਹੋਈ।


ਦਰਅਸਲ ਕੁੱਲੜ ਪੀਜ਼ਾ ਜੋੜੇ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅਜਿਹੇ ਵਿੱਚ ਅਧਿਕਾਰੀ ਉਥੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਸੁਣਵਾਈ ਨੂੰ ਲੈ ਕੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਨਾਲ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਨਹੀਂ ਕੀਤਾ ਹੈ, ਬਲਕਿ ਹਾਈ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਉਹ ਕੁੱਲੜ ਪੀਜ਼ਾ ਜੋੜੇ ਦੇ ਨਾਲ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਸਾਹਮਣੇ ਚੁੱਕੇ ਗਏ ਮੁੱਦਿਆਂ ਨੂੰ ਰੱਖਣਗੇ।


ਉਨ੍ਹਾਂ ਨੇ ਕਿਹਾ ਕਿ ਜੇਕਰ ਕੁੱਲੜ ਪੀਜ਼ਾ ਜੋੜੇ ਨਹੀਂ ਮੰਨਦੇ ਤਾਂ ਕਾਨੂੰਨੀ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਥੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਲੈ ਕੇ ਮਾਨ ਸਿੰਘ ਨੇ ਕਿਹਾ ਕਿ ਉਹ ਉਸ ਦੇ ਬਾਰੇ ਵਿੱਚ ਕੁਝ ਨਹੀਂ ਕਹਿਣਾ ਚਾਹੁੰਦੇ ਹਨ। ਮਾਨ ਸਿੰਘ ਨੇ ਕਿਹਾ ਕਿ ਕੁੱਲੜ ਪੀਜ਼ਾ ਜੋੜੇ ਨੇ ਕੌਮ ਦੀ ਕਾਫੀ ਬਦਨਾਮੀ ਦੀ ਹੈ। ਉਥੇ ਨੇਹਾ ਕੱਕੜ ਦੇ ਮਾਮਲੇ ਨੂੰ ਲੈ ਕੇ ਮਾਨ ਸਿੰਘ ਨੇ ਕਿਹਾ ਕਿ ਉਹ ਸਾਡੇ ਬੱਚੇ ਹਨ।


ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਖਿਲਾਫ਼ ਨਹੀਂ ਚੁੱਕਣਾ ਚਾਹੁੰਦੇ। ਉਹ ਪ੍ਰਾਈਵੇਟ ਜ਼ਿੰਦਗੀ ਨੂੰ ਆਪਣੇ ਅੰਦਰ ਤੱਕ ਰੱਖਣ। ਉਨ੍ਹਾਂ ਨੇ ਕਿਹਾ ਕਿ ਉਹ ਗੀਤ ਚੰਗੇ ਗਾ ਰਹੀ ਹੈ ਅਜਿਹੇ ਵਿੱਚ ਉਨ੍ਹਾਂ ਨੂੰ ਵੀ ਘਰ ਦੇ ਸੀਨੀਅਰ ਮੈਂਬਰਾਂ ਨੇ ਹੀ ਰਸਤਾ ਦਿਖਾਉਣਾ ਹੈ। ਇਸ ਦੇ ਨਾਲ ਮਾਨ ਸਿੰਘ ਅਕਾਲੀ ਨੇ ਵਿਰਸਾ ਸਿੰਘ ਵਲਟੋਹਾ ਉਥੇ ਵੀ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਹਰ ਕਦਮ ਉਤੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਖੜ੍ਹੇ ਹਨ।