Amritsar Murder (ਭਰਤ ਸ਼ਰਮਾ):  ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਲੋਕਾਂ ਦੇ ਮਨਾਂ ਵਿੱਚ ਪੁਲਿਸ ਦਾ ਖੌਫ ਬਿਲਕੁਲ ਵੀ ਨਜ਼ਰ ਨਹੀਂ ਆ ਰਿਹਾ। ਆਏ ਦਿਨ ਹੀ ਗੋਲੀਆਂ ਤੇ ਵੱਡੀਆਂ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ।


COMMERCIAL BREAK
SCROLL TO CONTINUE READING

ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਪੈਂਦੇ ਪਿੰਡ ਜਹਾਂਗੀਰ ਵਿੱਚ ਨਿਹੰਗ ਸਿੰਘ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਪਿੰਡ ਵਿੱਚ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵੜਕੇ ਉਸਨੂੰ ਬੁਰੀ ਤਰੀਕੇ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ।


ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ ਜਿਸ ਕਾਰਨ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ।


ਇਹ ਵੀ ਪੜ੍ਹੋ : Srinagar News: ਜੰਮੂ-ਕਸ਼ਮੀਰ 'ਚ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, 3 ਅੱਤਵਾਦੀ ਕੀਤੇ ਢੇਰ


ਘਟਨਾ ਸਥਾਨ ਉਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਵਿੱਚ ਪੁਰਾਣੀ ਰੰਜਿਸ਼ ਕਰਕੇ ਨਿਹੰਗ ਸਿੰਘ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ।


ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਨਿਹੰਗ ਸੁਖਦੇਵ ਸਿੰਘ ਨੇ ਘਰ 'ਚ ਦਾਖਲ ਹੋ ਕੇ ਨੌਜਵਾਨ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਮਲਕੀਤ ਦੀ ਮੌਤ ਹੋ ਗਈ। 


ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ਉਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ ਅਤੇ ਪਰਿਵਾਰ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ ਨਿਗਮ ਦੇ ਐਨਫੋਰਸਮੈਂਟ ਵਿੰਗ ਵਿੱਚ ਵੱਡੇ ਪੱਧਰ ’ਤੇ ਤਬਾਦਲੇ