Fazilka News: ਸਰਕਾਰੀ ਹਸਪਤਾਲ `ਚ ਐਬੂਲੈਂਸ ਨਾ ਮਿਲਣ ਕਾਰਨ ਪੁੱਤ ਆਪਣੇ ਪਿਓ ਨੂੰ ਰੇਹੜੀ `ਤੇ ਲਿਜਾਣ ਲਈ ਮਜਬੂਰ
Fazilka News: ਫਾਜ਼ਿਲਕਾ ਸਿਵਲ ਹਸਪਤਾਲ ਵਿੱਚ ਐਬੂਲੈਂਸ ਸਹੂਲਤ ਨਾ ਮਿਲਣ ਉਤੇ ਇੱਕ ਸਖ਼ਸ਼ ਆਪਣੇ ਪਿਤਾ ਨੂੰ ਰੇਹੜੀ ਉਤੇ ਲਿਜਾਣਾ ਪਿਆ।
Fazilka News (ਸੁਨੀਲ ਨਾਗਪਾਲ) : ਸਰਕਾਰ ਤੇ ਸਿਹਤ ਵਿਭਾਗ ਲਗਾਤਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦਾ ਦਾਅਵਾ ਕਰਦਾ ਹੈ ਪਰ ਸਰਕਾਰੀ ਹਸਪਤਾਲ ਫਾਜ਼ਿਲਕਾ ਦੀ ਇੱਕ ਅਜਿਹੀ ਤਸਵੀਰ ਸਾਹਮਣੇ ਆਈ ਹੈ, ਜਿਸ ਨੇ ਸਿਹਤ ਸਹੂਲਤਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਸਿਵਲ ਹਸਪਤਾਲ ਵਿੱਚ ਮੁਫ਼ਤ ਐਬੂਲੈਂਸ ਸਹੂਲਤ ਨਾ ਮਿਲਣ ਉਤੇ ਇੱਕ ਸਖ਼ਸ਼ ਆਪਣੇ ਪਿਤਾ ਨੂੰ ਰੇਹੜੀ ਉਤੇ ਲਿਜਾਂਦਾ ਹੋਇਆ ਦਿਖਾਈ ਦਿੱਤਾ। ਇਹ ਘਟਨਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਵਾਪਰੀ ਹੈ, ਜਿੱਥੇ ਦੋ ਦਿਨ ਪਹਿਲਾਂ ਪਿੰਡ ਝੀਵੜਾ 'ਚ ਪ੍ਰੇਮ ਕੁਮਾਰ ਨਾਂ ਦੇ ਵਿਅਕਤੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਇਲਾਜ ਲਈ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ, ਜਿੱਥੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਛੁੱਟੀ ਦੇ ਦਿੱਤੀ।
ਇਲਾਜ ਦੌਰਾਨ ਜਦੋਂ ਡਾਕਟਰਾਂ ਨੇ ਉਸ ਨੂੰ ਛੁੱਟੀ ਦੇ ਦਿੱਤੀ ਤਾਂ ਮਰੀਜ਼ ਦੇ ਲੜਕੇ ਪਵਨ ਕੁਮਾਰ ਨੇ ਐਂਬੂਲੈਂਸ ਮੰਗਵਾਈ ਪਰ ਉਸ ਨੂੰ ਬਾਹਰੋਂ ਪ੍ਰਾਈਵੇਟ ਐਂਬੂਲੈਂਸ ਬੁਲਾ ਕੇ ਘਰ ਲੈ ਜਾਣ ਲਈ ਕਿਹਾ ਗਿਆ। ਉਹ ਇੱਕ ਗਰੀਬ ਵਿਅਕਤੀ ਹੈ ਜੋ ਸਬਜ਼ੀ ਵਿਕਰੇਤਾ ਦਾ ਕੰਮ ਕਰਦਾ ਹੈ, ਇਸ ਲਈ ਉਹ ਆਪਣੇ ਪਿਤਾ ਨੂੰ ਪ੍ਰਾਈਵੇਟ ਐਂਬੂਲੈਂਸ ਵਿੱਚ ਲਿਜਾਉਣ ਤੋਂ ਅਸਮਰੱਥਾ ਜ਼ਾਹਿਰ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : Punjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ
ਇਸ ਤੋਂ ਬਾਅਦ ਉਸਨੂੰ ਆਪਣੇ ਪਿਤਾ ਨੂੰ ਲਿਜਾਣ ਲਈ ਰੇਹੜੀ ਹੀ ਹਸਪਤਾਲ ਲਿਆਉਣੀ ਪਈ ਤੇ ਉਹ ਆਪਣੇ ਪਿਤਾ ਨੂੰ ਰੇਹੜੀ ਉਪਰ ਪਾ ਕੇ ਲੈ ਗਿਆ। ਉਧਰ, ਜਦੋਂ ਇਸ ਸਬੰਧੀ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਤਾਂ ਉਹ ਸਰਕਾਰੀ ਹਸਪਤਾਲ ਦੇ ਐਸ.ਐਮ.ਓ ਨਾਲ ਗੱਲ ਕਰਕੇ ਮਾਮਲੇ ਦੀ ਜਾਂਚ ਕਰਵਾਉਣਗੇ।
ਅਜਿਹੇ ਹਾਲਾਤ ਵਿੱਚ ਪੰਜਾਬ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ।
ਇਹ ਵੀ ਪੜ੍ਹੋ : Arvinder Singh Lovely: ਦਿੱਲੀ ਕਾਂਗਰਸ ਨੂੰ ਵੱਡਾ ਝੱਟਕਾ, ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ