ਚੰਡੀਗੜ: ਪੁੱਛਗਿੱਛ ਤੋਂ ਬਾਅਦ ਪਤਾ ਲੱਗਾ ਕਿ ਪੰਜਾਬ ਦੇ ਵਿਚ ਪਰਾਲੀ ਸਾੜਨ ਦਾ ਮੁੱਦਾ ਅਜਿਹਾ ਹੈ ਜਿਸਦਾ ਅਜੇ ਤੱਕ ਕੋਈ ਵੀ ਹੱਲ ਨਹੀਂ ਹੋ ਸਕਿਆ। ਹੁਣ ਫਿਰ ਤੋਂ ਪੰਜਾਬ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣਾ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਖਾਸ ਤੌਰ 'ਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਰਹੱਦੀ ਖੇਤਰਾਂ ਤੋਂ ਸਾਹਮਣੇ ਆ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਪ੍ਰਦੂਸ਼ਣ ਅਤੇ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸਰਕਾਰ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਫ਼ੈਸਲਾ ਲਿਆ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਬਿਨ੍ਹਾਂ ਪਰਾਲੀ ਸਾੜੇ ਪਰਾਲੀ ਦੀ ਸਾਂਭ ਸੰਭਾਲ ਲਈ ਕਿਵੇਂ ਨਜਿੱਠਿਆ ਜਾਵੇਗਾ।


COMMERCIAL BREAK
SCROLL TO CONTINUE READING

 


ਹਰ ਸਾਲ ਪਰਾਲੀ ਨੂੰ ਲਗਾਈ ਜਾਂਦੀ ਹੈ ਅੱਗ


ਕਿਸਾਨਾਂ ਵੱਲੋਂ ਹਰ ਸਾਲ ਲਗਭਗ 200 ਟਨ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਜੋ ਕਿ ਗੰਭੀਰ ਮਸਲਾ ਬਣਦਾ ਜਾ ਰਿਹਾ ਹੈ।ਸਰਕਾਰ ਵੱਲੋਂ ਅਕਸਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵਰਜਿਆ ਜਾਂਦਾ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਤੋਂ ਇਲਾਵਾ ਉਹਨਾਂ ਕੋਲ ਹੋਰ ਕੋਈ ਵੀ ਚਾਰਾ ਨਹੀਂ। ਖੇਤੀਬਾੜੀ ਦੇ ਮਾਹਿਰਾਂ ਦੀ ਮੰਨੀਏ ਤਾਂ ਪਰਾਲੀ ਦੇ ਨਿਪਟਾਰੇ ਕਈ ਸਕੀਮਾ ਹਨ ਪਰ ਕਿਸਾਨਾਂ ਵਿਚ ਜਾਗਰੂਕਤਾ ਦੀ ਕਮੀ ਹੈ। ਇਹ ਵੀ ਤਰਕ ਦਿੱਤਾ ਜਾਂਦਾ ਹੈ ਕਿ ਕਿਸਾਨ ਅਜਿਹਾ ਮਜਬੂਰੀ ਵਿਚ ਕਰਦੇ ਹਨ ਕਿਸਾਨਾਂ ਕੋਲ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਘਾਟ ਹੈ।


 


ਕਿਸਾਨਾਂ ਕੋਲ ਕਿਉਂ ਨਹੀਂ ਕੋਈ ਬਦਲ


ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜੇਕਰ ਜ਼ਿਕਰ ਕਰੀਏ ਤਾਂ ਪਰਾਲੀ ਪ੍ਰਬੰਧਨ ਲਈ ਬਣੀਆਂ ਮਸ਼ੀਨਾਂ ਦੀ ਕੀਮਤ ਬਹੁਤ ਜ਼ਿਆਦਾ ਹੈ ਜਿਸ ਕਰਕੇ ਕਿਸਾਨਾਂ ਲਈ ਮਸ਼ੀਨਾਂ ਤੱਕ ਪਹੁੰਚ ਬਣਾਉਣਾ ਆਸਾਨ ਨਹੀਂ ਹੁੰਦਾ। ਦੂਜਾ ਇਹ ਕਿ ਪੰਜਾਬ ਵਿਚ ਮਸ਼ੀਨਾ ਦੀ ਘਾਟ ਹੈ। ਮਸ਼ੀਨਾ ਜੇਕਰ ਕਿਰਾਏ 'ਤੇ ਵੀ ਲਈਆਂ ਜਾਣਾ ਤਾਂ ਵੀ ਕਿਸਾਨਾਂ ਲਈ ਇਸਦਾ ਮੁੱਲ ਪ੍ਰਤੀ ਏਕੜ ਚੁਕਾਉਣਾ ਮਹਿੰਗਾ ਪੈਂਦਾ ਹੈ। ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਪ੍ਰਤੀ ਏਕੜ 2500 ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ, ਜੋ ਕਿ ਸਰਕਾਰ ਵੱਲੋਂ ਅਦਾ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ।ਪਰ ਇਸਦੇ ਬਦਲੇ ਸਰਕਾਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ।  ਜਿਸ ਵਿਚ ਪਰਾਲੀ ਦੇ ਨਿਪਟਾਰੇ ਲਈ ਪ੍ਰਬੰਧ ਕੀਤੇ ਗਏ ਹਨ।


 


ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਨੁਸਾਰ ਸੂਬੇ ਵਿੱਚ ਪਰਾਲੀ ਦੇ 16 ਬਾਇਓ ਗੈਸ ਪਲਾਂਟ ਲਗਾਏ ਗਏ ਹਨ। ਇੱਥੇ ਪੈਦਾ ਹੋਣ ਵਾਲੀ ਬਾਇਓਗੈਸ ਦੀ ਵਰਤੋਂ ਘਰੇਲੂ ਅਤੇ ਵਪਾਰਕ ਕੰਮਾਂ ਲਈ ਕੀਤੀ ਜਾ ਰਹੀ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਅਸੀਂ ਧਾਰਮਿਕ ਸਥਾਨਾਂ ਦੇ ਸੰਚਾਲਕਾਂ ਨੂੰ ਜਾਗਰੂਕ ਕਰ ਰਹੇ ਹਾਂ। ਉਹ ਲੰਗਰ ਲਈ ਪਰਾਲੀ ਆਧਾਰਿਤ ਬਾਇਓਗੈਸ ਪਲਾਂਟ ਲਗਾ ਕੇ ਐਲ. ਪੀ. ਜੀ. ਦੀ ਲਾਗਤ ਬਚਾ ਸਕਦਾ ਹੈ। ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿਚ ਇਹ ਬਾਇਓ ਗੈਸ ਪਲਾਂਟ ਲਗਾਏ ਜਾਣਗੇ।


 


WATCH LIVE TV