Amritsar News: ਅਕਾਲ ਤਖ਼ਤ ਸਾਹਿਬ ਦੀ ਫਹਿਸੀਲ ਤੋਂ ਨਿਹੰਗ ਸਿੰਘ ਨੇ ਕੀਤਾ ਵੱਡਾ ਐਲਾਨ; ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤੀ ਨਿਖੇਧੀ
Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਸਨਮਾਨਿਤ ਕਰਨ ਲਈ ਖਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਫਹਿਸੀਲ ਉਤੇ ਉਲੀਕਿਆ ਜਾਂਦਾ ਹੈ।
Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਸਨਮਾਨਿਤ ਕਰਨ ਲਈ ਖਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਫਹਿਸੀਲ ਉਤੇ ਉਲੀਕਿਆ ਜਾਂਦਾ ਹੈ।
ਇਸ ਸਮਾਗਮ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਉਤਸ਼ਾਹ ਨਾਲ ਸ਼ਾਮਲ ਹੁੰਦੀਆਂ ਹਨ ਤੇ ਨਿਹੰਗ ਸਿੰਘ ਮੁਖੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਹ ਸਨਮਾਨ ਸਮਾਗਮ ਦੇ ਦਰਮਿਆਨ ਇੱਕ ਨਿਹੰਗ ਸਿੰਘ ਵੱਲੋਂ ਫਹਿਸੀਲ ਉਤੇ ਖੜ੍ਹੇ ਹੋ ਕੇ ਐਲਾਨ ਕੀਤਾ ਗਿਆ।
ਇਸ ਮਗਰੋਂ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੇ ਨਿਹੰਗ ਸਿੰਘਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਘਟਨਾ ਮਗਰੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧਕ ਇਸ ਘਟਨਾ ਸਬੰਧੀ ਚਿੰਤਤ ਨਜ਼ਰ ਆਏ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਅਣਗਹਿਲੀ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਰਨੈਲ ਸਿੰਘ ਪੀਰਮੁਹੰਮਦ ਨੇ ਨਿਹੰਗ ਸਿੰਘ ਵੱਲੋਂ ਕੀਤੀ ਗਈ ਇਸ ਘਟਨਾ ਦੀ ਨਿਖੇਧੀ ਕੀਤੀ।
ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਇਹ ਬਿਲਕੁਲ ਗਲਤ ਹੋਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿਰਫ਼ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜਾਂ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਹੀ ਕੌਮ ਦੇ ਨਾਮ ਸੰਦੇਸ਼ ਦੇ ਸਕਦੇ ਹਨ।
ਇਹ ਵੀ ਪੜ੍ਹੋ : Chandigarh Air Quality: ਚੰਡੀਗੜ੍ਹ 'ਚ ਧੂਮਧਾਮ ਨਾਲ ਮਨਾਈ ਗਈ ਦੀਵਾਲੀ, ਖੂਬ ਚੱਲੇ ਪਟਾਕੇ, AQI 226
ਇਸ ਨਿਹੰਗ ਸਿੰਘ ਦਾ ਸਖ਼ਤ ਨੋਟਿਸ ਲਿਆ ਜਾਵੇ। ਉਨ੍ਹਾਂ ਨੇ ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ : Chandigarh-Mohali Cracker Injury: ਚੰਡੀਗੜ੍ਹ-ਮੁਹਾਲੀ 'ਚ ਦੀਵਾਲੀ ਮੌਕੇ ਪਟਾਕੇ ਸਾੜਦੇ ਹੋਏ ਕਈ ਲੋਕ ਹੋਏ ਜ਼ਖ਼ਮੀ