ਚੰਡੀਗੜ: ਲੁਧਿਆਣਾ ਦੇ ਮੱਤੇਵਾੜਾ ਵਿਚ ਟੈਕਸਟਾਈਲ ਪਾਰਕ ਨਹੀਂ ਬਣੇਗਾ। ਇਹ ਫੈਸਲਾ ਪੰਜਾਬ ਸਰਕਾਰ ਦੀ ਪਬਲਿਕ ਐਕਸ਼ਨ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਜਨਤਕ ਐਕਸ਼ਨ ਕਮੇਟੀ ਦੇ ਸੱਦੇ 'ਤੇ ਐਤਵਾਰ ਨੂੰ ਵੱਖ-ਵੱਖ ਜਥੇਬੰਦੀਆਂ ਨੇ ਸੂਬਾ ਸਰਕਾਰ ਵਿਰੁੱਧ ਪੱਕਾ ਮੋਰਚਾ ਲਾਇਆ। ਵਾਤਾਵਰਨ ਪ੍ਰੇਮੀਆਂ ਦੇ ਵਿਰੋਧ ਅੱਗੇ ਸਰਕਾਰ ਨੂੰ ਝੁਕਣਾ ਪਿਆ।


COMMERCIAL BREAK
SCROLL TO CONTINUE READING

 


 


ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਕੇ ਲਿਖਿਆ ਕਿ ਸੀ. ਐਮ. ਭਗਵੰਤ ਮਾਨ ਨੇ ਜਨਤਾ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅਸੀਂ ਮੁੱਖ ਮੰਤਰੀ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਾਰੇ ਫੈਸਲੇ ਲੋਕ ਰਾਇ ਦੇ ਆਧਾਰ 'ਤੇ ਲੈਣ 'ਚ ਵਿਸ਼ਵਾਸ ਰੱਖਦੀ ਹੈ।


 


ਦਰਅਸਲ ਲੋਕ ਐਕਸ਼ਨ ਕਮੇਟੀ ਨੇ ਐਤਵਾਰ ਨੂੰ ਸਿਆਸੀ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ਨੂੰ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਮੱਤੇਵਾੜਾ ਇੰਡਸਟਰੀਅਲ ਪਾਰਕ ਖ਼ਿਲਾਫ਼ ਸੰਘਰਸ਼ ਦੀ ਰੂਪ ਰੇਖਾ ਤੈਅ ਕਰਨ ਲਈ ਸਹਿਯੋਗ ਦੇਣ ਦਾ ਸੱਦਾ ਦਿੱਤਾ ਸੀ। ਇੱਥੇ ਪੁੱਜੇ ਆਗੂਆਂ ਨੇ ਪ੍ਰਸਤਾਵਿਤ ਮਾਡਰਨ ਇੰਡਸਟਰੀਅਲ ਪਾਰਕ ਕਾਰਨ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ।


 


ਪ੍ਰੋਗਰਾਮ ਵਿੱਚ ਸਿਆਸਤਦਾਨਾਂ ਤੋਂ ਇਲਾਵਾ ਪੰਜਾਬ, ਰਾਜਸਥਾਨ ਅਤੇ ਹਰਿਆਣਾ ਤੋਂ ਵਾਤਾਵਰਨ ਪ੍ਰੇਮੀ ਪੁੱਜੇ ਹੋਏ ਸਨ। ਇਸ ਪ੍ਰਾਜੈਕਟ ਨੂੰ ਵਾਤਾਵਰਨ ਲਈ ਵੱਡਾ ਖਤਰਾ ਦੱਸਦਿਆਂ ਸਾਰਿਆਂ ਨੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਮੰਗ ਕੀਤੀ ਸੀ।


 


 


ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਕੇਂਦਰ ਦਾ ਘਿਰਾਓ ਕਰਨ ਦੀ ਤਿਆਰੀ


ਪ੍ਰੋਗਰਾਮ 'ਚ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹਰਿਆਣਾ ਅਤੇ ਰਾਜਸਥਾਨ ਨੂੰ ਜਾ ਰਹੇ ਪਾਣੀ ਦਾ ਮੁੱਦਾ ਚੁੱਕਦਿਆਂ ਲੋਕਾਂ ਨੇ ਕਿਹਾ ਕਿ ਪਾਣੀ ਲਈ ਵੀ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ।