Nitin Gadkari News: ਨਿਤਿਨ ਗਡਕਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Nitin Gadkari News: ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚ ਗਏ ਹਨ। ਗਡਕਰੀ ਅੱਜ ICP ਅਟਾਰੀ ਵਿੱਚ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ।
Nitin Gadkari News: ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚ ਗਏ ਹਨ। ਗਡਕਰੀ ਅੱਜ ICP ਅਟਾਰੀ ਵਿੱਚ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਗਡਕਰੀ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ।
ਇਸ ਮੌਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਗੁਰਬਾਣੀ ਦਾ ਸਰਵਣ ਵੀ ਕੀਤਾ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਹਰਭਜਨ ਸਿੰਘ ਈਟੀਓ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੰਸਦ ਮੈਂਬਰ ਗੁਰਜੀਤ ਔਜਲਾ ਵੀ ਮੌਕੇ ’ਤੇ ਮੌਜੂਦ ਹਨ।
ਨਿਤਿਨ ਗਡਕਰੀ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਦੀ ਉਨ੍ਹਾਂ ਦੀ ਪਹਿਲਾਂ ਤੋਂ ਹੀ ਇੱਛਾ ਸੀ। ਅੱਜ ਉਨ੍ਹਾਂ ਇੱਥੇ ਸਿਰ ਝੁਕਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਮੰਦਰ ਵਿੱਚ ਪ੍ਰਾਰਥਨਾ ਕੀਤੀ ਕਿ ਭਾਰਤੀਆਂ ਦਾ ਆਉਣ ਵਾਲੇ ਸਮੇਂ ਵਿੱਚ ਚੰਗਾ ਅਤੇ ਖੁਸ਼ਹਾਲ ਜੀਵਨ ਹੋਵੇ ਅਤੇ ਸਭ ਦਾ ਭਲਾ ਹੋਵੇ।
ਦੇਸ਼ ਹੋਰ ਤਰੱਕੀ ਕਰੇ। ਇਸ ਲਈ ਉਨ੍ਹਾਂ ਨੇ ਅਰਦਾਸ ਕੀਤੀ ਹੈ। ਜਿੱਥੋਂ ਉਹ ਹੁਣ ਕਟੜਾ-ਨਵੀਂ ਦਿੱਲੀ ਐਕਸਪ੍ਰੈਸ ਹਾਈਵੇਅ ਦਾ ਮੁਆਇਨਾ ਕਰਨ ਪਹੁੰਚ ਗਏ ਹਨ। ਜਿੱਥੇ ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ।
ਇਹ ਵੀ ਪੜ੍ਹੋ : India vs Bangladesh Live Updates, World Cup 2023: ਬੰਗਲਾਦੇਸ਼ ਨੇ ਟਾਸ ਜਿੱਤ ਕੇ ਭਾਰਤ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਕਾਬਿਲੇਗੌਰ ਹੈ ਕਿ ਇਸ ਤੋਂ ਬਾਅਦ ਗਡਕਰੀ ਅੱਜ ICP ਅਟਾਰੀ ਵਿਖੇ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਤਿਰੰਗੇ ਦੀ ਉਚਾਈ 418 ਫੁੱਟ ਹੈ। ਇਹ ਤਿਰੰਗਾ ਪਾਕਿਸਤਾਨ ਤੱਕ ਸਾਫ਼ ਨਜ਼ਰ ਆਵੇਗਾ।
ਕੇਂਦਰੀ ਮੰਤਰੀ ਨੇ ਕਿਹਾ ਕਿ ਦਿੱਲੀ ਕਟੜਾ ਐਕਸਪ੍ਰੈਸ ਹਾਈਵੇਅ ਪ੍ਰੋਜੈਕਟ ਵਿੱਚ ਬਿਆਸ ਦਰਿਆ ਉੱਤੇ ਇੱਕ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨੂੰ ਸੈਰ ਸਪਾਟੇ ਦੇ ਹਿਸਾਬ ਨਾਲ ਬਣਾਇਆ ਜਾ ਸਕਦਾ ਹੈ। ਜੇਕਰ ਇਸ ਪੁਲ 'ਤੇ ਸਿੱਖ ਇਤਿਹਾਸ ਦੱਸਿਆ ਜਾਵੇ ਤਾਂ ਇਹ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਇੱਥੇ ਕੈਫੇ ਦੀ ਸਹੂਲਤ ਵੀ ਹੋਵੇਗੀ। ਪੰਜਾਬ ਸਰਕਾਰ ਇਸ ਬਾਰੇ ਵਿਚਾਰ ਕਰ ਸਕਦੀ ਹੈ।
ਇਸ ਤੋਂ ਇਲਾਵਾ ਸੀ.ਐਮ.ਭਗਵੰਤ ਮਾਨ ਨੂੰ ਬਿਜਲੀ 'ਤੇ ਆਧਾਰਿਤ ਆਵਾਜਾਈ ਦੇ ਰਸਤੇ ਬਾਰੇ ਦੱਸਿਆ ਗਿਆ। ਜਿਸ ਦੀ ਸਪੀਡ 600 ਕਿਲੋਮੀਟਰ ਹੈ। ਇਸ ਨੂੰ ਹਾਈਵੇਅ ਦੇ ਵਿਚਕਾਰ ਬਣਾਇਆ ਜਾ ਸਕਦਾ ਹੈ। ਜਿਸ ਕਾਰਨ ਅੰਮ੍ਰਿਤਸਰ ਤੋਂ ਦਿੱਲੀ ਦਾ ਸਫਰ ਸਿਰਫ 40 ਮਿੰਟਾਂ 'ਚ ਸੰਭਵ ਹੋਵੇਗਾ। ਪੰਜਾਬ ਸਰਕਾਰ ਇਸ ਬਾਰੇ ਵਿਚਾਰ ਕਰ ਸਕਦੀ ਹੈ।
ਇਹ ਵੀ ਪੜ੍ਹੋ : Patiala Murder News: ਸੈਰ ਕਰ ਰਹੇ ਬੈਂਕ ਦੇ ਸੇਵਾਮੁਕਤ ਮੁਲਾਜ਼ਮ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ