ਨਹੀਂ ਹੋਇਆ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ
Advertisement

ਨਹੀਂ ਹੋਇਆ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ

ਨਵੰਬਰ ਤੋਂ ਬਾਅਦ 18 ਜਨਵਰੀ 2022 ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵੱਡਾ ਫਰਕ ਦੇਖਣ ਨੂੰ ਨਹੀਂ ਮਿਲੇ 

photo

ਚੰਡੀਗੜ੍ਹ : ਪੂਰੇ ਦੇਸ਼ ਭਰ ਵਿੱਚ ਕੁਝ ਮਹੀਨੇ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਆਸਮਾਨ ਛੂੰਹਦੀਆਂ ਕੀਮਤਾਂ ਨੇ ਹਾਹਾਕਾਰ ਮਚਾ ਰੱਖੀ ਸੀ। ਜਿਸ ਨੂੰ ਮੱਦੇਨਜ਼ਰ ਰੱਖਦਿਆ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਰੇਟ ਘੱਟ ਕੀਤੇ ਸੀ ਜੋ ਕਿ 5 ਰੁਪਏ  ਪ੍ਰਤੀ ਲੀਟਰ ਪੈਟਰੋਲ ਤੇ 10 ਰੁਪਏ ਪ੍ਰਤੀ ਲੀਟਰ ਡੀਜ਼ਲ ਸੀ।ਇਸ ਨੂੰ ਦੇਖ ਕਿ ਦੇਸ਼ ਦੇ ਕਈ ਰਾਜਾਂ ਨੇ ਵੀ ਪੈਟੋਰਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਰੇਟ ਘੱਟ ਕੀਤੇ ਸੀ ਪਰ ਹੁਣ ਨਵੰਬਰ ਤੋਂ ਬਾਅਦ 18 ਜਨਵਰੀ 2022 ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵੱਡਾ ਫਰਕ ਦੇਖਣ ਨੂੰ ਨਹੀਂ ਮਿਲੇ । ਉੱਥੇ ਗੱਲ ਕਰੀਏ ਲੋਕਾਂ ਦੀ ਤਾਂ ਉਹਨਾਂ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਧਣ-ਘਟਣ ਨਾਲ ਬਹੁਤ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਿਆ। ਪਰ ਜਦੋਂ ਦੇ ਪੈਟਰੋਲ ਤੇ ਡੀਜ਼ਲ ਦੇ ਰੇਟ ਘੱਟ ਹੋਏ ਹਨ ਤਾਂ ਲੋਕਾਂ ਨੂੰ ਰਾਹਤ ਮਿਲੀ ਹੈ ਜਿਸ ਨਾਲ ਉਹ ਆਪਣਾ ਆਉਣ-ਜਾਣ ਬਿਨਾਂ ਕਿਸੇ ਰੁਕਾਵਟ ਤੋਂ ਕਰ ਸਕਦੇ ਹਨ । ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 95.41 ਰੁਪਏ ਤੇ ਡੀਜ਼ਲ ਦੀ ਕੀਮਤ 86.67 ਰੁਪਏ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਪੂਰੇ ਉੱਤਰੀ ਭਾਰਤ ਨਾਲੋਂ ਘੱਟ ਹਨ । ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 100ਰੁਪਏ ਪ੍ਰਤੀ ਲੀਟਰ ਤੋਂ ਵੀ ਵੱਧ ਹਨ।

WATCH TV LIVE 

 

Trending news