Nijjar Murder Case: ਕਰਨਪ੍ਰੀਤ ਆਪਣੀ ਮੁੱਢਲੀ ਪੜ੍ਹਾਈ ਪੂਰੀ ਕਰਨ ਮਗਰੋਂ 2016 ਵਿੱਚ ਦੁਬਈ ਚਲਾ ਗਿਆ ਸੀ, ਜਿੱਥੇ ਉਸ ਨੇ ਆਪਣੇ ਪਿਤਾ ਨਾਲ ਕਰੀਬ ਚਾਰ ਸਾਲ ਟਰੱਕ ਡਰਾਈਵਰ ਵਜੋਂ ਕੰਮ ਕੀਤਾ।
Trending Photos
Nijjar Murder Case/ਅਵਤਾਰ ਸਿੰਘ: ਨਿੱਝਰ ਕਤਲਕਾਂਡ ਮਾਮਲੇ ਵਿੱਚ ਬੀਤੇ ਦਿਨੀ 3 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਮੁਲਜ਼ਮਾਂ ਵਿੱਚੋਂ ਕਰਨਪ੍ਰੀਤ ਸਿੰਘ ਪੁੱਤਰ ਸੁੱਖਦੇਵ ਸਿੰਘ ਜੋ ਕਿ ਗੁਰਦਾਸਪੁਰ ਦੇ ਕਸਬਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਸੁੰਡਲ ਦਾ ਰਹਿਣ ਵਾਲਾ ਹੈ ਪਰ ਪਰਿਵਾਰ ਮੀਡੀਆ ਸਾਹਮਣੇ ਆਉਣ ਨੂੰ ਤਿਆਰ ਨਹੀਂ ਹੈ।
ਕਰਨਪ੍ਰੀਤ ਆਮ ਇੱਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਨ੍ਹਾਂ ਦੇ ਪਿਤਾ ਦੁਬਈ ਵਿੱਚ ਟਰੱਕ ਵੀ ਚਲਾਉਂਦੇ ਰਹੇ ਹਨ। ਪਿੰਡ ਦੇ ਸਰਪੰਚ ਲਵਦੀਪ ਸਿੰਘ ਅਤੇ ਕਰਨਪ੍ਰੀਤ ਸਿੰਘ ਦੇ ਚਾਚੇ ਦੇ ਪੁੱਤਰ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਕਰਨਪ੍ਰੀਤ ਇੱਕ ਸਧਾਰਨ ਪਰਿਵਾਰ ਵਿੱਚ ਜੰਮਿਆ ਪਲ਼ਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕਰਨਪ੍ਰੀਤ ਆਪਣੀ ਮੁੱਢਲੀ ਪੜ੍ਹਾਈ ਪੂਰੀ ਕਰਨ ਮਗਰੋਂ 2016 ਵਿੱਚ ਦੁਬਈ ਚਲਾ ਗਿਆ ਸੀ, ਜਿੱਥੇ ਉਸ ਨੇ ਆਪਣੇ ਪਿਤਾ ਨਾਲ ਕਰੀਬ ਚਾਰ ਸਾਲ ਟਰੱਕ ਡਰਾਈਵਰ ਵਜੋਂ ਕੰਮ ਕੀਤਾ।
ਇਹ ਵੀ ਪੜ੍ਹੋ: Khanna News: ਚੱਲਦੀ ਟਰੇਨ ਦਾ ਇੰਜਣ ਹੋਇਆ ਵੱਖ! ਵੱਡਾ ਹਾਦਸਾ ਹੋਣੋ ਟਲਿਆ
ਕਰਨਪ੍ਰੀਤ ਦੇ ਕੈਨੇਡਾ ਜਾਣ ਬਾਰੇ ਉਨ੍ਹਾਂ ਨੇ ਦੱਸਿਆ ਕਿ ਕਰਨਪ੍ਰੀਤ ਵਰਕ ਪਰਮਿਟ ਉੱਤੇ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਰਨਪ੍ਰੀਤ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਕੈਨੇਡਾ ਵਿੱਚ ਹੈ, ਉੱਥੇ ਉਹ ਟਰੱਕ ਚਲਾਉਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਰਨਪ੍ਰੀਤ ਦਾ ਇੱਥੇ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ, ਉਹ ਤਾਂ ਸਗੋਂ ਬਹੁਤ ਹੀ ਮਿਲਣਸਾਰ ਸੁਭਾਅ ਦਾ ਹੈ।
ਇਸੇ ਲਈ ਪਿੰਡ ਵਾਲੇ ਉਸ ਦੀ ਗ੍ਰਿਫ਼ਤਾਰੀ ਤੋਂ ਕਾਫ਼ੀ ਹੈਰਾਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕਰਨਪ੍ਰੀਤ ਨੇ ਆਪਣੇ ਪਿੰਡ ਦੇ ਲਾਗਲੇ ਸਕੂਲ ਤੋਂ ਹੀ ਸਕੂਲੀ ਪੜ੍ਹਾਈ ਪੂਰੀ ਕੀਤੀ ਅਤੇ ਉਸ ਦੀ ਪੰਜਾਬ ਰਹਿੰਦਿਆਂ ਕਿਸੇ ਅਪਰਾਧਕ ਕਾਰਵਾਈ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।'
ਕਰਨਪ੍ਰੀਤ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਗੱਲ ਉੱਤੇ ਯਕੀਨ ਨਹੀਂ ਹੋ ਰਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਅਜਿਹੇ ਕਿਸੇ ਜੁਰਮ ਵਿੱਚ ਸ਼ਮੂਲੀਅਤ ਹੋ ਸਕਦੀ ਹੈ। ਕਰਨਪ੍ਰੀਤ ਦੀਆਂ ਦੋ ਭੈਣਾਂ ਹਨ, ਦੋਵੇਂ ਵਿਆਹੀਆਂ ਹੋਈਆਂ ਹਨ।
ਇਹ ਵੀ ਪੜ੍ਹੋ: Chandigarh Heart Attack: ਦਿਨੋ ਦਿਨ ਵੱਧ ਰਿਹਾ ਮੋਟਾਪਾ! ਮਹਿਲਾ ਦੀ ਬਿਮਾਰੀਆਂ ਦਾ ਮੁੱਖ ਕਾਰਨ
ਪਿੰਡ ਵਾਸੀਆਂ ਨੇ ਦੱਸਿਆ ਕਿ ਕਰਨਪ੍ਰੀਤ ਸਿੰਘ ਦੀ ਆਪਣੇ ਪਰਿਵਾਰ ਨਾਲ ਕਰੀਬ ਦੋ ਦਿਨ ਪਹਿਲਾਂ ਹੀ ਗੱਲ ਹੋਈ ਸੀ ਜਿਸ ਵਿੱਚ ਉਨ੍ਹਾਂ ਦੀ ਰੋਜ਼ਾਨਾ ਵਰਗੀ ਹੀ ਗੱਲਬਾਤ ਕੀਤੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਰਨਪ੍ਰੀਤ ਨੂੰ ਕਰਜ਼ਾ ਚੁੱਕ ਕੇ ਕੈਨੇਡਾ ਭੇਜਣ ਦਾ ਪ੍ਰਬੰਧ ਕੀਤਾ ਸੀ। ਕਰਨਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੇ ਉਸ ਬਾਰੇ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ ਤੋਂ ਅਸਰੱਥਾ ਜ਼ਾਹਰ ਕੀਤੀ।