Nitin Gadkari Amritsar Visit: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਵਿੱਚ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ। ਇਹ ਤਿਰੰਗਾ ਆਈ.ਸੀ.ਪੀ.  ਅਟਾਰੀ ਉਤੇ ਲਹਿਰਾਇਆ ਗਿਆ। ਇਸ ਤਿਰੰਗੇ ਦੀ ਉਚਾਈ 418 ਫੁੱਟ ਹੈ। ਇਹ ਤਿਰੰਗਾ ਪਾਕਿਸਤਾਨ ਤੱਕ ਸਾਫ਼ ਨਜ਼ਰ ਆਵੇਗਾ। ਇਸ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ


COMMERCIAL BREAK
SCROLL TO CONTINUE READING

ਨਿਤਿਨ ਗਡਕਰੀ ਵੀਰਵਾਰ ਸਵੇਰੇ ਅੰਮ੍ਰਿਤਸਰ ਪੁੱਜੇ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਅਤੇ ਇਸ ਤੋਂ ਬਾਅਦ ਪਿੰਡ ਹਰਸ਼ਾ ਨੇੜੇ ਚੱਲ ਰਹੇ ਨੈਸ਼ਨਲ ਹਾਈਵੇਅ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ।


ਇਸ ਤੋਂ ਬਾਅਦ ਕੇਂਦਰੀ ਮੰਤਰੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਕੌਮੀ ਮਾਰਗ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਅਟਾਰੀ ਸਰਹੱਦ ਉਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਇਸ ਦੌਰਾਨ ਨਿਤਿਨ ਗਡਕਰੀ ਰੀਟਰੀਟ ਸਮਾਰੋਹ ਵੀ ਦੇਖਣ ਪੁੱਜੇ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਪ੍ਰਸ਼ਾਸਨ ਨੇ ਇਸ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ।


ਇਹ ਵੀ ਪੜ੍ਹੋ : MSP Increase News: ਕੇਂਦਰ ਸਰਕਾਰ ਨੇ ਕਣਕ ਤੋਂ ਇਲਾਵਾ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਕੀਤਾ ਵਾਧਾ


ਸੂਤਰਾਂ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਨੇ ਜਾਇਜ਼ਾ ਲੈਣ ਤੋਂ ਬਾਅਦ ਅਟਾਰੀ ਵਿੱਚ ਦਰਸ਼ਕ ਗੈਲਰੀ ਦੇ ਨੇੜੇ ਬੇਸ ਬਣਾਉਣ ਤੇ ਝੰਡੇ ਦੇ ਖੰਭੇ ਨੂੰ ਖੜ੍ਹਾ ਕਰਨ ਲਈ ਕੋਲਕਾਤਾ ਦੀ ਇੱਕ ਕੰਪਨੀ ਨੂੰ ਠੇਕਾ ਦਿੱਤਾ ਸੀ। ਪ੍ਰੋਜੈਕਟ ਨੂੰ ਪੜਾਅਵਾਰ ਢੰਗ ਨਾਲ ਪੂਰਾ ਕੀਤਾ ਗਿਆ ਹੈ। “ਝੰਡੇ ਦਾ ਖੰਭਾ ਖੜ੍ਹਾ ਕੀਤਾ ਗਿਆ ਹੈ। ਖੰਭੇ ਦੀ ਉਚਾਈ 120x80 ਫੁੱਟ ਫਲੈਗ ਮਾਪ ਦੇ ਨਾਲ 418 ਫੁੱਟ ਹੈ। ਆਈਆਈਟੀ-ਮਦਰਾਸ ਨੇ ਹਵਾ ਦੀ ਗਤੀ, ਲੋਡ ਫੈਕਟਰ ਅਤੇ ਹੋਰ ਤਕਨੀਕੀ ਮਾਪਾਂ ਦੀ ਜਾਂਚ ਕਰਨ ਤੋਂ ਬਾਅਦ ਪ੍ਰੋਜੈਕਟ ਦੀ ਜਾਂਚ ਕੀਤੀ ਹੈ। ਇਸ ਪ੍ਰੋਜੈਕਟ 'ਤੇ ਲਗਭਗ 4 ਕਰੋੜ ਰੁਪਏ ਦੀ ਲਾਗਤ ਦੱਸੀ ਜਾ ਰਹੀ ਹੈ।


ਇਹ ਵੀ ਪੜ੍ਹੋ : Azam Khan Sentenced News: ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ, ਪਤਨੀ ਤਨਜ਼ੀਨ ਫਾਤਿਮਾ ਤੇ ਬੇਟੇ ਅਬਦੁੱਲਾ ਆਜ਼ਮ ਨੂੰ 7-7 ਸਾਲ ਦੀ ਸਜ਼ਾ