Ludhiana News: ਉਧਾਰ ਦਿੱਤੇ ਪੈਸੇ ਵਾਪਸ ਮੰਗਣ 'ਤੇ ਨਿਹੰਗ ਸਿੰਘ ਨੇ ਸਾਥੀਆਂ ਨਾਲ ਮਿਲ ਕੇ ਬਜ਼ੁਰਗ ਉਪਰ ਕੀਤਾ ਹਮਲਾ
Advertisement
Article Detail0/zeephh/zeephh2335718

Ludhiana News: ਉਧਾਰ ਦਿੱਤੇ ਪੈਸੇ ਵਾਪਸ ਮੰਗਣ 'ਤੇ ਨਿਹੰਗ ਸਿੰਘ ਨੇ ਸਾਥੀਆਂ ਨਾਲ ਮਿਲ ਕੇ ਬਜ਼ੁਰਗ ਉਪਰ ਕੀਤਾ ਹਮਲਾ

Ludhiana News: ਲੁਧਿਆਣਾ 'ਚ ਨਿਹੰਗ ਸਿੰਘ ਨੇ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਬਜ਼ੁਰਗ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।

Ludhiana News: ਉਧਾਰ ਦਿੱਤੇ ਪੈਸੇ ਵਾਪਸ ਮੰਗਣ 'ਤੇ ਨਿਹੰਗ ਸਿੰਘ ਨੇ ਸਾਥੀਆਂ ਨਾਲ ਮਿਲ ਕੇ ਬਜ਼ੁਰਗ ਉਪਰ ਕੀਤਾ ਹਮਲਾ

Ludhiana News: ਲੁਧਿਆਣਾ 'ਚ ਬੀਤੀ ਰਾਤ ਇਕ ਨਿਹੰਗ ਸਿੰਘ ਨੇ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਬਜ਼ੁਰਗ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਤਲਵਾਰ ਉਸ ਦੇ ਸਿਰ ਵਿਚ ਵੱਜੀ ਤਾਂ ਉਹ ਆਪਣੀ ਪੱਗ ਸਮੇਤ ਲਹੂ-ਲੁਹਾਨ ਜ਼ਮੀਨ 'ਤੇ ਡਿੱਗ ਪਿਆ। ਨਿਹੰਗ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਵਿਅਕਤੀ ਦੇ ਸਿਰ 'ਤੇ ਕਰੀਬ 8 ਟਾਂਕੇ ਲੱਗੇ ਹਨ।

ਜਾਣਕਾਰੀ ਮੁਤਾਬਕ ਲੋਹਾਰਾ ਦੇ ਨਿਊ ਸਤਿਗੁਰੂ ਨਗਰ ਇਲਾਕੇ 'ਚ ਇਕ ਨਿਹੰਗ ਸਿੰਘ ਨੇ ਇਕ ਬਜ਼ੁਰਗ ਵਿਅਕਤੀ ਦੇ ਸਿਰ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਜ਼ਖਮੀ ਹੋਏ ਬਜ਼ੁਰਗ ਨੂੰ ਖੂਨ ਨਾਲ ਲਥਪਥ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੇ ਸਿਰ 'ਤੇ ਦਰਜਨ ਦੇ ਕਰੀਬ ਟਾਂਕੇ ਲੱਗੇ ਹਨ।

ਉਕਤ ਬਜ਼ੁਰਗ ਨੇ ਡਾਕਟਰੀ ਮੁਆਇਨਾ ਕਰਵਾਇਆ ਤੇ ਮਾਮਲੇ ਦੀ ਸ਼ਿਕਾਇਤ ਚੌਕੀ ਕੰਗਣਵਾਲ ਦੀ ਪੁਲਿਸ ਨੂੰ ਕੀਤੀ। ਜਾਣਕਾਰੀ ਦਿੰਦਿਆਂ ਲੋਹਾਰਾ ਰੋਡ ਦੇ ਨਿਊ ਸਤਿਗੁਰੂ ਨਗਰ ਇਲਾਕੇ ਦੇ ਰਹਿਣ ਵਾਲੇ ਅਰਜੁਨ ਸਿੰਘ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ। ਕਰੀਬ 15 ਦਿਨ ਪਹਿਲਾਂ ਇਲਾਕੇ ਦੇ ਰਹਿਣ ਵਾਲੇ ਇੱਕ ਨਿਹੰਗ ਸਿੰਘ ਨੇ ਉਸ ਕੋਲੋਂ 500 ਰੁਪਏ ਉਧਾਰ ਲਏ ਸਨ ਪਰ ਉਹ ਪਿਛਲੇ ਦੋ ਦਿਨਾਂ ਤੋਂ ਇਸ ਨੂੰ ਵਾਪਸ ਮੰਗਣ ਤੋਂ ਟਾਲਾ ਵੱਟ ਰਿਹਾ ਸੀ।

ਇਹ ਵੀ ਪੜ੍ਹੋ : Sunroof In Vehicle: ਚਲਦੀ ਗੱਡੀ ਦੀ ਸਨਰੂਫ ਤੋਂ ਬਾਹਰ ਨਿਕਲਣ ਵਾਲਿਆਂ ਦੀ ਹੁਣ ਖੈਰ ਨਹੀਂ!

ਅੰਗਰੇਜ਼ ਸ਼ਨਿੱਚਰਵਾਰ ਨੂੰ ਕੰਮ ਤੋਂ ਘਰ ਪਰਤਿਆ ਸੀ। ਘਰ ਤੋਂ ਕੁਝ ਦੂਰੀ 'ਤੇ ਪਹਿਲਾਂ ਹੀ ਤਾਕ ਵਿੱਚ ਬੈਠੇ ਨਿਹੰਗ ਸਿੰਘ ਨੇ ਆਪਣੇ ਦੋ ਹੋਰ ਸਾਥੀਆਂ ਸਮੇਤ ਉਸ ਨੂੰ ਘੇਰ ਲਿਆ ਤੇ ਤਲਵਾਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਰੌਲੇ ਕਾਰਨ ਇਲਾਕੇ ਦੇ ਲੋਕ ਇਕੱਠੇ ਹੋ ਗਏ, ਜਿਸ ਨੂੰ ਦੇਖ ਕੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤਾ ਅਨੁਸਾਰ ਉਸ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ।

ਦੂਜੇ ਪਾਸੇ ਅੰਮ੍ਰਿਤਸਰ ਸਥਿਤ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (IIM) ਦੇ ਕੈਂਪਸ ਵਿੱਚ ਇੱਕ ਨਿਹੰਗ ਸਿੰਘ ਨੇ ਹੰਗਾਮਾ ਕਰ ਦਿੱਤਾ ਹੈ। ਉਹ ਨੰਗੀ ਤਲਵਾਰ ਲੈ ਕੇ ਕੈਂਪਸ ਵਿਚ ਦਾਖ਼ਲ ਹੋਇਆ। ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੇ ਹੱਥ ਵੱਢਣ ਦੀ ਧਮਕੀ ਦਿੱਤੀ। ਡਰੇ ਹੋਏ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਉਤੇ ਵੀਡੀਓ ਅਪਲੋਡ ਕਰਕੇ ਸੰਸਥਾ ਪ੍ਰਸ਼ਾਸਨ, ਅੰਮ੍ਰਿਤਸਰ ਪ੍ਰਸ਼ਾਸਨ ਤੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : Ludhiana News: OMG! ਸਬਜ਼ੀ ਮੰਡੀ 'ਚੋਂ ਚੋਰੀ ਹੋ ਰਹੇ ਟਮਾਟਰ, CCTV ਆਈ ਸਾਹਮਣੇ

Trending news