Amritsar News: ਇਹ ਵੀਡੀਓ ਸੁਧੀਰ ਸੂਰੀ ਦੇ ਕਤਲ ਮਾਮਲੇ ਵਿੱਚ ਹੋਈ ਸੁਣਵਾਈ ਵਾਲੇ ਦਿਨ ਦਾ ਦੱਸਿਆ ਜਾ ਰਿਹਾ ਹੈ। ਸੁਣਵਾਈ ਦੌਰਾਨ ਜਦੋਂ ਦੋਵੇ ਧਿਰਾ ਅੰਮ੍ਰਿਤਸਰ ਅਦਾਲਤ ਵਿੱਚ ਪਹੁੰਚੀਆਂ ਸਨ ਤਾਂ ਕਿਸੇ ਗੱਲ ਨੂੰ ਲੈਕੇ ਤਕਰਾਰ ਹੋ ਗਈ। ਜਿਸ ਤੋਂ ਕਾਫੀ ਹੰਗਾਮਾ ਵੀ ਹੋ ਗਿਆ।
Trending Photos
Amritsar News(ਪਰਮੀਬਰ ਔਲਖ): ਨਿਹੰਗ ਸਿੰਘਾਂ ਨੇ ਮਰਹੂਮ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਧਮਕੀ ਦਾ ਇੱਕ ਵੀਡੀਓ ਵੀ ਸਹਾਮਣੇ ਆਇਆ ਹੈ, ਜਿਸ ਵਿੱਚ ਦੋ ਧਿਰਾਂ ਆਪਸ ਵਿੱਚ ਭੜ ਜਾਂਦੀਆਂ ਹਨ। ਵੀਡੀਓ ਵਿੱਚ ਸੁਣਾਈ ਵੀ ਦੇ ਰਿਹਾ ਹੈ ਕਿ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ਨੂੰ ਗਾਲਾਂ ਕੱਢੀਆਂ ਗਈਆਂ ਅਤੇ ਨਿਹੰਗ ਸਿੰਘਾਂ ਨੇ ਕਿਹਾ ਜਿਸ ਤਰ੍ਹਾਂ ਤੇਰੇ ਪਿਤਾ ਦਾ ਹਸ਼ਰ ਕੀਤਾ ਉਸੇ ਤਰ੍ਹਾਂ ਤੇਰਾ ਕੀਤਾ ਜਾਵੇਗਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਝਗੜੇ 'ਤੇ ਕਾਬੂ ਪਾਇਆ ਆਇਆ ਅਤੇ ਦੋਵੇ ਧਿਰਾਂ ਨੂੰ ਸਾਂਤ ਕਰਵਾਇਆ।
ਦੱਸਦਈਏ ਕਿ ਇਹ ਵੀਡੀਓ ਸੁਧੀਰ ਸੂਰੀ ਦੇ ਕਤਲ ਮਾਮਲੇ ਵਿੱਚ ਹੋਈ ਸੁਣਵਾਈ ਵਾਲੇ ਦਿਨ ਦਾ ਦੱਸਿਆ ਜਾ ਰਿਹਾ ਹੈ। ਸੁਣਵਾਈ ਦੌਰਾਨ ਜਦੋਂ ਦੋਵੇ ਧਿਰਾ ਅੰਮ੍ਰਿਤਸਰ ਅਦਾਲਤ ਵਿੱਚ ਪਹੁੰਚੀਆਂ ਸਨ ਤਾਂ ਕਿਸੇ ਗੱਲ ਨੂੰ ਲੈਕੇ ਤਕਰਾਰ ਹੋ ਗਈ। ਜਿਸ ਤੋਂ ਕਾਫੀ ਹੰਗਾਮਾ ਵੀ ਹੋ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਵੱਖ-ਵੱਖ ਕੀਤਾ।
ਸੂਰੀ ਦਾ ਕਤਲ
ਇਹ ਵੀ ਪੜ੍ਹੋ: Nabha Protest: SDM ਦਫ਼ਤਰ ਬਾਹਰ ਕਿਸਾਨਾਂ ਨੇ ਪਰਨੀਤ ਕੌਰ ਖ਼ਿਲਾਫ਼ ਪ੍ਰਦਰਸ਼ਨ ਕੀਤਾ
ਜ਼ਿਕਰ ਯੋਗ ਹੈ ਕਿ ਚਾਰ ਨਵੰਬਰ 2022 ਨੂੰ ਅੰਮ੍ਰਿਤਸਰ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਸੰਦੀਪ ਸੰਨੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸੰਦੀਪ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਹੁਣ ਸੰਦੀਪ ਸੰਨੀ ਇਸ ਸਮੇਂ ਪੁਲਿਸ ਦੀ ਹਿਰਾਸਤ ਵਿੱਚ ਹੈ। ਦੂਜੇ ਪਾਸੇ, ਪਰਿਵਾਰ ਵੱਲੋਂ ਲੋਕ ਸਭਾ ਚੋਣਾਂ ਲੜਨ ਦੇ ਲਈ ਸੰਦੀਪ ਸਿੰਘ ਸੰਨੀ ਦਾ ਨਾਮ ਐਲਾਨ ਦਿੱਤਾ ਹੈ। ਅਤੇ ਉਹਨਾਂ ਦਾ ਕਹਿਣਾ ਹੈ ਕਿ ਸੱਤ ਮਈ ਨੂੰ ਉਹ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਸੰਦੀਪ ਸਿੰਘ ਸੰਨੀ ਦੇ ਨਾਮ ਜਦਕਿ ਕਾਗਜ ਭਰਨਗੇ।
ਇਹ ਵੀ ਪੜ੍ਹੋ: Punjab Lok Sabha Election: ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਕੱਲ੍ਹ 7 ਮਈ ਤੋਂ, ਸੂਬੇ ਭਰ ਵਿਚ ਪ੍ਰਬੰਧ ਮੁਕੰਮਲ