Anandpur News (ਬਿਮਲ ਸ਼ਰਮਾ): ਅੱਜ ਵੀ ਅਜ਼ਾਦੀ ਦੇ ਕਈ ਦਹਾਕੇ ਬੀਤ ਜਾਣ ਬਾਅਦ ਵੀ ਸ਼੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦਾ ਚੰਗਰ ਦਾ ਇਲਾਕਾ ਜਿਸ ਵਿੱਚ ਦੋ ਦਰਜਨ ਤੋਂ ਵੀ ਜ਼ਿਆਦਾ ਪਿੰਡ ਹਨ ਜੋ ਪਾਣੀ ਲਈ ਤਰਸ ਰਹੇ ਹਨ। ਗਰਮੀ ਦੇ ਮੌਸਮ ਵਿੱਚ ਪੰਜ ਤੋਂ ਅੱਠ ਮਹੀਨੇ ਚੰਗਰ ਇਲਾਕੇ ਦੇ ਲੋਕ ਆਪਣੇ ਪਸ਼ੂਆਂ ਨੂੰ ਲੈ ਕੇ ਸਤਲੁਜ ਦਰਿਆ ਦੇ ਕੰਢੇ ਬਤੀਤ ਕਰਦੇ ਹਨ।


COMMERCIAL BREAK
SCROLL TO CONTINUE READING

ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਮੁੱਖ ਕਿੱਤਾ ਦੁਧਾਰੂ ਪਸ਼ੂ ਪਾਲਣਾ ਹੈ ਤੇ ਇਹ ਇਨ੍ਹਾਂ ਦਾ ਦੁੱਧ ਵੇਚ ਕੇ ਹੀ ਘਰ ਦਾ ਗੁਜ਼ਾਰਾ ਚਲਾਉਂਦੇ ਹਨ। ਹਾਲਾਂਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੀ ਲਿਫਟ ਇਰੀਗੇਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਵਿੱਚ ਨਹਿਰੀ ਪਾਣੀ ਚੁੱਕ ਕੇ ਇਨ੍ਹਾਂ ਪਿੰਡਾਂ ਤੱਕ ਪਹੁੰਚਾਇਆ ਜਾਏਗਾ ਪਰ ਉਹ ਸਕੀਮ ਹਾਲੇ ਅੱਧ ਵਿਚਕਾਰ ਹੀ ਹੈ।


ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਸ੍ਰੀ ਆਨੰਦਪੁਰ ਸਾਹਿਬ ਦੇ ਚੰਗਰ ਇਲਾਕੇ ਦੇ ਲਗਭਗ ਦੋ ਦਰਜਨ ਤੋਂ ਵੱਧ ਪਿੰਡਾਂ ਨੂੰ ਪਾਣੀ ਨਸੀਬ ਨਹੀਂ ਹੋ ਪਾਇਆ ਹੈ। ਕਈ ਸਰਕਾਰਾਂ ਆਈਆਂ ਅਤੇ ਕਈ ਸਰਕਾਰਾਂ ਗਈਆਂ ਪਰ ਇਹ ਲੋਕਾਂ ਨੂੰ ਸਿਰਫ਼ ਪਾਣੀ ਦੇ ਨਾਮ ਉਤੇ ਲਾਰੇ ਹੀ ਮਿਲਦੇ ਰਹੇ।


ਉਨ੍ਹਾਂ ਦਾ ਕਹਿਣਾ ਹੈ ਕਿ ਵੋਟਾਂ ਦੇ ਸਮੇਂ ਦੌਰਾਨ ਹਰ ਸਿਆਸੀ ਪਾਰਟੀ ਦਾ ਨੁਮਾਇੰਦਾ ਉਨ੍ਹਾਂ ਨੂੰ ਪਾਣੀ ਦੀ ਸਮੱਸਿਆ ਦਾ ਹੱਲ ਦਾ ਲਾਰਾ ਲਾ ਕੇ ਵੋਟਾਂ ਲੈ ਲੈਂਦਾ ਹੈ ਪਰ ਕਿਸੇ ਨੇ ਵੀ ਉਨ੍ਹਾਂ ਦੀ ਇਸ ਪਾਣੀ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ। ਕਾਬਿਲੇਗੌਰ ਹੈ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਕੋਲ ਕੋਈ ਵੀ ਰੁਜ਼ਗਾਰ ਦਾ ਸਾਧਨ ਨਹੀਂ ਹੈ ਤੇ ਇਨ੍ਹਾਂ ਦੀ ਖੇਤੀ ਵੀ ਬਰਸਾਤੀ ਪਾਣੀ ਉਤੇ ਨਿਰਭਰ ਕਰਦੀ ਹੈ ਅਤੇ ਇਹ ਆਪਣੇ ਦੁਧਾਰੂ ਪਸ਼ੂ ਪਾਲਦੇ ਹਨ ਤੇ ਉਨ੍ਹਾਂ ਦਾ ਦੁੱਧ ਵੇਚ ਕੇ ਗੁਜ਼ਾਰਾ ਕਰਦੇ ਹਨ।


ਇਹ ਲੋਕ ਪੰਜ ਤੋਂ ਅੱਠ ਮਹੀਨੇ ਗਰਮੀਆਂ ਦਾ ਮੌਸਮ ਸਤਲੁਜ ਦਰਿਆ ਦੇ ਕਿਨਾਰਿਆਂ ਉਤੇ ਆਪਣੇ ਪਰਿਵਾਰ ਤੋਂ ਦੂਰ ਝੁੱਗੀਆਂ ਬਣਾ ਕੇ ਬਤੀਤ ਕਰਦੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਆਪਣੇ ਪੀਣ ਲਈ ਪਾਣੀ ਪੂਰਾ ਨਹੀਂ ਪੈਂਦਾ ਆਪਣੇ ਪਸ਼ੂਆਂ ਲਈ ਪਾਣੀ ਦਾ ਇੰਤਜ਼ਾਮ ਕਿੱਥੋਂ ਕਰਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਿੰਡਾਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਪਰਿਵਾਰ ਤੋਂ ਦੂਰ ਦਰਿਆ ਦੇ ਕਿਨਾਰੇ ਉਤੇ ਗਰਮੀਆਂ ਦੇ ਮੌਸਮ ਦੇ ਵਿੱਚ ਨਾ ਆਉਣਾ ਪਵੇ।